14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਤਿੰਨ ਸਾਲਾਂ ਤੋਂ ਭਗੌੜਾ ਚੱਲ ਰਿਹਾ ਮੁਲਜ਼ਮ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 07-03-2026
ਯਮੁਨਾਨਗਰ, 6 ਮਾਰਚ (ਗੁਰਦਿਆਲ ਸਿੰਘ ਨਿਮਰ)-ਪੁਲਿਸ ਅਧਿਕਾਰੀਆਂ ਦੀ ਇਕ ਟੀਮ ਵਲੋਂ ਲਗਭਗ ਤਿੰਨ ਸਾਲਾਂ ਤੋਂ ਭਗੌੜੇ ਚੱਲ ਰਹੇ ਇਕ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਬੁਲਾਰੇ ਨੇ ਦੱਸਿਆ ਕਿ ਪੁਲਿਸ ਅਫਸਰ ਸਟਾਫ ਦੇ ਇੰਚਾਰਜ ਇੰਸਪੈਕਟਰ ਜਗਬੀਰ ਸਿੰਘ ਦੀ ਅਗਵਾਈ ਹੇਠ ਇਕ ਵਿਸ਼ੇਸ਼ ਟੀਮ ਨੇ ਇਕ ਸੂਚਨਾ ਦੇ ਆਧਾਰ 'ਤੇ ਪਿੰਡ ਫੈਜ਼ਪੁਰ ਦੇ ਰਹਿਣ ਵਾਲੇ ਰਕੀਬ ਉਰਫ ਭਾਲੂ ਪੁੱਤਰ ਲਾਲ ਦੀਨ ਨੂੰ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ, ਜੋ ਲਗਭਗ ਤਿੰਨ ਸਾਲਾਂ ਤੋਂ ਭਗੌੜਾ ਚੱਲ ਰਿਹਾ ਸੀ | ਉਨ੍ਹਾਂ ਦੱਸਿਆ ਕਿ ਮੁਲਜ਼ਮ ਰਕੀਬ ਇਕ ਅਪਰਾਧਿਕ ਮਾਮਲੇ 'ਚ ਸ਼ਾਮਿਲ ਸੀ ਅਤੇ ਪੇਸ਼ ਨਾ ਹੋਣ ਕਾਰਨ ਉਸਨੂੰ ਮਾਣਯੋਗ ਅਦਾਲਤ ਨੇ ਭਗੌੜਾ ਐਲਾਨ ਦਿੱਤਾ ਸੀ |
Ad Position 22
No active advertisement
ਪਿਛਲੀ ਖ਼ਬਰ ਟੋਹਾਣਾ ਸਦਰ ਪੁਲਿਸ ਵਲੋਂ ਕਰਵਾਈ ਦੌਰਾਨ 20 ਕਿਲੋ ਭੁੱਕੀ ਮਾਮਲੇ ਵਿੱਚ ਮੁੱਖ ਸਪਲਾਇਰ ਗਿ੍ਫ਼ਤਾਰ ਅਗਲੀ ਖ਼ਬਰ ਅਮਰੀਕਾ-ਭਾਰਤ ਵਪਾਰ ਸਮਝੌਤੇ ਦੇ ਖ਼ਿਲਾਫ਼ ਕਿਸਾਨਾਂ ਨੇ ਕਰਨਾਲ ਵਿਖੇ ਟਰੈਕਟਰ ਰੈਲੀ ਕੱਢ ਕੀਤਾ ਵਿਰੋਧ ਪ੍ਰਦਰਸ਼ਨ
Ad Position 24