14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਈਰਾਨ ਵਿਚ ਸਿੱਖਾਂ ਤੇ ਹੋਰਨਾਂ ਭਾਰਤੀਆਂ ਦੀ ਸੁਰੱਖਿਆ ਲਈ ਲੋੜੀਂਦੇ ਕਦਮ ਚੁੱਕੇ ਭਾਰਤ ਸਰਕਾਰ-ਸਰਨਾ

Ad Position 21
repet_subhas-goyals [Copy P29]
ਅਜੀਤ ਡੈਸਕ 07-03-2026
ਨਵੀਂ ਦਿੱਲੀ, 6 ਮਾਰਚ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਪਰਮਜੀਤ ਸਿੰਘ ਸਰਨਾ ਨੇ ਈਰਾਨ ਦੀ ਰਾਜਧਾਨੀ ਵਿਚ ਵਧ ਰਹੇ ਟਕਰਾਅ ਅਤੇ ਹਵਾਈ ਹਮਲਿਆਂ ਦੇ ਵਿਚਕਾਰ ਤਹਿਰਾਨ ਵਿਚ ਗੁਰਦੁਆਰਾ ਸਾਹਿਬ ਅਤੇ ਸਿੱਖਾਂ ਦੀ ਰਿਹਾਇਸ਼ ਨੂੰ ਉਚ ਜੋਖ਼ਮ ਵਾਲੇ ਖੇਤਰਾਂ ਵਿਚ ਸਥਿਤ ਹੋਣ ਦੀਆਂ ਰਿਪੋਰਟਾਂ 'ਤੇ ਚਿੰਤਾ ਪ੍ਰਗਟ ਕੀਤੀ ਹੈ¢ ਸਰਨਾ ਨੇ ਕਿਹਾ ਕਿ ਤਹਿਰਾਨ ਵਿਚ ਸਿੱਖ ਬਹੁਤ ਥੋੜ੍ਹੀ ਗਿਣਤੀ ਵਿਚ ਹਨ, ਜੋ ਇਤਿਹਾਸਕ ਭਾਈ ਗੰਗਾ ਸਿੰਘ ਸਭਾ ਗੁਰਦੁਆਰੇ ਦੇ ਆਲ਼ੇ-ਦੁਆਲੇ ਵਸੇ ਹੋਏ ਹਨ ਹੈ ਅਤੇ ਜੇਕਰ ਸਥਿਤੀ ਵਿਗੜਦੀ ਹੈ ਤਾਂ ਉਨ੍ਹਾਂ ਨੂੰ ਗੰਭੀਰ ਖ਼ਤਰੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ ¢ ਸਰਨਾ ਨੇ ਕਿਹਾ ਕਿ ਤਹਿਰਾਨ ਵਿਚ ਸਿੱਖ ਭਾਈਚਾਰਾ ਘੱਟਗਿਣਤੀ ਦੇ ਬਾਵਜੂਦ ਲੰਬੇ ਸਮੇਂ ਤੋਂ ਵਸਿਆ ਹੋਇਆ ਹੈ ¢ ਉਨ੍ਹਾਂ ਕਿਹਾ ਕਿ ਤਹਿਰਾਨ ਵਿਚ ਧਮਾਕਿਆਂ ਅਤੇ ਹਮਲਿਆਂ ਦੀਆਂ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ, ਜਿਸ ਨਾਲ ਸ਼ਹਿਰ ਵਿਚ ਰਹਿਣ ਵਾਲੇ ਸਿੱਖਾਂ ਅਤੇ ਹੋਰ ਭਾਰਤੀ ਮੂਲ ਦੇ ਨਿਵਾਸੀਆਂ ਦੀ ਸੁਰੱਖਿਆ ਬਾਰੇ ਚਿੰਤਾਵਾਂ ਵਧਦੀਆਂ ਜਾ ਰਹੀਆਂ ਹਨ ¢ ਸਰਨਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਨੂੰ ਵਿਸ਼ਵ ਨੇਤਾਵਾਂ ਨਾਲ ਉਠਾਉਣ ਅਤੇ ਇਹ ਯਕੀਨੀ ਬਣਾਉਣ ਕਿ ਈਰਾਨ ਦੀ ਰਾਜਧਾਨੀ ਵਿਚ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਲਈ ਤੁਰੰਤ ਕਦਮ ਚੁੱਕੇ ਜਾਣ ¢ ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਹਰੇਕ ਭਾਰਤੀ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ ਅਤੇ ਸਰਕਾਰ ਨੂੰ ਸਥਿਤੀ ਦੀ ਨੇੜਿਓਾ ਨਿਗਰਾਨੀ ਕਰਨੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਉਣ ਲਈ ਸਮੇਂ ਸਿਰ ਕਦਮ ਚੁੱਕਣੇ ਚਾਹੀਦੇ ਹਨ ਕਿ ਸਾਡੇ ਲੋਕ ਤੇਜ਼ੀ ਨਾਲ ਵਧ ਰਹੇ ਟਕਰਾਅ ਦੇ ਗੋਲ਼ੀਬਾਰੀ ਵਿੱਚ ਨਾ ਫਸ ਜਾਣ ¢ ਸਰਨਾ ਨੇ ਕਿਹਾ ਕਿ ਭਾਰਤ ਨੇ ਪਹਿਲਾਂ ਵੀ ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿਚ ਟਕਰਾਵਾਂ ਅਤੇ ਸੰਕਟਾਂ ਦੌਰਾਨ ਸੁਰੱਖਿਅਤ ਵਾਪਸੀ ਮਿਸ਼ਨ ਚਲਾਏ ਹਨ ਅਤੇ ਆਪਣੇ ਨਾਗਰਿਕਾਂ ਅਤੇ ਮੌਜੂਦਾ ਸਮੇਂ ਈਰਾਨ ਵਿਚ ਭਾਰਤੀ ਮੂਲ ਦੇ ਲੋਕਾਂ ਨੂੰ ਵੀ ਇਸੇ ਤਰ੍ਹਾਂ ਦੀ ਸਹਾਇਤਾ ਦੇਣ ਲਈ ਤਿਆਰ ਰਹਿਣਾ ਚਾਹੀਦਾ ਹੈ ¢
Ad Position 22
No active advertisement
ਪਿਛਲੀ ਖ਼ਬਰ ਕੇਜਰੀਵਾਲ ਵਲੋਂ ਪੀ. ਐਮ. ਮੋਦੀ 'ਤੇ ਤਿੱਖਾ ਹਮਲਾ ਅਗਲੀ ਖ਼ਬਰ ਦੜੇ ਸੱਟੇ ਦੀ 2340 ਰੁਪਏ ਦੀ ਰਾਸ਼ੀ ਸਣੇ 1 ਕਾਬੂ
Ad Position 24