10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਇਫਤਾਰ ਪਾਰਟੀ 'ਚ ਵੱਖ-ਵੱਖ ਧਰਮਾਂ ਦੇ ਲੋਕਾਂ ਵਲੋਂ ਭਾਈਚਾਰਕ ਸਾਂਝ ਦਾ ਸੁਨੇਹਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 09-03-2026
ਨਵੀਂ ਦਿੱਲੀ, 8 ਮਾਰਚ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵੱਲੋਂ ਰਮਜ਼ਾਨ ਉਲ ਮੁਬਾਰਕ ਦੇ ਪਵਿੱਤਰ ਮਹੀਨੇ ਮੌਕੇ ਵੱਲੋਂ 'ਦਾਵਤ ਏ ਇਫਤਾਰ' ਪ੍ਰੋਗਰਾਮ ਕੀਤਾ ਗਿਆ ¢ ਇਸ ਇਫਤਾਰ ਪਾਰਟੀ ਵਿਚ ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਤੋਂ ਇਲਾਵਾ ਕੁਦਸੀਆ ਬਾਗ ਮਸਜਿਦ ਦੇ ਇਮਾਮ ਮੁਹੰਮਦ ਸ਼ਕੀਲ, ਨੈਸ਼ਨਲ ਅਕਾਲੀ ਦਲ ਦੇ ਮੁਖੀ ਪਰਮਜੀਤ ਸਿੰਘ ਪੰਮਾ,ਸੰਤ ਅਵਤਾਰ ਸਿੰਘ, ਗੁਰਦੀਪ ਸਿੰਘ ਸਾਹਨੀ ਤੇ ਅਜੀਤ ਸਿੰਘ ਸਮੇਤ ਹੋਰਨਾ ਨੇ ਸ਼ਮੂਲੀਅਤ ਕੀਤੀ ¢ ਮਲਸੀਆਂ ਨੇ ਦੱਸਿਆ ਕਿ ਇਸ ਪ੍ਰੋਗਰਾਮ 'ਚ ਮੁਸਲਿਮ ਭਾਈਚਾਰੇ ਤੋਂ ਇਲਾਵਾ ਸਿੱਖ ਤੇ ਹਿੰਦੂ ਭਾਈਚਾਰੇ ਦੇ ਲੋਕਾਂ ਨੂੰ ਵੀ ਸ਼ਮੂਲੀਅਤ ਕਰਕੇ ਸਮਾਜ ਨੂੰ ਆਪਸੀ ਪਿਆਰ ਤੇ ਸਾਂਝ ਦਾ ਸੁਨੇਹਾ ਦਿੱਤਾ ¢ ਮਲਸੀਆਂ ਨੇ ਕਿਹਾ ਕਿ ਸਾਨੂੰ ਆਪਣੇ ਧਰਮ ਵਿਚ ਪਰਪੱਕ ਰਹਿੰਦੇ ਹੋਏ ਵੀ ਬਾਕੀ ਹੋਰ ਸਾਰੇ ਧਰਮਾਂ ਦਾ ਬਰਾਬਰ ਸਤਿਕਾਰ ਕਰਨਾ ਚਾਹੀਦਾ ਹੈ ਕਿਉਂਕਿ ਇਸ ਨਾਲ ਭਾਈਚਾਰਕ ਸਾਂਝ ਵੀ ਮਜ਼ਬੂਤ ਹੁੰਦੀ ਹੈ ਤੇ ਆਪਸ ਵਿਚ ਪਿਆਰ ਵਾਲਾ ਮਾਹੌਲ ਬਣਿਆ ਰਹਿੰਦਾ ਹੈ ¢ ਮਲਸੀਆਂ ਨੇ ਦੇਸ਼ ਦੇ ਲੋਕਾਂ ਨੂੰ ਆਪਸ ਵਿਚ ਭਾਈਚਾਰਕ ਸਾਂਝ ਵਧਾਉਣ ਦੀ ਅਪੀਲ ਕੀਤੀ ¢

Ad Position 22
No active advertisement
ਪਿਛਲੀ ਖ਼ਬਰ ਸਮਾਜ ਦੀ ਮਾਨਸਿਕਤਾ 'ਚ ਬਦਲਾਅ ਲਿਆਏ ਬਗੈਰ ਮਹਿਲਾ ਦਿਵਸ ਮਨਾਉਣਾ ਅਰਥਹੀਣ <br/> ਅਗਲੀ ਖ਼ਬਰ ਸਕੂਲਾਂ ਦੇ ਸਟਾਫ਼ ਦੀਆਂ ਤਨਖ਼ਾਹਾਂ ਤੇ ਬਕਾਏ ਸਮੇਂ ਸਿਰ ਦੇਣ ਲਈ ਦਿੱਲੀ ਕਮੇਟੀ ਵਚਨਬੱਧ-ਕਾਲਕਾ, ਕਾਹਲੋਂ <br/>
Ad Position 24