ਦਿੱਲੀ ਵਿਚ ਠੰਢ ਦਾ ਅੰਤ, ਤੇਜ਼ ਧੁੱਪ ਨਾਲ ਤਾਪਮਾਨ ਵਧਿਆ <br/>
ਅਜੀਤ ਡੈਸਕ
27-02-2026
ਭਾਰਤੀ ਮੌਸਮ ਵਿਭਾਗ ਅਨੁਸਾਰ ਇਸ ਹਫ਼ਤੇ ਦਿੱਲੀ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਮੌਸਮ ਸਾਫ਼ ਰਹਿਣ ਵਾਲਾ ਹੈ | ਆਉਣ ਵਾਲੇ ਦਿਨਾਂ ਵਿਚ ਸੂਰਜ ਦੀ ਤਪਿਸ਼ ਹੋਰ ਤੇਜ਼ ਹੋਣ ਵਾਲੀ ਹੈ | ਜਿਸ ਨਾਲ ਤਾਪਮਾਨ ਵੱਧਣ ਦੀ ਸੰਭਾਵਨਾ ਹੈ | ਅਗਲੇ ਤਿੰਨ ਤੋਂ ਚਾਰ ਦਿਨਾਂ ਵਿਚ ਦਿੱਲੀ ਦਾ ਘੱਟੋ-ਘੱਟ ਤਾਪਮਾਨ 2 ਤੋਂ 3 ਡਿਗਰੀ ਸੈਲਸੀਅਸ ਵਧਣ ਦੀ ਸੰਭਾਵਨਾ ਹੈ ਜਦੋਂਕਿ ਵੱਧ ਤੋਂ ਵੱਧ ਤਾਪਮਾਨ 31 ਤੋਂ 33 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ | 3 ਮਾਰਚ ਤੱਕ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 31 ਤੋਂ 33 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ ਰਾਤ ਦਾ ਤਾਪਮਾਨ 14 ਤੋਂ 16 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ |