04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਨਰਾਇਣਗੜ੍ਹ ਦੇ ਮੁਹੱਲਾ ਪਠਾਣਾਂ ਵਾਲਾ 'ਚ ਹੋਲਾ ਮਹੱਲਾ ਸਮਾਗਮ ਕਰਵਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 03-03-2026
ਨਰਾਇਣਗੜ੍ਹ, 2 ਮਾਰਚ (ਪੀ. ਸਿੰਘ)-ਨਰਾਇਣਗੜ੍ਹ ਦੇ ਮੁਹੱਲਾ ਪਠਾਣਾਂ ਵਾਲਾ ਵਿਖੇ ਬਾਬਾ ਸ੍ਰੀ ਚੰਦ ਦੇ ਅਸਥਾਨ 'ਤੇ ਹੋਲਾ ਮਹੱਲਾ ਸਮਾਗਮ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ, ਗੁਰਦੁਆਰਾ ਸ੍ਰੀ ਸਿੰਘ ਸਭਾ ਦੇ ਹਜ਼ੂਰੀ ਰਾਗੀ ਮਲਕੀਤ ਸਿੰਘ, ਰਣਜੀਤ ਸਿੰਘ, ਫਰਿੰਦਰ ਪਾਲ ਸਿੰਘ ਸਮੇਤ ਹੋਰਨਾਂ ਨੇ ਕਥਾ ਕੀਰਤਨ ਅਤੇ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਰਾਗੀ ਜੱਥੇ ਨੇ ਸੰਗਤਾਂ ਨੂੰ ਵਧਾਈ ਦਿੰਦਿਆਂ ਹੋਲਾ ਮਹੱਲਾ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ | ਇਸ ਦੌਰਾਨ ਉਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖਸ਼ਿਸ਼ ਕੀਤੀ ਅੰਮਿ੍ਤ ਦੀ ਦਾਤ ਪ੍ਰਾਪਤ ਕਰਕੇ ਸਿੰਘ ਸਜਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਨੂੰ ਸਿੱਖ ਇਤਿਹਾਸ ਅਤੇ ਗੁਰਬਾਣੀ ਸਿਖਾਉਣੀ ਚਾਹੀਦੀ ਹੈ ਤਾਂ ਜੋ ਉਹ ਗੁਰਬਾਣੀ ਨਾਲ ਜੁੜ ਕੇ ਆਪਣਾ ਜੀਵਨ ਸਫਲ ਬਣਾ ਸਕਣ | ਇਸ ਮੌਕੇ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ | ਇਸ ਮੌਕੇ ਰਾਜਾ ਭਾਟੀਆ, ਬਲਵਿੰਦਰ ਸਿੰਘ ਭਾਟੀਆ, ਗਗਨਦੀਪ ਸਿੰਘ, ਬਲਜੀਤ ਸਿੰਘ, ਮਨੋਹਰ ਲਾਲ ਚਾਨਣਾ, ਡਾ. ਗੁਰਚਰਨ ਸਿੰਘ, ਜਸਬੀਰ ਸਿੰਘ ਖੁਰਾਣਾ, ਸੁਰਿੰਦਰ ਸਿੰਘ, ਰਾਜੇਸ਼ ਬਜਾਜ, ਗੌਤਮ ਲਾਂਬਾ, ਸਰਬਜੀਤ ਸਿੰਘ, ਸਤਨਾਮ ਸਿੰਘ, ਧਰਮਪਾਲ, ਜਗਜੀਤ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤ ਮੌਜੂਦ ਸੀ |
Ad Position 22
No active advertisement
ਪਿਛਲੀ ਖ਼ਬਰ ਐਸ.ਡੀ.ਐਮ. ਨੇ ਸਮਾਧਾਨ ਕੈਂਪ 'ਚ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਗਲੀ ਖ਼ਬਰ ਜਨਤਾ ਸਮਾਧਾਨ ਕੈਂਪ 'ਚ ਹਾਜ਼ਰ ਹੋ ਕੇ ਆਪਣੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਦਾ ਹੱਲ ਕਰਵਾ ਸਕਦੀ ਹੈ-ਐਸ.ਡੀ.ਐਮ. ਕੈਪਟਨ...
Ad Position 24