29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਖ਼ਾਲਸਾ ਸਾਜਣਾ ਦਿਹਾੜੇ ਮੌਕੇ ਦਿੱਲੀ ਕਮੇਟੀ ਵਲੋਂ ਭੇਜਿਆ ਜਾਵੇਗਾ 550 ਸ਼ਰਧਾਲੂਆਂ ਦਾ ਜਥਾ

Ad Position 21
No active advertisement
ਅਜੀਤ ਡੈਸਕ 06-03-2026
ਨਵੀਂ ਦਿੱਲੀ, 5 ਮਾਰਚ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਖ਼ਾਲਸਾ ਸਾਜਣਾ ਦਿਹਾੜੇ ਦੇ ਮੌਕੇ ਭਾਰਤੀ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜੇ ਜਾਣ ਦੀ ਮਨਜ਼ੂਰੀ ਦੇ ਦਿੱਤੀ ਹੈ ¢ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਪਿਛਲੀ ਵਾਰੀ ਆਪ੍ਰੇਸ਼ਨ ਸੰਧੂਰ ਦੇ ਕਾਰਨ ਜਥਾ ਭੇਜਣ ਦਾ ਕੰਮ ਲੰਬਿਤ ਰਹਿ ਗਿਆ ਸੀ,ਜਿਸ ਤੋਂ ਬਾਅਦ ਦਿੱਲੀ ਗੁਰਦੁਆਰਾ ਕਮੇਟੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਮਾਮਲੇ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਸੀ,ਇਸ ਤੋਂ ਬਾਅਦ ਭਾਰਤ ਸਰਕਾਰ ਨੇ ਜਥਾ ਭੇਜਣ ਦੀ ਮਨਜ਼ੂਰੀ ਦਿੱਤੀ ਸੀ ¢ ਉਨ੍ਹਾਂ ਕਿਹਾ ਕਿ ਖ਼ਾਲਸਾ ਸਾਜਣਾ ਦਿਹਾੜੇ ਮੌਕੇ ਤਿੰਨ ਹਜ਼ਾਰ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਣ ਦੀ ਮਨਜ਼ੂਰੀ ਦਿੱਤੀ ਗਈ ਹੈ ¢ ਉਨ੍ਹਾਂ ਦੱਸਿਆ ਕਿ ਦਿੱਲੀ ਕਮੇਟੀ ਵੱਲੋਂ 550 ਸ਼ਰਧਾਲੂਆਂ ਦਾ ਜਥਾ ਭੇਜਿਆ ਜਾਵੇਗਾ ¢ ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਸੰਗਤਾਂ ਪਰਮਜੀਤ ਸਿੰਘ ਚੰਡੋਕ ਜਾਂ ਦਿੱਲੀ ਕਮੇਟੀ ਦੇ ਦਫ਼ਤਰ ਸੰਪਰਕ ਕਰ ਸਕਦੀਆਂ ਹਨ ¢
Ad Position 22
No active advertisement
ਪਿਛਲੀ ਖ਼ਬਰ ਰਿਠਾਲਾ 'ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, 50 ਝੁੱਗੀਆਂ ਸੜੀਆਂ ਅਗਲੀ ਖ਼ਬਰ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸ਼ਹਿਜ਼ਾਦਾ ਸੰਤ ਸਿੰਘ ਵਿਖੇ ਵਿਦਿਆਰਥੀ ਨੂੰ ਦਿੱਤੀ ਵਿਦਾਇਗੀ ਪਾਰਟੀ
Ad Position 24