04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਨਸ਼ੀਲੇ ਪਦਾਰਥਾਂ ਦੇ ਮਾਮਲੇ 'ਚ ਤਿੰਨ ਮੁਲਜ਼ਮ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 03-03-2026
ਯਮੁਨਾਨਗਰ, 2 ਮਾਰਚ (ਗੁਰਦਿਆਲ ਸਿੰਘ ਨਿਮਰ)-ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਵਲੋਂ ਇਕ ਨੌਜਵਾਨ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੈੱਲ ਇੰਚਾਰਜ ਸਬ ਇੰਸਪੈਕਟਰ ਅਨਿਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਕਲਾਨੌਰ ਰਾਹੀਂ ਉੱਤਰ ਪ੍ਰਦੇਸ਼ ਤੋਂ ਇਕ ਕਾਰ 'ਚ ਨਸ਼ੀਲੇ ਪਦਾਰਥ ਲੈ ਕੇ ਆ ਰਿਹਾ ਹੈ | ਇਸ ਜਾਣਕਾਰੀ ਦੇ ਆਧਾਰ 'ਤੇ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਨਾਕਾਬੰਦੀ ਕਰ ਦਿੱਤੀ ਅਤੇ ਚੈਕਿੰਗ ਦੌਰਾਨ ਇਕ ਕਾਰ ਉੱਤਰ ਪ੍ਰਦੇਸ਼ ਤੋਂ ਆਉਂਦੀ ਦਿਖਾਈ ਦਿੱਤੀ, ਜਿਸ ਨੂੰ ਰੋਕ ਕੇ ਟੀਮ ਨੇ ਜਾਂਚ ਕੀਤੀ | ਡਿਊਟੀ ਮੈਜਿਸਟ੍ਰੇਟ ਤਹਿਸੀਲਦਾਰ ਰਾਦੌਰ ਅਸ਼ੋਕ ਕੁਮਾਰ ਨੂੰ ਮੌਕੇ 'ਤੇ ਬੁਲਾਇਆ ਗਿਆ ਅਤੇ ਕਾਰ ਦੀ ਤਲਾਸ਼ੀ ਲੈਣ 'ਤੇ ਮੁਲਜ਼ਮ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਪਛਾਣ ਵਤਨ ਸਿੰਘ ਪੁੱਤਰ ਮਹਿਮਾ ਸਿੰਘ ਵਾਸੀ ਪਿੰਡ ਤੇਜਲੀ ਵਜੋਂ ਹੋਈ ਹੈ, ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਸਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਰਿਮਾਂਡ ਦੌਰਾਨ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਉਸਨੇ ਨਸ਼ੀਲੇ ਪਦਾਰਥ ਕਿੱਥੋਂ ਪ੍ਰਾਪਤ ਕੀਤੇ ਅਤੇ ਕਿਸ ਨੂੰ ਸਪਲਾਈ ਕੀਤੇ | ਸੈੱਲ ਇੰਚਾਰਜ ਨੇ ਦੱਸਿਆ ਕਿ ਦੂਜੇ ਪਾਸੇ ਉਨ੍ਹਾਂ ਦੀ ਟੀਮ ਨੇ ਕਾਰਵਾਈ ਕਰਦਿਆਂ ਉੱਤਰ ਪ੍ਰਦੇਸ਼ ਦੇ ਡੁਮਝੇੜਾ ਦੇ ਰਹਿਣ ਵਾਲੇ ਇਰਫਾਨ ਉਰਫ਼ ਫਨਾ ਨੂੰ ਗਿ੍ਫ਼ਤਾਰ ਕੀਤਾ ਹੈ, ਜੋ ਕਿ 2023 ਤੋਂ ਇਕ ਨਸ਼ੀਲੇ ਪਦਾਰਥਾਂ ਦੇ ਮਾਮਲੇ 'ਚ ਭਗੌੜਾ ਚਲਿਆ ਆ ਰਿਹਾ ਸੀ | ਉਨ੍ਹਾਂ ਦੱਸਿਆ ਕਿ ਸਾਲ 2023 'ਚ ਉਨ੍ਹਾਂ ਦੀ ਟੀਮ ਨੇ ਇਕ ਹੋਰ ਮੁਲਜ਼ਮ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਸੀ, ਜਿਸਨੇ ਇਰਫਾਨ ਤੋਂ ਨਸ਼ੀਲੇ ਪਦਾਰਥ ਪ੍ਰਾਪਤ ਕਰਨ ਦੀ ਗੱਲ ਕਬੂਲ ਕੀਤੀ ਸੀ ਅਤੇ ਇਹ ਮੁਲਜ਼ਮ ਉਦੋਂ ਤੋਂ ਹੀ ਫਰਾਰ ਚਲਿਆ ਆ ਰਿਹਾ ਸੀ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਬੈਂਕ ਕਾਲੋਨੀ ਦੇ ਰਹਿਣ ਵਾਲੇ ਗੁਰਪ੍ਰੀਤ ਉਰਫ਼ ਕਾਕੂ ਨੂੰ ਵੀ ਗਿ੍ਫ਼ਤਾਰ ਕੀਤਾ ਹੈ, ਜੋ ਕਿ 2025 ਤੋਂ ਫਰਾਰ ਚੱਲ ਰਿਹਾ ਸੀ | ਇੰਚਾਰਜ ਅਨਿਲ ਕੁਮਾਰ ਨੇ ਦੱਸਿਆ ਕਿ 2025 ਵਿੱਚ, ਉਨ੍ਹਾਂ ਦੀ ਟੀਮ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ 'ਚ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ, ਜਿਸਨੇ ਗੁਰਪ੍ਰੀਤ ਤੋਂ ਨਸ਼ੀਲੇ ਪਦਾਰਥ ਪ੍ਰਾਪਤ ਕਰਨ ਦੀ ਗੱਲ ਕਬੂਲੀ ਸੀ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਟੀਮ ਲੰਬੇ ਸਮੇਂ ਤੋਂ ਮੁਲਜ਼ਮਾਂ ਦਾ ਪਿੱਛਾ ਕਰ ਰਹੀ ਸੀ ਅਤੇ ਅੰਤ 'ਚ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰਕੇ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਗਰਲਜ਼ ਕਾਲਜ ਦੀ ਐਨ. ਐਸ. ਐਸ. ਯੂਨਿਟ ਨੇ 7 ਰੋਜ਼ਾ ਕੈਂਪ ਲਗਾਇਆ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਵਿਖੇ 7 ਰੋਜ਼ਾ ਕੈਂਪ ਦੀ ਕੀਤੀ ਨੁਮਾਇੰਦਗ...
Ad Position 24