28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਕਿਸਾਨਾਂ ਦਾ ਵਫ਼ਦ ਡੀ.ਸੀ. ਨੂੰ ਮਿਲਿਆ

Ad Position 21
No active advertisement
ਅਜੀਤ ਡੈਸਕ 06-03-2026
ਸਿਰਸਾ, 5 ਮਾਰਚ (ਭੁਪਿੰਦਰ ਪੰਨੀਵਾਲੀਆ)- ਭਾਰਤੀ ਕਿਸਾਨ ਏਕਤਾ (ਬੀਕੇਈ) ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਅÏਲਖ ਦੀ ਪ੍ਰਧਾਨਗੀ ਹੇਠ ਕਿਸਾਨਾਂ ਦਾ ਇਕ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ ਅਤੇ ਕਿਸਾਨਾਂ ਤੋਂ ਝੋਨੇ ਦੀ ਖਰੀਦ ਦੌਰਾਨ ਨਮੀ ਦੇ ਨਾਮ 'ਤੇ 10 ਤੋਂ 20 ਕਿਲੋ ਪ੍ਰਤੀ ਕੁਇੰਟਲ ਕਥਿਤ ਕਟੌਤੀ ਕੀਤੀ ਜਾਣ ਦੀ ਉਚ ਪੱਧਰੀ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ | ਕਿਸਾਨਾਂ ਦੇ ਵਫ਼ਦ ਨੇ ਆਪਣੀ ਸ਼ਿਕਾਇਤ ਵਿੱਚ ਆੜ੍ਹਤੀਆਂ, ਸ਼ੈਲਰ ਮਾਲਕਾਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ 'ਤੇ ਇਸ ਕਥਿਤ ਘੁਟਾਲੇ 'ਚ ਸ਼ਾਮਲ ਹੋਣ ਦੇ ਗੰਭੀਰ ਦੋਸ਼ ਲਾਏ |
ਬੀਕੇਈ ਦੇ ਸੂਬਾਈ ਪ੍ਰਧਾਨ ਲੱਖਵਿੰਦਰ ਸਿੰਘ ਅÏਲਖ ਨੇ ਦੱਸਿਆ ਹੈ ਕਿ ਝੋਨੇ ਦੀ ਖਰੀਦ ਦੌਰਾਨ ਨਿੱਜੀ ਸ਼ੈਲਰ ਮਾਲਕਾਂ ਨੇ ਝੋਨੇ ਦੀ ਖਰੀਦ ਦੌਰਾਨ ਆਪਣੇ ਨਮੀ ਮੀਟਰਾਂ ਦੀ ਵਰਤੋਂ ਕਰਕੇ ਕਿਸਾਨਾਂ ਨੂੰ ਨਮੀ ਦੇ ਨਾਂ 'ਤੇ ਮੋਟਾ ਚੂਨਾ ਲਾਇਆ ਹੈ | ਉਨ੍ਹਾਂ ਨੇ ਦੱਸਿਆ ਕਿ ਜਦੋਂ ਇਸ ਦਾ ਪਤਾ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਲੱਗਿਆ ਤਾਂ ਇਸ ਦੀ ਸ਼ਿਕਾਇਤ ਮੁੱਖ ਮੰਤਰੀ ਨੂੰ ਕੀਤੀ ਗਈ ਜਿਸ ਮਗਰੋਂ ਜਾਂਚ ਦੇ ਹੁਕਮ ਦਿੱਤੇ ਗਏ ਸਨ | ਕਿਸਾਨ ਆਗੂ ਨੇ ਕਿਹਾ ਕਿ ਜਾਂਚ ਦੌਰਾਨ ਪ੍ਰਸ਼ਾਸਨਿਕ ਅਧਿਕਾਰੀ ਖਾਨਾ ਪੂਰਤੀ ਕਰਕੇ ਇਸ ਕਥਿਤ ਘੁਟਾਲੇ 'ਚ ਸ਼ਾਮਲ ਅਧਿਕਾਰੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਚਾਰ ਮਹੀਨੇ ਬੀਤ ਜਾਣ ਤੋਂ ਬਾਅਦ ਵੀ ਕਿਸਾਨਾਂ ਨੂੰ ਨਮੀ ਦੇ ਨਾਮ 'ਤੇ ਕੀਤੀ ਗਈ ਕਟੌਤੀ ਵਾਪਸ ਨਹੀਂ ਮਿਲੀ ਹੈ ਅਤੇ ਨਾ ਹੀ ਇਸ ਲੁੱਟ ਵਿੱਚ ਸ਼ਾਮਲ ਅਧਿਕਾਰੀਆਂ ਤੇ ਚੌਲ ਮਿਲ ਮਾਲਕਾਂ ਤੇ ਆੜ੍ਹਤੀਆਂ ਖ਼ਿਲਾਫ਼ ਕੋਈ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ | ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਇੱਕ ਉੱਚ ਪੱਧਰੀ ਸੁਤੰਤਰ ਜਾਂਚ ਏਜੰਸੀ ਦੁਆਰਾ ਵੀ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਭਵਿੱਖ ਵਿੱਚ ਇਸਨੂੰ ਰੋਕਿਆ ਜਾ ਸਕੇ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਨੂੰ ਇਨਸਾਫ਼ ਨਹੀਂ ਮਿਲਿਆ ਤਾਂ ਉਹ ਐਸਡੀਐਮ ਦਫ਼ਤਰ ਕਾਲਾਂਵਾਲੀ ਦਾ ਘਿਰਾਓ ਕਰਨ ਲਈ ਮਜਬੂਰ ਹੋਣਗੇ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ | ਇਸ ਮੌਕੇ ਬੀਕੇਈ ਦੇ ਸੂਬਾ ਜਨਰਲ ਸਕੱਤਰ ਅੰਗਰੇਜ਼ ਸਿੰਘ ਕੋਟਲੀ, ਸਾਬਕਾ ਸੈਨਿਕ ਸੌਦਾਗਰ ਸਿੰਘ, ਜਸਪਾਲ ਸਿੰਘ ਫੱਗੂ, ਸੰਦੀਪ ਸਿੰਘ ਅਤੇ ਕੁਲਦੀਪ ਸਿੰਘ ਝੋਰੜਰੋਹੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸੇਂਟ ਜੋਸਫ਼ ਇੰਟਰਨੈਸ਼ਨਲ ਸਕੂਲ ਟੋਹਾਣਾ ਦੇ ਵਿਦਿਆਰਥੀਆਂ ਨੇ ਓਲੰਪੀਆਡ ਵਿਚ 29 ਤਗਮੇ ਜਿੱਤੇ ਅਗਲੀ ਖ਼ਬਰ ਕ੍ਰਿਕਟ ਟੂਰਨਾਮੈਂਟ 'ਚ ਪਿੰਡ ਘੁੱਕਿਆਂਵਾਲੀ ਦੀ ਟੀਮ ਰਹੀ ਅੱਵਲ
Ad Position 24