03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਟਰੈਫ਼ਿਕ ਪੁਲਿਸ ਗੁਰੂਹਰਸਹਾਏ ਵਲੋਂ ਬਿਨਾਂ ਕਾਗਜ਼ਾਤਾਂ ਤੋਂ ਵਾਹਨਾਂ ਦੇ ਕੀਤੇ ਚਲਾਨ

Ad Position 21
repet_subhas-goyals [Copy P29]
ਅਜੀਤ ਡੈਸਕ 28-03-2026
ਗੋਲੂ ਕਾ ਮੋੜ, 27 ਮਾਰਚ (ਸੁਰਿੰਦਰ ਸਿੰਘ ਪੁਪਨੇਜਾ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਐਸ.ਐਸ.ਪੀ ਭੁਪਿੰਦਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਿਨਾਂ ਕਾਗ਼ਜ਼ਾਤ ਤੋਂ ਸੜਕਾਂ 'ਤੇ ਘੁੰਮ ਰਹੇ ਵਾਹਨਾਂ ਤੇ ਸ਼ਿਕੰਜਾ ਕੱਸਦੇ ਹੋਏ ਟਰੈਫ਼ਿਕ ਪੁਲਿਸ ਗੁਰੂਹਰਸਹਾਏ ਦੇ ਇੰਚਾਰਜ ਬਲਵਿੰਦਰ ਸਿੰਘ ਘਾਂਗਾ ਵਲੋਂ ਚਲਾਨ ਕੀਤੇ ਗਏ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਬਲਵਿੰਦਰ ਸਿੰਘ ਘਾਗਾਂ ਨੇ ਦੱਸਿਆ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ ਅਤੇ ਮੋਟਰਸਾਈਕਲ ਤੇ ਹੋਰ ਵਹੀਕਲਾਂ ਦੀ ਚੈਕਿੰਗ ਕੀਤੀ ਗਈ ਹੈ | ਜਿਸ ਵਿਚ ਬਿਨਾਂ ਕਾਗ਼ਜ਼ਾਤ ਤੋਂ ਕਰੀਬ 6 ਮੋਟਰਸਾਈਕਲ ਜ਼ਬਤ ਕੀਤੇ ਗਏ ਹਨ ਅਤੇ 20 ਵਾਹਨਾਂ ਦੇ ਚਲਾਨ ਕੀਤੇ ਗਏ ਹਨ | ਇਸ ਦੌਰਾਨ ਟਰੈਫ਼ਿਕ ਇੰਚਾਰਜ ਬਲਵਿੰਦਰ ਸਿੰਘ ਨੇ ਲੋਕਾਂ ਨੂੰ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਬਿਨਾਂ ਕਾਗਜ਼, ਬਿਨਾ ਹੈਲਮਟ ਅਤੇ ਬਿਨਾਂ ਨੰਬਰ ਪਲੇਟਾਂ ਤੋਂ ਬਖ਼ਸ਼ਿਆ ਨਹੀਂ ਜਾਵੇਗਾ | ਇਸ ਲਈ ਆਪਣੇ ਵਾਹਨਾਂ ਤੇ ਨੰਬਰ ਪਲੇਟਾਂ ਲਗਾ ਕੇ ਅਤੇ ਲੁੜੀਂਦੇ ਕਾਗਜ਼ ਨਾਲ ਰੱਖਣ ਲਈ ਕਿਹਾ | ਇਸ ਮੌਕੇ ਐਸ.ਆਈ ਸਮੀਰ ਕੁਮਾਰ, ਏ.ਐਸ.ਆਈ ਬਲਕਰਨ ਸਿੰਘ, ਕਾਂਸਟੇਬਲ ਏਕਜੋਤ ਕੰਬੋਜ ਆਦਿ ਕਰਮਚਾਰੀ ਹਾਜ਼ਰ ਹੈ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਠੱਗ ਭੋਲੇ-ਭਾਲੇ ਲੋਕਾਂ ਨੂੰ ਬਣਾਉਂਦਾ ਨਿਸ਼ਾਨਾ ਅਗਲੀ ਖ਼ਬਰ ਕਾਤਲਾਨਾ ਹਮਲਾ ਕਰਨ ਦੇ ਦੋਸ਼ ਵਿਚ ਤਿੰਨ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ
Ad Position 24