20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਡੀ. ਏ. ਵੀ. ਕਾਲਜ ਚੀਕਾ ਕਰੇਗਾ ਖੇਡ ਸਮਾਗਮ ਦੀ ਮੇਜ਼ਬਾਨੀ-ਡਾ. ਜਸਬੀਰ ਸਿੰਘ

Ad Position 21
No active advertisement
ਅਜੀਤ ਡੈਸਕ 27-02-2026
ਗੂਹਲਾ ਚੀਕਾ, 26 ਫਰਵਰੀ (ਓ.ਪੀ. ਸੈਣੀ)-41ਵੀਂ ਸਾਲਾਨਾ ਅਥਲੈਟਿਕਸ ਮੀਟ 28 ਫਰਵਰੀ ਨੂੰ ਸਵੇਰੇ 9 ਵਜੇ ਡੀ. ਏ. ਵੀ. ਕਾਲਜ ਚੀਕਾ ਵਿਖੇ ਆਯੋਜਿਤ ਕੀਤੀ ਜਾਵੇਗੀ | ਕਾਲਜ ਦੇ ਪਿ੍ੰਸੀਪਲ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਵਿਦਿਆਰਥੀਆਂ 'ਚ ਖੇਡ ਭਾਵਨਾ, ਅਨੁਸ਼ਾਸਨ, ਲੀਡਰਸ਼ਿਪ ਹੁਨਰ ਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਲਈ ਆਯੋਜਿਤ ਕੀਤਾ ਜਾ ਰਿਹਾ ਹੈ | ਪਿ੍ੰਸੀਪਲ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਹਰਿਆਣਾ ਦੇ ਮੁੱਖ ਮੰਤਰੀ ਦੇ ਰਾਜਨੀਤਕ ਸਕੱਤਰ ਤਰੁਣ ਭੰਡਾਰੀ ਇਸ ਸਮਾਗਮ 'ਚ ਮੁੱਖ ਮਹਿਮਾਨ ਹੋਣਗੇ | ਉਹ ਮੁਕਾਬਲਿਆਂ ਦਾ ਉਦਘਾਟਨ ਕਰਨਗੇ ਅਤੇ ਜੇਤੂ ਅਥਲੀਟਾਂ ਨੂੰ ਸਨਮਾਨਿਤ ਕਰਨਗੇ | ਅਥਲੈਟਿਕਸ ਮੀਟ ਵਿਚ 100-ਮੀਟਰ, 200-ਮੀਟਰ ਤੇ 400-ਮੀਟਰ ਦੌੜ, ਲੰਬੀ ਛਾਲ, ਸਾਟ ਪੁੱਟ ਅਤੇ ਜੈਵਲਿਨ ਥ੍ਰੋ ਸਮੇਤ ਵੱਖ-ਵੱਖ ਟਰੈਕ ਤੇ ਫ਼ੀਲਡ ਈਵੈਂਟ ਹੋਣਗੇ | ਇਸ ਸਮਾਗਮ ਦੌਰਾਨ ਵਿਸ਼ੇਸ਼ ਆਕਰਸਣਾਂ 'ਚ ਪੂਰੇ ਪ੍ਰੋਗਰਾਮ ਦਾ ਲਾਈਵ ਸਟ੍ਰੀਮਿੰਗ, ਮੁੱਖ ਮਹਿਮਾਨ ਵਲੋਂ ਗੁਬਾਰਾ ਉਡਾਉਣ, ਰਸਮੀ ਮਸਾਲ ਜਗਾਉਣ ਤੇ ਸੱਭਿਆਚਾਰਕ ਪ੍ਰਦਰਸ਼ਨ ਸ਼ਾਮਲ ਹੋਣਗੇ | ਪਿ੍ੰਸੀਪਲ ਨੇ ਸਾਰੇ ਵਿਦਿਆਰਥੀਆਂ, ਮਾਪਿਆਂ ਤੇ ਪਤਵੰਤਿਆਂ ਨੂੰ ਖੇਡ ਮੇਲੇ ਵਿਚ ਸ਼ਾਮਿਲ ਹੋਣ ਤੇ ਖਿਡਾਰੀਆਂ ਦਾ ਹੌਸਲਾ ਵਧਾਉਣ ਦਾ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ ਖੇਡਾਂ ਨਾ ਸਿਰਫ ਸਰੀਰਕ ਸਿਹਤ ਨੂੰ ਮਜ਼ਬੂਤ ਕਰਦੀਆਂ ਹਨ ਸਗੋਂ ਸ਼ਖ਼ਸੀਅਤ ਵਿਕਾਸ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ | ਕਾਲਜ ਪ੍ਰਸ਼ਾਸਨ ਨੇ ਇਸ ਸਮਾਗਮ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ ਅਤੇ ਇਸ ਦੀ ਸਫਲਤਾ ਅਤੇ ਇਕ ਯਾਦਗਾਰੀ ਸਮਾਗਮ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਚੀਕਾ ਕਰੇਗਾ ਖੇਡ ਸਮਾਗਮ ਦੀ ਮੇਜ਼ਬਾਨੀ-ਡਾ. ਜਸਬੀਰ ਸਿੰਘ ਅਗਲੀ ਖ਼ਬਰ ਨਵੇਂ ਬੱਸ ਅੱਡੇ ਤੋਂ ਆਈ. ਟੀ. ਆਈ. ਨੂੰ ਜਾਣ ਵਾਲੇ ਵਿਦਿਆਰਥੀ ਜੋਖ਼ਮ ਭਰਿਆ ਸਫ਼ਰ ਕਰ ਰਹੇ ਹਨ <br/>
Ad Position 24