17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਐਸ. ਜੇ. ਪੀ. ਪੌਲੀਟੈਕਨਿਕ ਦਾਮਲਾ ਦੇ ਵਿਦਿਆਰਥੀਆਂ ਵਲੋਂ ਐਫ. ਐਮ. ਸਾਂਝਾ ਰੇਡੀਓ ਸਟੇਸ਼ਨ ਦਾ ਵਿਦਿਅਕ ਦੌਰਾ

Ad Position 21
No active advertisement
ਅਜੀਤ ਡੈਸਕ 12-03-2026
ਯਮੁਨਾਨਗਰ, 11 ਮਾਰਚ (ਗੁਰਦਿਆਲ ਸਿੰਘ ਨਿਮਰ)-ਸੇਠ ਜੈ ਪ੍ਰਕਾਸ਼ ਪੌਲੀਟੈਕਨਿਕ ਦਾਮਲਾ ਦੇ ਇਲੈਕਟ੍ਰਾਨਿਕਸ ਅਤੇ ਸੰਚਾਰ ਇੰਜੀਨੀਅਰਿੰਗ (ਚੌਥਾ ਸਮੈਸਟਰ) ਦੇ ਵਿਦਿਆਰਥੀਆਂ ਨੇ ਆਪਣੀਆਂ ਅਕਾਦਮਿਕ ਗਤੀਵਿਧੀਆਂ ਦੇ ਹਿੱਸੇ ਵਜੋਂ ਐਫ. ਐਮ. ਸਾਂਝਾ ਰੇਡੀਓ ਸਟੇਸ਼ਨ (90.8 ਮੈਗਾਹਰਟਜ਼) ਦਾ ਦੌਰਾ ਕੀਤਾ | ਇਸ ਦੌਰੇ 'ਚ 45 ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਇਸ ਮੌਕੇ ਉਨ੍ਹਾਂ ਨਾਲ ਵਿਪਿਨ ਉੱਪਲ ਅਤੇ ਰੰਜਨ ਪੰਨੂ ਵੀ ਸਨ | ਇਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਇਕ ਐਫ. ਐਮ. ਰੇਡੀਓ ਸਟੇਸ਼ਨ ਦੇ ਕੰਮਕਾਜ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਇਸ ਦੌਰਾਨ ਉਨ੍ਹਾਂ ਨੂੰ ਪ੍ਰਸਾਰਣ ਉਪਕਰਣ, ਸਟੂਡੀਓ ਸੈੱਟਅੱਪ ਅਤੇ ਰੇਡੀਓ ਪ੍ਰੋਗਰਾਮਾਂ ਦੀ ਰਿਕਾਰਡਿੰਗ ਅਤੇ ਪ੍ਰਸਾਰਣ ਦੀ ਪੂਰੀ ਪ੍ਰਕਿਰਿਆ ਤੋਂ ਜਾਣੂ ਕਰਵਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਨੇ ਰੇਡੀਓ ਟੀਮ ਨਾਲ ਗੱਲਬਾਤ ਕੀਤੀ ਅਤੇ ਇਕ ਲਾਈਵ ਰੇਡੀਓ ਪ੍ਰਸਾਰਣ ਨੂੰ ਨੇੜਿਓਾ ਦੇਖਿਆ | ਇਸ ਮੌਕੇ ਐਫ. ਐਮ. ਸਾਂਝਾ ਦੇ ਪ੍ਰਬੰਧ ਨਿਰਦੇਸ਼ਕ ਮਨਮੋਹਨ ਨੇ ਵਿਦਿਆਰਥੀਆਂ ਨੂੰ ਭਵਿੱਖ ਦੀ ਤਰੱਕੀ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.) ਅਤੇ ਆਧੁਨਿਕ ਤਕਨਾਲੋਜੀਆਂ ਸਿੱਖਣ ਲਈ ਉਤਸ਼ਾਹਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ 'ਅੱਗ ਰਹਿਤ ਖਾਣਾ ਪਕਾਉਣਾ-ਸਲਾਦ/ਫਲ ਸਜਾਵਟ' ਦਾ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਹਰਿਆਣਾ ਕਮੇਟੀ ਦੇ ਮੁੱਖ ਦਫ਼ਤਰ ਦਾ ਰੱਖਿਆ ਨੀਹ ਪੱਥਰ
Ad Position 24