20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਪੰਜਾਬੀ ਵਿਭਾਗ ਦਿੱਲੀ ਯੂਨੀਵਰਸਿਟੀ ਨੇ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਮਨਾਇਆ <br/>

Ad Position 21
No active advertisement
ਪ੍ਰੋਗਰਾਮ ਦੌਰਾਨ ਪ੍ਰੋ. ਗੁਰਪ੍ਰੀਤ ਸਿੰਘ ਲਹਿਲ ਦੇ ਨਾਲ ਪ੍ਰੋ. ਕੁਲਵੀਰ ਗੋਜਰਾ, ਮੁਖੀ ਪੰਜਾਬੀ ਵਿਭਾਗ ਅਤੇ ਅਧਿਆਪਕ | <br/> 27-02-2026
ਨਵੀਂ ਦਿੱਲੀ, 26 ਫਰਵਰੀ (ਮਿਸਰਦੀਪ ਭਾਟੀਆ)-ਦਿੱਲੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਲੋਂ ਕਲਾ, ਸੱਭਿਆਚਾਰ ਅਤੇ ਭਾਸ਼ਾ ਵਿਭਾਗ, ਦਿੱਲੀ ਸਰਕਾਰ ਦੇ ਅਦਾਰੇ ਪੰਜਾਬੀ ਅਕਾਦਮੀ ਦਿੱਲੀ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ | ਇਸ ਮੌਕੇ ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਪੰਜਾਬੀ ਭਾਸ਼ਾ ਦੇ ਵਿਸ਼ੇ 'ਤੇ ਪ੍ਰੋ. ਗੁਰਪ੍ਰੀਤ ਸਿੰਘ ਲਹਿਲ ਦਾ ਵਿਸ਼ੇਸ਼ ਭਾਸ਼ਨ ਕਰਵਾਇਆ | ਪ੍ਰੋਗਰਾਮ ਦੇ ਆਰੰਭ ਵਿਚ ਵਿਭਾਗ ਮੁਖੀ ਪ੍ਰੋ. ਕੁਲਵੀਰ ਗੋਜਰਾ ਨੇ ਸਾਰਿਆਂ ਨੂੰ 'ਜੀ ਆਇਆਂ' ਆਖਿਆ ਅਤੇ ਪੰਜਾਬੀ ਅਕਾਦਮੀ, ਦਿੱਲੀ ਦੇ ਅਹੁਦੇਦਾਰਾਂ ਦਾ ਇਸ ਪ੍ਰੋਗਰਾਮ ਨੂੰ ਕਰਵਾਉਣ ਲਈ ਪਾਏ ਯੋਗਦਾਨ ਲਈ ਧੰਨਵਾਦ ਕੀਤਾ | ਸਮਾਗਮਮ ਦੇ ਕੋਆਰਡੀਨੇਟਰ ਡਾ. ਸੋਹਨ ਸਿੰਘ ਨੇ ਪ੍ਰੋ. ਗੁਰਪ੍ਰੀਤ ਸਿੰਘ ਲਹਿਲ ਦੀ ਪੰਜਾਬੀ ਭਾਸ਼ਾ ਦੇ ਕੰਪਿਊਟਰੀਕਰਨ ਵਿਚ ਪਾਏ ਯੋਗਦਾਨ ਬਾਰੇ ਵਿਸਥਾਰ ਵਿਚ ਜਾਣੂ ਕਰਵਾਇਆ | ਪ੍ਰੋ. ਗੁਰਪ੍ਰੀਤ ਸਿੰਘ ਲਹਿਲ ਨੇ ਆਪਣੇ ਵਿਸ਼ੇਸ਼ ਭਾਸ਼ਨ ਵਿਚ ਆਰਟੀਫਿਸ਼ੀਅਲ ਇੰਟੈਲੀਜੈਂਸ ਦੇ ਇਤਿਹਾਸਕ ਪੱਖ 'ਤੇ ਚਾਨਣਾ ਪਾਇਆ | ਇਸ ਦੀ ਲੋੜ ਅਤੇ ਮਹੱਤਵ ਤੋਂ ਸਰੋਤਿਆਂ ਨੂੰ ਜਾਣੂ ਕਰਵਾਇਆ | ਉਨ੍ਹਾਂ ਆਰਟੀਫਿਸ਼ੀਅਲ ਇੰਟੈਲੀਜੈਂਸ ਦੇ ਵਿਵਹਾਰਕ ਪੱਖ ਦਾ ਉਲੇਖ ਕਰਦੇ ਹੋਏ ਕਿਹਾ ਕਿ ਇਹ ਬੇਸ਼ੱਕ ਨੱਬੇ ਭਾਸ਼ਾਵਾਂ ਨੂੰ ਸਪੋਰਟ ਕਰਦਾ ਹੈ ਪਰ ਸਾਰੀਆਂ ਭਾਸ਼ਾਵਾਂ ਵਿਚ ਇਸਦੀ ਮੁਹਾਰਤ ਅੰਗਰੇਜ਼ੀ ਦੇ ਬਰਾਬਰ ਨਹੀਂ ਹੈ | ਉਨ੍ਹਾਂ ਨੇ ਸਰੋਤਿਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਅਸੀਂ ਵੱਧ ਚੜ੍ਹ ਕੇ ਪੰਜਾਬੀ ਭਾਸ਼ਾ ਨਾਲ ਸੰਬੰਧਤ ਡਾਟਾ ਆਨਲਾਈਨ ਪਲੇਟਫਾਰਮਾਂ 'ਤੇ ਅਪਲੋਡ ਕਰੀਏ | ਇਸ ਮੌਕੇ ਵਿਭਾਗੀ ਵਿਦਿਆਰਥੀਆਂ ਦੇ ਮੌਲਿਕ ਲਿਖਤ ਮੁਕਾਬਲੇ ਵੀ ਕਰਵਾਏ ਗਏ | ਮੁਕਾਬਲਿਆਂ ਵਿਚ ਪੀ.ਐਚ.ਡੀ. ਸਕਾਲਰ ਹਰਕਵਲ ਸਿੰਘ ਅਤੇ ਐਮ.ਏ. ਦੀ ਵਿਦਿਆਰਥਣ ਕਵਿਤਾ ਕੌਰ ਨੂੰ ਪਹਿਲਾ ਅਤੇ ਭਵਨੀਤ ਕੌਰ ਤੇ ਪ੍ਰਦੀਪ ਸਿੰਘ ਨੂੰ ਹੌਸਲਾ-ਵਧਾਊ ਇਨਾਮ ਪ੍ਰਦਾਨ ਕੀਤਾ | ਪੰਜਾਬੀ ਅਕਾਦਮੀ ਦਿੱਲੀ ਵਲੋਂ ਪ੍ਰੋ. ਗੁਰਪ੍ਰੀਤ ਸਿੰਘ ਲਹਿਲ ਅਤੇ ਪੰਜਾਬੀ ਵਿਭਾਗ ਨੂੰ 'ਕਾਫੀ ਟੇਬਲ ਬੁਕ' ਭੇਟ ਕੀਤੀ ਗਈ | ਪੰਜਾਬੀ ਵਿਭਾਗ ਵਲੋਂ ਵੀ ਪ੍ਰੋ. ਗੁਰਪ੍ਰੀਤ ਸਿੰਘ ਲਹਿਲ ਦਾ ਸਨਮਾਨ ਕੀਤਾ | ਅੰਤ ਵਿਚ ਪ੍ਰੋ. ਰਵਿੰਦਰ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਮਹਾਭਾਰਤ ਅਤੇ ਰਾਮਾਇਣ ਰੂਸ ਵਿਚ ਹਰਮਨਪਿਆਰੇ ਮਹਾਂਕਾਵਿ ਹਨ-ਵਿਨੋਗ੍ਰਾਦੋਵ <br/> ਅਗਲੀ ਖ਼ਬਰ ਜੇ.ਐਨ.ਯੂ. ਦੀ ਵਾਈਸ ਚਾਂਸਲਰ 'ਤੇ ਜਾਤੀਵਾਦ ਦਾ ਦੋਸ਼ <br/>
Ad Position 24