04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਐਸ.ਡੀ.ਐਮ. ਨੇ ਸਮਾਧਾਨ ਕੈਂਪ 'ਚ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ

Ad Position 21
repet_subhas-goyals [Copy P29]
ਅਜੀਤ ਡੈਸਕ 03-03-2026
ਰਤੀਆ, 2 ਮਾਰਚ (ਬੇਅੰਤ ਕੌਰ ਮੰਡੇਰ)- ਐਸ.ਡੀ.ਐਮ. ਸੁਰੇਂਦਰ ਸਿੰਘ ਨੇ ਸਬ-ਡਿਵੀਜ਼ਨ ਦੇ ਮਿੰਨੀ ਸਕੱਤਰੇਤ ਵਿਖੇ ਲਗਾਏ ਗਏ ਸਮਾਧਾਨ ਕੈਂਪ 'ਚ ਨਾਗਰਿਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਅਪੀਲ ਕੀਤੀ ਕਿ ਕੋਈ ਵੀ ਵਿਭਾਗੀ ਅਧਿਕਾਰੀ ਸਮਾਧਾਨ ਕੈਂਪ 'ਚ ਸ਼ਿਕਾਇਤਾਂ ਨੂੰ ਲੰਬਿਤ ਨਾ ਰੱਖੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਉਨ੍ਹਾਂ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ | ਐਸ.ਡੀ.ਐਮ. ਸੁਰੇਂਦਰ ਸਿੰਘ ਨੇ ਕਿਹਾ ਕਿ ਜਨਤਾ ਦੀ ਸੰਤੁਸ਼ਟੀ ਬਹੁਤ ਜ਼ਰੂਰੀ ਹੈ ਅਤੇ ਇਸ ਲਈ ਸਮਾਧਾਨ ਕੈਂਪ 'ਚ ਆਈਆਂ ਸ਼ਿਕਾਇਤਾਂ ਦਾ ਤੁਰੰਤ ਹੱਲ ਕਰ ਕੇ ਜਨਤਾ ਨੂੰ ਰਾਹਤ ਪ੍ਰਦਾਨ ਕਰਨੀ ਚਾਹੀਦੀ ਹੈ | ਸਮਾਧਾਨ ਕੈਂਪ 'ਚ ਪਰਿਵਾਰਕ ਪਛਾਣ ਪੱਤਰ, ਜਾਇਦਾਦ ਆਈ.ਡੀ., ਸਮਾਜ ਭਲਾਈ ਪੈਨਸ਼ਨਾਂ, ਰਾਸ਼ਨ ਕਾਰਡ, ਬਿਜਲੀ, ਸਿੰਚਾਈ, ਸਿਹਤ ਅਤੇ ਅਪਰਾਧਿਕ ਸ਼ਿਕਾਇਤਾਂ ਵਰਗੇ ਮੁੱਦੇ ਸ਼ਾਮਲ ਹਨ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਰ ਸੋਮਵਾਰ ਅਤੇ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਸਮਾਧਾਨ ਕੈਂਪ 'ਚ ਸ਼ਾਮਲ ਹੋ ਕੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਉਣ | ਸਬ-ਡਿਵੀਜ਼ਨ ਪ੍ਰਸ਼ਾਸਨ ਨਾਗਰਿਕਾਂ ਦੀ ਸਹਾਇਤਾ ਲਈ ਹਮੇਸ਼ਾ ਤਿਆਰ ਹੈ ਅਤੇ ਜਨਤਕ ਹਿਤ 'ਚ ਇਹ ਵਿਲੱਖਣ ਪਹਿਲ ਕਦਮੀ ਰਾਜ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜਾਰੀ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਮੁਕੰਦ ਲਾਲ ਨੈਸ਼ਨਲ ਕਾਲਜ ਦੇ ਵਿਦਿਆਰਥੀਆਂ ਨੇ ਮੋਰਨੀ ਹਿੱਲਜ਼ ਟ੍ਰੈਕਿੰਗ 'ਚ ਇਤਿਹਾਸ ਰਚਿਆ ਅਗਲੀ ਖ਼ਬਰ ਨਰਾਇਣਗੜ੍ਹ ਦੇ ਮੁਹੱਲਾ ਪਠਾਣਾਂ ਵਾਲਾ 'ਚ ਹੋਲਾ ਮਹੱਲਾ ਸਮਾਗਮ ਕਰਵਾਇਆ
Ad Position 24