ਜ਼ੀਰਾ, 5 ਮਾਰਚ (ਕਥੂਰੀਆ)-ਪੰਜਾਬ ਸਕੂਲ ਸਿੱਖਿਆ ਬੋਰਡ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸ਼ਹਿਜ਼ਾਦਾ ਸੰਤ ਸਿੰਘ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪਿ੍ੰਸੀਪਲ ਅਤੇ ਸਮੂਹ ਸਟਾਫ਼ ਵਲੋਂ ਬੋਰਡ ਦੀ ਪ੍ਰੀਖਿਆ ਲਈ ਆਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਕਾਮਨਾ ਕੀਤੀ ਗਈ | ਇਸ ਦੌਰਾਨ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਬਾਲ ਪੈੱਨ ਦੇ ਕੇ ਸਨਮਾਨ ਵੀ ਕੀਤਾ ਗਿਆ | ਪਿ੍ੰਸੀਪਲ ਮੈਡਮ ਰਮਾ ਮਹਿਤਾ ਨੇ ਵਿਦਿਆਰਥੀਆਂ ਨੂੰ ਲਗਨ ਨਾਲ ਪੜ੍ਹ ਕੇ ਪ੍ਰੀਖਿਆ ਵਿਚ ਚੰਗੇ ਅੰਕ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ | ਇਸ ਸਮੇਂ ਵਿਦਿਆਰਥੀਆਂ ਨੇ ਸਕੂਲ ਵਿਚ ਬਿਤਾਏ ਕਈ ਸਾਲਾਂ ਦੇ ਸਫ਼ਰ ਦੇ ਭਾਵੁਕ ਪਲਾਂ ਨੂੰ ਯਾਦ ਕਰਦਿਆਂ ਪਿ੍ੰਸੀਪਲ ਮੈਡਮ ਰਮਾ ਮਹਿਤਾ ਅਤੇ ਸਟਾਫ਼ ਵਲੋਂ ਦਰਸਾਏ ਗਏ ਮਾਰਗ ਦਰਸ਼ਨ ਅਨੁਸਾਰ ਚੱਲਣ ਦਾ ਵਾਅਦਾ ਕੀਤਾ |