24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਨਿਊਜ਼ ਲੈਟਰ 'ਇੰਦਰਧਨੁਸ਼' ਦਾ ਵਿਸ਼ੇਸ਼ ਅੰਕ ਰਿਲੀਜ਼

Ad Position 21
No active advertisement
ਅਜੀਤ ਡੈਸਕ 13-03-2026
ਸਿਰਸਾ, 12 ਮਾਰਚ (ਭੁਪਿੰਦਰ ਪੰਨੀਵਾਲੀਆ)- ਰਾਸ਼ਟਰੀ ਏਕਤਾ ਕੈਂਪ ਦੌਰਾਨ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਨਿਊਜ਼ਲੈਟਰ 'ਇੰਦਰਧਨੁਸ਼' ਦਾ ਇੱਕ ਵਿਸ਼ੇਸ਼ ਅੰਕ ਰਿਲੀਜ਼ ਕੀਤਾ ਗਿਆ | ਨਿਊਜ਼ ਲੈਟਰ ਦੇ ਸੰਪਾਦਕ ਡਾ. ਅਮਿਤ ਸਾਂਗਵਾਨ ਨੇ ਦੱਸਿਆ ਕਿ ਪ੍ਰਕਾਸ਼ਨ ਦਾ ਮੁੱਖ ਉਦੇਸ਼ ਪੱਤਰਕਾਰੀ ਵਿਭਾਗ ਦੇ ਵਿਦਿਆਰਥੀਆਂ ਅਤੇ ਐਨਐਸਐਸ ਵਲੰਟੀਅਰਾਂ ਨੂੰ ਵਿਹਾਰਕ ਸਿਖਲਾਈ ਪ੍ਰਦਾਨ ਕਰਨਾ ਸੀ | ਇਸ ਵਿਸ਼ੇਸ਼ ਅੰਕ ਵਿੱਚ ਰਾਸ਼ਟਰੀ ਏਕਤਾ ਕੈਂਪ ਦੌਰਾਨ ਆਯੋਜਿਤ ਵੱਖ-ਵੱਖ ਵਿਦਿਅਕ, ਸੱਭਿਆਚਾਰਕ ਅਤੇ ਸਮਾਜਿਕ ਗਤੀਵਿਧੀਆਂ, ਵਲੰਟੀਅਰਾਂ ਦੇ ਅਨੁਭਵ ਅਤੇ ਕੈਂਪ ਦੀਆਂ ਮੁੱਖ ਗੱਲਾਂ ਸ਼ਾਮਲ ਹਨ | ਵਾਈਸ ਚਾਂਸਲਰ ਪ੍ਰੋਫੈਸਰ ਵਿਜੇ ਕੁਮਾਰ ਅਤੇ ਰਜਿਸਟਰਾਰ ਡਾ. ਸੁਨੀਲ ਕੁਮਾਰ ਨੇ ਟੀਮ ਨੂੰ ਵਧਾਈ ਦਿੱਤੀ | ਡਾ. ਅਮਿਤ ਸਾਂਗਵਾਨ ਨੇ ਕਿਹਾ ਕਿ ਯੂਨੀਵਰਸਿਟੀ ਦਾ ਨਿਊਜ਼ ਲੈਟਰ ਸੰਸਥਾ ਦੀਆਂ ਅਕਾਦਮਿਕ, ਸੱਭਿਆਚਾਰਕ ਅਤੇ ਸਮਾਜਿਕ ਗਤੀਵਿਧੀਆਂ ਨੂੰ ਵਿਆਪਕ ਪੱਧਰ 'ਤੇ ਪ੍ਰਚਾਰਨ ਲਈ ਇੱਕ ਮਹੱਤਵਪੂਰਨ ਮਾਧਿਅਮ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਿੰਮੇਵਾਰ ਟਰਾਂਸਪੋਰਟ ਠੇਕੇਦਾਰਾਂ ਨੂੰ ਲਿਫਟਿੰਗ ਦੀ ਜ਼ਿੰਮੇਵਾਰੀ ਦਿੱਤੀ ਜਾਣੀ ਚਾਹੀਦੀ ਹੈ- ਪ੍ਰੇਮ ਬਜਾਜ ਅਗਲੀ ਖ਼ਬਰ ਡੀ.ਸੀ. ਡਾ. ਵਿਵੇਕ ਭਾਰਤੀ ਨੇ ਰਤੀਆ ਤੇ ਨਾਗਪੁਰ 'ਚ ਵੱਖ-ਵੱਖ ਦਫਤਰਾਂ ਅਤੇ ਸੰਸਥਾਵਾਂ ਦਾ ਨਿਰੀਖਣ ਕੀਤਾ
Ad Position 24