ਰਤੀਆ, 10 ਮਾਰਚ (ਬੇਅੰਤ ਕੌਰ ਮੰਡੇਰ)- ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸਮਾਰੋਹ ਵਿਚ ਅÏਰਤਾਂ ਨੂੰ ਸਨਮਾਨਿਤ ਕਰਨ ਲਈ ਐਪੈਕਸ ਵੈਲਨੈਸ ਕਲੱਬ ਵਿਖੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਇਹ ਪ੍ਰੋਗਰਾਮ ਸਿਹਤ, ਤੰਦਰੁਸਤੀ ਅਤੇ ਸੰਤੁਲਿਤ ਜੀਵਨ ਸ਼ੈਲੀ ਬਾਰੇ ਜਾਗਰੂਕਤਾ ਪੈਦਾ ਕਰਨ 'ਤੇ ਕੇਂਦਰਿਤ ਸੀ | ਮੁੱਖ ਬੁਲਾਰੇ ਕਲੱਬ ਪ੍ਰਧਾਨ ਰੋਜ਼ੀ ਸਚਦੇਵਾ ਨੇ ਕਿਹਾ ਕਿ ਮਹਿਲਾ ਦਿਵਸ ਅÏਰਤਾਂ ਦੇ ਯੋਗਦਾਨ ਨੂੰ ਮਾਨਤਾ ਦੇਣ ਅਤੇ ਉਨ੍ਹਾਂ ਨੂੰ ਸਮਾਜ ਵਿਚ ਬਰਾਬਰੀ ਦਾ ਦਰਜਾ ਦੇਣ ਲਈ ਮਨਾਇਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਅÏਰਤਾਂ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਤੋਂ ਬਿਨਾਂ ਵਿਕਾਸ ਅਸੰਭਵ ਹੈ | ਇਸ ਸਮਾਗਮ ਵਿਚ ਅÏਰਤਾਂ ਨੇ ਵੱਖ-ਵੱਖ ਤੰਦਰੁਸਤੀ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਹਿੱਸਾ ਲਿਆ | ਕਲੱਬ ਨੇ ਅÏਰਤਾਂ ਦਾ ਸਨਮਾਨ ਵੀ ਕੀਤਾ ਅਤੇ ਉਨ੍ਹਾਂ ਨੂੰ ਨਿਯਮਤ ਕਸਰਤ ਕਰਨ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਉਤਸ਼ਾਹਿਤ ਕੀਤਾ | ਸਮਾਗਮ ਦਾ ਸੰਚਾਲਨ ਕਰਨ ਵਾਲੀ ਰੋਜ਼ੀ ਸਚਦੇਵਾ ਨੇ ਸਾਰੀਆਂ ਅÏਰਤਾਂ ਨੂੰ ਮਹਿਲਾ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਅÏਰਤਾਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣ ਅਤੇ ਆਪਣੇ ਪਰਿਵਾਰਾਂ ਅਤੇ ਸਮਾਜ ਲਈ ਇੱਕ ਸਕਾਰਾਤਮਿਕ ਮਿਸਾਲ ਕਾਇਮ ਕਰਨ ਦੀ ਅਪੀਲ ਕੀਤੀ | ਉਨ੍ਹਾਂ ਕਲੱਬ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਇਸ ਤਰ੍ਹਾਂ ਦੇ ਸਮਾਗਮਾਂ ਦੀ ਮੇਜ਼ਬਾਨੀ ਜਾਰੀ ਰੱਖਣ ਦੀ ਅਪੀਲ ਕੀਤੀ | ਸਮਾਰੋਹ ਵਿਚ ਕਲੱਬ ਦੇ ਮੈਂਬਰ, ਅÏਰਤਾਂ ਅਤੇ ਬੱਚੇ ਸ਼ਾਮਲ ਸਨ | ਸਮਾਗਮ ਦਾ ਸਮਾਪਨ ਸਾਰੀਆਂ ਅÏਰਤਾਂ ਨੂੰ ਮਹਿਲਾ ਦਿਵਸ ਦੀਆਂ ਸ਼ੁੱਭਕਾਮਨਾਵਾਂ ਨਾਲ ਹੋਇਆ |
ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਲਈ ਰਤੀਆ ਵਿਚ ਵਿਸ਼ੇਸ਼ ਪ੍ਰੋਗਰਾਮ ਕਰਵਾਇਆ <br/>
ਅਜੀਤ ਡੈਸਕ
11-03-2026