01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਗੁਰਦੁਆਰਾ ਚੋਣਾਂ ਵਾਸਤੇ ਸਾਡੀ ਪਾਰਟੀ ਪੂਰੀ ਤਰ੍ਹਾਂ ਤਿਆਰ - ਕਾਲਕਾ, ਕਾਹਲੋਂ

Ad Position 21
repet_subhas-goyals [Copy P29]
ਅਜੀਤ ਡੈਸਕ 03-03-2026
ਨਵੀਂ ਦਿੱਲੀ,2 ਮਾਰਚ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ,ਦਿੱਲੀ ਗੁਰਦੁਆਰਾ ਚੋਣਾਂ ਵਾਸਤੇ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਨ੍ਹਾਂ ਚੋਣਾਂ ਵਿਚ ਸੰਗਤਾਂ ਦੇ ਸਹਿਯੋਗ ਨਾਲ ਬਹੁਮਤ ਨਾਲ ਜਿੱਤ ਪ੍ਰਾਪਤ ਕੀਤੀ ਜਾਵੇਗੀ ¢ ਉਨ੍ਹਾਂ ਕਿਹਾ ਕਿ ਪਾਰਟੀ ਅਦਾਲਤ ਵੱਲੋਂ ਚੋਣਾਂ ਕਰਵਾਉਣ ਵਾਸਤੇ ਦਿੱਤੀ ਹਦਾਇਤ ਦਾ ਨਿੱਘਾ ਸਵਾਗਤ ਕਰਦੀ ਹੈ ਤੇ ਹਮੇਸ਼ਾ ਸੰਗਤ ਦੇ ਸਹਿਯੋਗ ਨਾਲ ਇਹ ਚੋਣਾਂ ਲੜਨ ਵਾਸਤੇ ਤਿਆਰ ਹੈ ¢ ਉਨ੍ਹਾਂ ਦਾਅਵਾ ਕੀਤਾ ਕਿ ਦਰਅਸਲ ਵਿਰੋਧੀ ਧਿਰਾਂ ਚਾਹੁੰਦੀਆਂ ਸਨ ਕਿ ਸਾਰੇ ਯੋਗ ਵੋਟਰਾਂ ਦੀਆਂ ਵੋਟਾਂ ਨਾ ਬਣਨ, ਇਸ ਕਰਕੇ ਚੋਣਾਂ ਲਮਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ¢ ਉਨ੍ਹਾਂ ਕਿਹਾ ਕਿ ਹੁਣ ਅਦਾਲਤ ਦੇ ਨਿਰਦੇਸ਼ਾਂ ਤੋਂ ਬਾਅਦ ਜਦੋਂ ਵੀ ਗੁਰਦੁਆਰਾ ਚੋਣਾਂ ਕਰਵਾਈਆਂ ਜਾਣਗੀਆਂ, ਸਾਡੀ ਟੀਮ ਚੋਣਾਂ ਵਾਸਤੇ ਹਮੇਸ਼ਾ ਤਿਆਰ ਹੈ ¢
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਕਮੇਟੀ ਦੇ ਭਿ੍ਸ਼ਟਾਚਾਰੀ ਨਿਜ਼ਾਮ ਨੂੰ ਹਟਾਉਣ ਲਈ ਇਕਜੁੱਟ ਹੋਵੇ ਦਿੱਲੀ ਦਾ ਸਿੱਖ ਭਾਈਚਾਰਾ-ਸਰਨਾ ਅਗਲੀ ਖ਼ਬਰ ਰਾਸ਼ਟਰਪਤੀ ਮੁਰਮੂ ਵਲੋਂ ਦਿੱਲੀ ਸਰਕਾਰ ਦੀ 'ਦਿੱਲੀ ਲਖਪਤੀ ਬਿੱਟੀਆ ਯੋਜਨਾ' ਦੀ ਰਸਮੀ ਸ਼ੁਰੂਆਤ
Ad Position 24