11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

1984 ਦੀ ਯਾਦਗਾਰ ਸਥਾਪਿਤ ਕਰਨ ਬਾਰੇ ਫ਼ੈਸਲਾ ਲੈਣ 'ਚ ਪਾਸਾ ਕਿਉਂ ਵੱਟਿਆ ਜਾ ਰਿਹੈ - ਰਾਹਤ ਕਮੇਟੀ-1984 <br/>

Ad Position 21
repet_subhas-goyals [Copy P29]
ਅਜੀਤ ਡੈਸਕ 09-03-2026
ਨਵੀਂ ਦਿੱਲੀ, 8 ਮਾਰਚ (ਜਗਤਾਰ ਸਿੰਘ)- ਅਖਿਲ ਭਾਰਤੀ ਦੰਗਾ ਪੀੜਤ ਰਾਹਤ ਕਮੇਟੀ-1984 ਵੱਲੋਂ ਮੁੜ ਤੋਂ ਸਵਾਲ ਚੁੱਕਦਿਆਂ ਪੁੱਛਿਆ ਗਿਆ ਹੈ ਕਿ , 1984 ਸਿੱਖ ਕਤਲੇਆਮ ਦੀ ਯਾਦਗਾਰ ਦਿੱਲੀ ਵਿਚ ਸਥਾਪਿਤ ਕਰਨ ਬਾਰੇ ਫ਼ੈਸਲਾ ਲੈਣ 'ਚ ਪਾਸਾ ਕਿਉਂ ਵੱਟਿਆ ਜਾ ਰਿਹਾ ਹੈ ? ਰਾਹਤ ਕਮੇਟੀ ਦੇ ਮੁਖੀ ਜਥੇ. ਕੁਲਦੀਪ ਸਿੰਘ ਭੋਗਲ ਤੇ ਸਕੱਤਰ ਜਨਰਲ ਰਵਿੰਦਰ ਸਿੰਘ ਖੁਰਾਨਾ ਨੇ ਦੱਸਿਆ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦਿੱਲੀ ਸਮੇਤ ਹੋਰਨਾ ਸ਼ਹਿਰਾਂ ਵਿਚ ਨਿਰਦੋਸ਼ ਸਿੱਖਾਂ ਨੂੰ ਅਣਮਨੁੱਖੀ ਤਸੀਹੇ ਦੇ ਕੇ ਕਤਲ ਕੀਤਾ ਗਿਆ ਅਤੇ ਜਾਇਦਾਦਾਂ ਵੀ ਲੁੱਟੀਆਂ ਗਈਆਂ ¢ ਉਨ੍ਹਾਂ ਕਿਹਾ ਕਿ ਇਸ ਕਤਲੇਆਮ ਦੌਰਾਨ ਦਿੱਲੀ ਦੇ ਸਿੱਖਾਂ ਨੂੰ ਜਾਨ-ਮਾਲ ਦਾ ਭਾਰੀ ਨੁਕਸਾਨ ਹੋਇਆ ਸੀ ਅਤੇ ਕੌਮ ਨੂੰ ਹਾਲੇ ਵੀ ਪੂਰਾ ਇਨਸਾਫ਼ ਨਹੀਂ ਮਿਲਿਆ ਹੈ ¢ ਭੋਗਲ ਤੇ ਖੁਰਾਨਾ ਨੇ ਕਿਹਾ ਕਿ ਸਾਡੀ ਸੰਸਥਾ ਵੱਲੋਂ ਕਾਫ਼ੀ ਸਮੇਂ ਤੋਂ ਦਿੱਲੀ ਵਿਚ ਸਿੱਖ ਕਤਲੇਆਮ ਦੀ ਯਾਦਗਾਰ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ ¢ ਉਨ੍ਹਾਂ ਕਿਹਾ ਕਿ ਇਸ ਬਾਬਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਦਫ਼ਤਰ ਵਿਚ ਵੀ ਮੰਗ ਪੱਤਰ ਸੌਂਪਿਆ ਜਾ ਚੁੱਕਾ ਹੈ ¢ ਇਸ ਤੋਂ ਇਲਾਵਾ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ,ਕੈਬਨਿਟ ਮੰਤਰੀ ਅਤੇ ਦਿੱਲੀ ਦੇ ਵਿਧਾਇਕਾਂ ਨੂੰ ਮੰਗ ਪੱਤਰ ਦਿੱਤਾ ਜਾ ਚੁੱਕਾ ਹੈ ¢ ਉਨ੍ਹਾਂ ਕਿਹਾ ਕਿ ਦਿੱਲੀ ਵਿਚ ਸਿੱਖ ਕਤਲੇਆਮ ਦੀ ਯਾਦਗਾਰ ਸਥਾਪਿਤ ਕੀਤੀ ਜਾਣੀ ਇਸ ਲਈ ਵੀ ਜ਼ਰੂਰੀ ਹੈ ਤਾਂ ਕਿ ਆਉਣ ਵਾਲੀ ਪੀੜੀਆਂ ਨੂੰ ਪਤਾ ਚੱਲ ਸਕੇ ਕਿ ਕਾਂਗਰਸ ਦੇ ਰਾਜ ਵਿਚ ਸਿੱਖਾਂ ਦਾ ਕਿਸ ਤਰ੍ਹਾਂ ਕਤਲੇਆਮ ਕੀਤਾ ਗਿਆ ਸੀ ¢

Ad Position 22
No active advertisement
ਪਿਛਲੀ ਖ਼ਬਰ ਕਿਸਾਨ ਆਗੂਆਂ ਵਲੋਂ ਬਜਟ ਨਿਰਾਸ਼ਾਜਨਕ ਤੇ ਕਿਸਾਨ ਵਿਰੋਧੀ ਕਰਾਰ ਅਗਲੀ ਖ਼ਬਰ ਡੇਰਾ ਸਿਰਸਾ ਮੁਖੀ ਨੂੰ ਪੱਤਰਕਾਰ ਛੱਤਰਪਤੀ ਕਤਲ ਕੇਸ ਵਿਚ ਬਰੀ ਕਰਨ ਦਾ ਫ਼ੈਸਲਾ ਮੰਦਭਾਗਾ-ਦਿੱਲੀ ਕਮੇਟੀ <br/>
Ad Position 24