04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਮੁਕੰਦ ਲਾਲ ਨੈਸ਼ਨਲ ਕਾਲਜ ਦੇ ਵਿਦਿਆਰਥੀਆਂ ਨੇ ਮੋਰਨੀ ਹਿੱਲਜ਼ ਟ੍ਰੈਕਿੰਗ 'ਚ ਇਤਿਹਾਸ ਰਚਿਆ

Ad Position 21
repet_subhas-goyals [Copy P29]
ਅਜੀਤ ਡੈਸਕ 03-03-2026
ਯਮੁਨਾਨਗਰ, 2 ਮਾਰਚ (ਗੁਰਦਿਆਲ ਸਿੰਘ ਨਿਮਰ)-ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਦੇ ਪੰਜ ਵਿਦਿਆਰਥੀਆਂ ਆਸ਼ੀਸ਼, ਕਾਰਤਿਕ, ਯੋਗੇਸ਼, ਵਿਵੇਕ ਤੇ ਮੋਹਿਤ ਨੇ ਮੋਰਨੀ ਦੀਆਂ ਪਹਾੜੀਆਂ 'ਚ ਹਾਲ ਹੀ 'ਚ ਇਕ ਟ੍ਰੈਕਿੰਗ ਮੁਹਿੰਮ 'ਚ ਹਿੱਸਾ ਲੈ ਕੇ ਇਤਿਹਾਸ ਰਚਿਆ ਹੈ | ਇਨ੍ਹਾਂ ਵਿਦਿਆਰਥੀਆਂ ਨੇ ਕਾਲਕਾ ਤੋਂ ਕਾਲੇਸਰ ਤੱਕ ਦੀ 153 ਕਿੱਲੋਮੀਟਰ ਦੀ ਦੂਰੀ 7 ਦਿਨਾਂ 'ਚ ਸਫ਼ਲਤਾਪੂਰਵਕ ਪੂਰੀ ਕੀਤੀ | ਇਹ ਰਾਜ 'ਚ ਪਹਿਲੀ ਵਾਰ ਹੋਇਆ ਹੈ, ਜਦੋਂ ਵਿਦਿਆਰਥੀਆਂ ਨੇ ਇੰਨੀ ਲੰਬੀ ਅਤੇ ਚੁਣੌਤੀਪੂਰਨ ਟਰੈਕ ਸਫ਼ਲਤਾਪੂਰਵਕ ਪੂਰੀ ਕੀਤੀ ਹੈ | ਇਸ ਟ੍ਰੈਕਿੰਗ ਮੁਹਿੰਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕੁਦਰਤ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਅਤੇ ਵਾਤਾਵਰਨ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ | ਇਸ ਟਰੈਕ ਦੌਰਾਨ ਵਿਦਿਆਰਥੀਆਂ ਨੇ ਨਾ ਸਿਰਫ਼ ਕੁਦਰਤੀ ਸੁੰਦਰਤਾ ਦਾ ਅਨੁਭਵ ਕੀਤਾ, ਬਲਕਿ ਵਾਤਾਵਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਵੀ ਸਮਝਿਆ | ਸਮਾਪਤੀ ਸਮਾਰੋਹ 'ਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਟ੍ਰੈਕਿੰਗ ਮੁਹਿੰਮ 'ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ | ਮੁੱਖ ਮੰਤਰੀ ਨੇ ਇਨ੍ਹਾਂ ਨੌਜਵਾਨਾਂ ਦੀ ਪ੍ਰਾਪਤੀ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਦਾ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ | ਇਸ ਮੌਕੇ ਪ੍ਰੋਗਰਾਮ ਦੇ ਕੋਆਰਡੀਨੇਟਰ ਡਾ. ਸਵਿਤਾ ਗਰਗ ਨੇ ਵੀ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਇਸ ਮੁਹਿੰਮ 'ਚ ਬਹੁਤ ਉਤਸ਼ਾਹ ਅਤੇ ਜ਼ਿੰਮੇਵਾਰੀ ਨਾਲ ਹਿੱਸਾ ਲਿਆ | ਉਨ੍ਹਾਂ ਕਿਹਾ ਕਿ ਇਹ ਅਨੁਭਵ ਵਿਦਿਆਰਥੀਆਂ ਦੇ ਸ਼ਖਸੀਅਤ ਵਿਕਾਸ 'ਚ ਮਦਦਗਾਰ ਸਾਬਿਤ ਹੋਵੇਗਾ ਅਤੇ ਭਵਿੱਖ 'ਚ ਵੀ ਉਨ੍ਹਾਂ ਨੂੰ ਅਜਿਹੇ ਪ੍ਰੋਗਰਾਮਾਂ 'ਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਦਾ ਰਹੇਗਾ | ਅੰਤ 'ਚ ਕਾਲਜ ਪਿ੍ੰ. ਡਾ. ਅਨਿਲ ਧਵਨ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ 'ਤੇ ਖੁਸ਼ੀ ਜ਼ਹਿਰ ਕਰਦਿਆਂ ਕਿਹਾ ਕਿ ਅਜਿਹੇ ਟ੍ਰੈਕਿੰਗ ਅਭਿਆਨ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ |
Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਲਈ ਸਾਲਾਨਾ ਖੇਡ/ਅਥਲੈਟਿਕਸ ਮੁਕਾਬਲੇ ਕਰਵਾਏ ਅਗਲੀ ਖ਼ਬਰ ਐਸ.ਡੀ.ਐਮ. ਨੇ ਸਮਾਧਾਨ ਕੈਂਪ 'ਚ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ
Ad Position 24