20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਮੁਕੰਦ ਲਾਲ ਨੈਸ਼ਨਲ ਕਾਲਜ ਵਿਖੇ ਕੁਇਜ਼ ਮੁਕਾਬਲਾ ਕਰਵਾਇਆ <br/>

Ad Position 21
No active advertisement
ਮੁਕੰਦ ਲਾਲ ਨੈਸ਼ਨਲ ਕਾਲਜ ਵਿਖੇ ਕਰਵਾਏ ਕੁਇਜ਼ ਮੁਕਾਬਲੇ ਦੌਰਾਨ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਕਾਰਜਕਾਰੀ ਪਿ੍ੰ. ਡਾ. ਮਨੋਹਰ ਗੋਇਲ ਤੇ ਹੋਰ ਫੈਕਲਟੀ ਮੈਂਬਰ | ਤਸਵੀਰ : ਨਿਮਰ <br/> 27-02-2026
ਯਮੁਨਾਨਗਰ, 26 ਫਰਵਰੀ (ਗੁਰਦਿਆਲ ਸਿੰਘ ਨਿਮਰ)-ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਵਿਖੇ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੁਇਜ਼ ਮੁਕਾਬਲਾ ਕਰਵਾਇਆ | ਮੁਕਾਬਲੇ 'ਚ ਕਾਲਜ ਦੇ 18 ਵਿਦਿਆਰਥੀਆਂ ਨੇ ਹਿੱਸਾ ਲਿਆ, ਜਿਨ੍ਹਾਂ 'ਚੋਂ ਸੋਨੀ ਤੇ ਪ੍ਰੀਤੀ ਨੇ ਸਾਂਝੇ ਤੌਰ 'ਤੇ ਪਹਿਲਾ, ਸ਼ੈਲਜਾ ਦਿਵੇਦੀ ਤੇ ਸ਼ਰਧਾ ਦਿਵੇਦੀ ਨੇ ਸਾਂਝੇ ਤੌਰ 'ਤੇ ਦੂਜਾ ਅਤੇ ਰੰਜਨਾ ਤੇ ਸੰਵੀਰ ਕੌਰ ਨੇ ਸਾਂਝੇ ਤੌਰ 'ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਮੁਕਾਬਲੇ ਦੌਰਾਨ ਡਾ. ਸ੍ਰੀਪ੍ਰਕਾਸ਼ ਤੇ ਪ੍ਰੋ. ਮਨਜੀਤ ਰਾਣੀ ਵਲੋਂ ਜੱਜਾਂ ਦੀ ਭੂਮਿਕਾ ਨਿਭਾਈ ਗਈ | ਮੁਕਾਬਲੇ ਰਾਹੀਂ ਡਾ. ਦਲਬੀਰ ਸਿੰਘ ਕੋਆਰਡੀਨੇਟਰ ਨੇ ਵਿਦਿਆਰਥੀਆਂ ਨੂੰ ਗੁਰੂ ਤੇਗ ਬਹਾਦਰ ਜੀ ਦੇ ਆਦਰਸ਼ਾਂ, ਧਾਰਮਿਕ ਆਜ਼ਾਦੀ ਅਤੇ ਵਿਸ਼ਵ-ਵਿਆਪੀ ਭਾਈਚਾਰੇ ਦਾ ਸੰਦੇਸ਼ ਦਿੱਤਾ | ਪ੍ਰੋਗਰਾਮ ਦੌਰਾਨ ਸਟੇਜ ਦਾ ਸੰਚਾਲਨ ਇਕਲੀਨ ਕੌਰ ਤੇ ਮੁਸਕਾਨ ਵਲੋਂ ਕੀਤਾ | ਇਸ ਤੋਂ ਇਲਾਵਾ ਕਾਲਜ ਦੇ ਕਾਰਜਕਾਰੀ ਪਿ੍ੰ. ਡਾ. ਮਨੋਹਰ ਗੋਇਲ ਨੇ ਵਿਦਿਆਰਥੀਆਂ ਨੂੰ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੇ ਬਹਾਦਰੀ ਤੋਂ ਜਾਣੂ ਕਰਵਾਉਂਦਿਆਂ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਸੰਬੰਧੀ ਉਤਸ਼ਾਹਿਤ ਕੀਤਾ | ਇਸ ਮੌਕੇ ਪ੍ਰੋ. ਜਤਿੰਦਰ ਕੁਮਾਰ, ਸਹਾਇਕ ਪ੍ਰੋ. ਪਾਰਸ ਤੇ ਨਿਕੇਤ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਐਮ. ਪੀ. ਕਾਲਜ ਦੇ 55ਵੀਂ ਅਥਲੈਟਿਕ ਮੀਟ 'ਚ ਨਵਦੀਪ ਬੈਸਟ ਅਥਲੀਟ <br/> ਅਗਲੀ ਖ਼ਬਰ ਚੰਗੀ ਸਿਹਤ ਲਈ ਸ਼ੁਰੂ ਤੋਂ ਹੀ ਸਹੀ ਜੀਵਨ ਸ਼ੈਲੀ ਅਪਣਾਓ
Ad Position 24