ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਗੀਤਾ ਕਾਲੋਨੀ ਵਿਖੇ ਤਿੰਨ ਰੋਜ਼ਾ 'ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ' 6 ਤੋਂ

Ad Position 21
No active advertisement
ਅਜੀਤ ਡੈਸਕ 04-03-2026
ਨਵੀਂ ਦਿੱਲੀ,3 ਮਾਰਚ (ਜਗਤਾਰ ਸਿੰਘ)- ਖ਼ਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ 'ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ' 6 ਤੋਂ 8 ਮਾਰਚ ਤੱਕ ਗੀਤਾ ਕਾਲੋਨੀ ਦੇ ਰਾਮਲੀਲ੍ਹਾ ਗਰਾਊਾਡ ਵਿਖੇ ਕਰਵਾਇਆ ਜਾ ਰਿਹਾ ਹੈ ¢ ਸਮਾਗਮ ਦੇ ਆਯੋਜਕ ਤੇ ਸਾਬਕਾ ਕੌਂਸਲਰ ਗੁਰਚਰਨ ਸਿੰਘ ਰਾਜੂ ਤੇ ਦਿੱਲੀ ਗੁਰਦੁਆਰਾ ਕਮੇਟੀ ਮੈਂਬਰ ਸੁਖਵਿੰਦਰ ਸਿੰਘ ਬੱਬਰ ਨੇ ਪ੍ਰੈੱਸ ਕਾਨਫ਼ਰੰਸ ਰਾਹੀਂ ਸਮਾਗਮ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ¢ ਉਨ੍ਹਾਂ ਦੱਸਿਆ ਕਿ ਇਸ 'ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ' ਵਿਚ ਤਿੰਨੇ ਦਿਨ ਭਾਈ ਰਣਜੀਤ ਸਿੰਘ ਖ਼ਾਲਸਾ (ਢੱਡਰੀਆਂ ਵਾਲੇ) ਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ-ਕਥਾ ਨਾਲ ਨਿਹਾਲ ਕੀਤਾ ਜਾਵੇਗਾ ¢ ਉਨ੍ਹਾਂ ਦੱਸਿਆ ਕਿ ਇਸ ਇਲਾਕੇ ਵਿਚ ਇਹ ਸਮਾਗਮ ਕਰੀਬ 16 ਸਾਲਾਂ ਬਾਅਦ ਕਰਵਾਇਆ ਜਾ ਰਿਹਾ ਹੈ , ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਦਿੱਲੀ ਤੇ ਬਾਹਰੀ ਇਲਾਕਿਆਂ ਵਿਚੋਂ ਆਉਣ ਵਾਲੀਆਂ ਸੰਗਤਾਂ ਵਾਸਤੇ ਬੱਸਾਂ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ ¢ ਗੁਰਚਰਨ ਸਿੰਘ ਰਾਜੂ ਅਤੇ ਸੁਖਵਿੰਦਰ ਸਿੰਘ ਬੱਬਰ ਨੇ ਦੱਸਿਆ ਕਿ ਇਹ ਸਮਾਗਮ ਅਧਿਆਤਮਕ ਚੇਤਨਾ ਅਤੇ ਗੁਰੂ ਗ੍ਰੰਥ ਸਾਹਿਬ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਪ੍ਰਸਾਰ ਦੇ ਉਦੇਸ਼ ਨਾਲ ਕਰਾਇਆ ਜਾ ਰਿਹਾ ਹੈ ¢
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਵਲੋਂ ਖੁਦਕੁਸ਼ੀ ਅਗਲੀ ਖ਼ਬਰ ਕੌਮਾਂਤਰੀ ਮਾਂ ਬੋਲੀ ਦਿਹਾੜੇ ਨੂੰ ਸਮਰਪਿਤ Tਅਧਿਆਪਕ ਸਨਮਾਨ ਸਮਾਗਮ ਕਰਾਇਆ
Ad Position 24
No active advertisement