29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਗੁਰਮਤਿ ਉਪਦੇਸ਼ਾਂ ਨਾਲ ਜੋੜਨ ਲਈ ਸੰਤਾਂ ਮਹਾਂਪੁਰਖਾਂ ਵਲੋਂ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ-ਸਰਨਾ

Ad Position 21
No active advertisement
ਅਜੀਤ ਡੈਸਕ 06-03-2026
ਨਵੀਂ ਦਿੱਲੀ, 5 ਮਾਰਚ (ਜਗਤਾਰ ਸਿੰਘ)-ਰਾਜਿੰਦਰ ਨਗਰ ਵਿਖੇ ਸਥਿਤ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਸਾਲਾਨਾ ਰੈਣ ਸਬਾਈ ਕੀਰਤਨ ਦਰਬਾਰ ਕਰਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ¢ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ,ਅਮਰਜੀਤ ਸਿੰਘ ਚਾਵਲਾ (ਸ਼੍ਰੋਮਣੀ ਕਮੇਟੀ), ਅਵਤਾਰ ਸਿੰਘ ਵਣਾਂਵਾਲਾ, ਸਤਪਾਲ ਸਿੰਘ ਤਲਵੰਡੀ, ਦਿੱਲੀ ਗੁਰਦੁਆਰਾ ਕਮੇਟੀ ਮੈਂਬਰ ਕਰਤਾਰ ਸਿੰਘ ਵਿਕੀ ਚਾਵਲਾ,ਪਰਮਜੀਤ ਸਿੰਘ ਖੁਰਾਨਾ ਤੇ ਹੋਰਨਾ ਨੇ ਵੀ ਹਾਜ਼ਰੀ ਭਰ ਕੇ ਸੰਗਤਾਂ ਦੇ ਦਰਸ਼ਨ ਕੀਤੇ ¢ ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਬਾਬਾ ਗੁਰਦੇਵ ਸਿੰਘ ਨਾਲ ਵੀ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤਯਾਬੀ ਦੀ ਅਰਦਾਸ ਅਤੇ ਨਾਲ ਹੀ ਗੁਰਮਤਿ ਪ੍ਰਚਾਰ ਬਾਰੇ ਵੀ ਚਰਚਾ ਕੀਤੀ ਗਈ¢ ਇਸ ਮੌਕੇ ਸਰਨਾ ਨੇ ਕਿਹਾ ਕਿ ਗੁਰਮਤਿ ਪ੍ਰਚਾਰ ਤੇ ਸੰਗਤਾਂ ਨੂੰ ਗੁਰਮਤਿ ਉਪਦੇਸ਼ਾਂ ਨਾਲ ਜੋੜਨ ਲਈ ਸੰਤ ਮਹਾਂਪੁਰਖਾਂ ਵੱਲੋਂ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ ¢ ਉਨ੍ਹਾਂ ਦਿੱਲੀ ਦੀਆਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਗੁਰਮਤਿ ਉਪਦੇਸ਼ਾਂ ਨਾਲ ਸਾਂਝ ਪਵਾਉਣ ਲਈ ਹਰ ਸੰਭਵ ਯਤਨ ਕਰਨ ¢
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਤੋਂ ਚਿੱਟਾ ਤੇ ਇਲੈਕਟ੍ਰਾਨਿਕ ਕੰਡਾ ਬਰਾਮਦ ਅਗਲੀ ਖ਼ਬਰ ਹੋਲੀ ਵਾਲੇ ਦਿਨ ਲੋਕਾਂ ਵਲੋਂ ਵੱਡੀ ਪੱਧਰ 'ਤੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ
Ad Position 24