ਸਿਰਸਾ, 11 ਮਾਰਚ (ਭੁਪਿੰਦਰ ਪੰਨੀਵਾਲੀਆ)- ਨਿਊ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਨੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਨੂੰ ਖਾਨਾ-ਕਸ਼ਤ ਜ਼ਮੀਨ ਦੀਆਂ ਰਜਿਸਟਰੀਆਂ ਮੁੜ ਸ਼ੁਰੂ ਕਰਨ ਲਈ ਮੰਗ ਪੱਤਰ ਸੌਂਪਿਆ | ਮੰਗ ਪੱਤਰ ਵਿਚ ਕਿਹਾ ਗਿਆ ਹੈ ਕਿ ਸਿਰਸਾ ਜ਼ਿਲ੍ਹੇ ਵਿਚ ਖਾਨਾ-ਕਸ਼ਤ ਵਜੋਂ ਸੂਚੀਬੱਧ ਜ਼ਮੀਨੀ ਰਿਕਾਰਡ ਵਾਲੀਆਂ ਜ਼ਮੀਨਾਂ ਲਈ ਰਜਿਸਟਰੀਆਂ ਇਸ ਸਮੇਂ ਮੁਅੱਤਲ ਬੰਦ ਕੀਤੀਆਂ ਹੋਈਆਂ ਹਨ | ਜਿਸ ਕਾਰਨ ਜਨਤਾ ਅਤੇ ਜ਼ਮੀਨ ਮਾਲਕਾਂ ਲਈ ਕਾਫ਼ੀ ਮੁਸ਼ਕਲਾਂ ਪੈਦਾ ਹੋ ਰਹੀਆਂ ਹਨ | ਉਨ੍ਹਾਂ ਕਿਹਾ ਕਿ ਅÏਨਲਾਈਨ ਰਜਿਸਟਰੇਸ਼ਨ ਪ੍ਰਣਾਲੀ ਲਾਗੂ ਕਰਨ ਤੋਂ ਪਹਿਲਾਂ ਖਾਨਾ-ਕਸ਼ਤ ਜ਼ਮੀਨ ਲਈ ਰਜਿਸਟਰੀਆਂ ਨਿਯਮਿਤ ਤੌਰ 'ਤੇ ਕੀਤੀਆਂ ਜਾ ਰਹੀਆਂ ਸਨ, ਪਰ ਜਦੋਂ ਤੋਂ ਅÏਨਲਾਈਨ ਪ੍ਰਣਾਲੀ ਲਾਗੂ ਕੀਤੀ ਗਈ ਹੈ ਤਾਂ ਅਜਿਹੀ ਜ਼ਮੀਨ ਲਈ ਰਜਿਸਟਰੀਆਂ ਬੰਦ ਹੋ ਗਈਆਂ ਹਨ | ਇਸ ਕਾਰਨ ਬਹੁਤ ਸਾਰੇ ਲੋਕਾਂ ਦੇ ਮਹੱਤਵਪੂਰਨ ਕੰਮ, ਜਿਵੇਂ ਕਿ ਜ਼ਮੀਨ ਖਰੀਦਣਾ ਅਤੇ ਵੇਚਣਾ, ਬੈਂਕ ਕਰਜ਼ੇ ਪ੍ਰਾਪਤ ਕਰਨਾ ਅਤੇ ਹੋਰ ਕਾਨੂੰਨੀ ਮਾਮਲੇ ਠੱਪ ਹੋ ਗਏ ਹਨ | ਐਸੋਸੀਏਸ਼ਨ ਦੇ ਵਫ਼ਦ ਨੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਨੂੰ ਜਲਦੀ ਹੱਲ ਕੀਤਾ ਜਾਏ ਤਾਂ ਜੋ ਆਮ ਲੋਕਾਂ ਨੂੰ ਹੋ ਰਹੀ ਅਸੁਵਿਧਾ ਤੋਂ ਛੁਟਕਾਰਾ ਮਿਲ ਸਕੇ | ਜ਼ਿਲ੍ਹਾ ਡਿਪਟੀ ਕਮਿਸ਼ਨਰ ਨੇ ਐਸੋਸੀਏਸ਼ਨ ਦੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਇਸ ਮਾਮਲੇ ਨੂੰ ਜਲਦੀ ਹੀ ਹੱਲ ਕੀਤਾ ਜਾਵੇਗਾ |