06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਜ਼ਿਲ੍ਹੇ ਵਿਚ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ-ਡੀ. ਸੀ.

Ad Position 21
No active advertisement
ਅਜੀਤ ਡੈਸਕ 29-03-2026
ਫ਼ਤਿਹਾਬਾਦ, 28 ਮਾਰਚ (ਹਰਬੰਸ ਸਿੰਘ ਮੰਡੇਰ)- ਜ਼ਿਲ੍ਹੇ ਵਿਚ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀ ਸਪਲਾਈ ਪੂਰੀ ਤਰ੍ਹਾਂ ਚਾਲੂ ਹੈ ਕੋਈ ਕਮੀ ਨਹੀਂ ਹੈ | ਡਿਪਟੀ ਕਮਿਸ਼ਨਰ ਡਾ. ਵਿਵੇਕ ਭਾਰਤੀ ਨੇ ਨਾਗਰਿਕਾਂ ਨੂੰ ਅਫ਼ਵਾਹਾਂ ਨੂੰ ਨਜ਼ਰਅੰਦਾਜ਼ ਕਰਨ ਅਤੇ ਲੋੜ ਅਨੁਸਾਰ ਹੀ ਬਾਲਣ ਅਤੇ ਗੈਸ ਖ਼ਰੀਦਣ ਦੀ ਅਪੀਲ ਕੀਤੀ | ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਵੀਡੀਓ ਕਾਨਫਰੰਾਸਿੰਗ ਰਾਹੀਂ ਆਯੋਜਿਤ ਮੀਟਿੰਗ ਤੋਂ ਬਾਅਦ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਡੀ. ਸੀ. ਨੇ ਕਿਹਾ ਕਿ ਸਾਰੀਆਂ ਗੈਸ ਏਜੰਸੀਆਂ ਅਤੇ ਪੈਟਰੋਲ ਪੰਪਾਂ 'ਤੇ ਬਾਲਣ ਦੀ ਉਪਲਬਧਤਾ ਬਾਰੇ ਜਾਣਕਾਰੀ ਪ੍ਰਦਰਸ਼ਿਤ ਕਰਨਾ ਲਾਜ਼ਮੀ ਬਣਾਇਆ ਜਾਵੇ ਤਾਂ ਜੋ ਖਪਤਕਾਰਾਂ ਨੂੰ ਸਹੀ ਸਥਿਤੀ ਬਾਰੇ ਜਾਣਕਾਰੀ ਮਿਲ ਸਕੇ | ਉਨ੍ਹਾਂ ਖ਼ੁਰਾਕ ਅਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਰਾਸ਼ਨ ਡਿਪੂਆਂ 'ਤੇ ਵੰਡ ਪ੍ਰਣਾਲੀ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਵਿਚ ਕੰਮ ਕਰ ਰਹੇ ਮਜ਼ਦੂਰਾਂ ਨੂੰ ਸਮੇਂ ਸਿਰ ਭੁਗਤਾਨ ਕੀਤਾ ਜਾਵੇ | ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਕਿ ਸਾਰੀਆਂ ਸਰਕਾਰੀ ਕੰਟੀਨਾਂ 'ਤੇ ਗੈਸ ਸਿਲੰਡਰ ਲੋੜੀਂਦੀ ਮਾਤਰਾ ਵਿਚ ਉਪਲਬਧ ਹੋਣ | ਉਨ੍ਹਾਂ ਨੇ ਅਧਿਕਾਰੀਆਂ ਨੂੰ ਹੈਲਪਲਾਈਨ ਨੰਬਰ 'ਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਅਤੇ ਸੁਝਾਵਾਂ ਦਾ ਧਿਆਨ ਨਾਲ ਹੱਲ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਤੇਲ ਅਤੇ ਗੈਸ ਏਜੰਸੀਆਂ ਨਾਲ ਨਿਰੰਤਰ ਸੰਪਰਕ ਵਿਚ ਹੈ ਤਾਂ ਜੋ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਇਆ ਜਾ ਸਕੇ | ਉਨ੍ਹਾਂ ਸਪਸ਼ਟ ਕੀਤਾ ਕਿ ਜ਼ਿਲ੍ਹੇ ਵਿਚ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀ ਢੁਕਵੀਂ ਉਪਲਬਧਤਾ ਹੈ ਅਤੇ ਜਨਤਾ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ | ਉਨ੍ਹਾਂ ਅੱਗੇ ਕਿਹਾ ਕਿ ਜ਼ਰੂਰੀ ਵਸਤੂਆਂ ਬਾਰੇ ਅਫ਼ਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ | ਨਾਗਰਿਕ ਡੀਜ਼ਲ, ਪੈਟਰੋਲ ਜਾਂ ਰਸੋਈ ਗੈਸ ਨਾਲ ਸਬੰਧਿਤ ਕਿਸੇ ਵੀ ਸਮੱਸਿਆ ਜਾਂ ਜਾਣਕਾਰੀ ਲਈ ਹੈਲਪਲਾਈਨ ਨੰਬਰ 01667-230773 'ਤੇ ਹਫ਼ਤੇ ਦੇ ਦਿਨਾਂ ਵਿਚ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੰਪਰਕ ਕਰ ਸਕਦੇ ਹਨ | ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਖੇਤਰਾਂ ਵਿਚ ਸਪਲਾਈ ਪ੍ਰਣਾਲੀ ਦੀ ਨਿਯਮਤ ਤੌਰ 'ਤੇ ਨਿਗਰਾਨੀ ਕਰਨ ਅਤੇ ਕਾਲਾਬਾਜ਼ਾਰੀ ਅਤੇ ਜਮ੍ਹਾਂਖੋਰੀ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ | ਜ਼ਿਲ੍ਹਾ ਵਾਸੀਆਂ ਨੂੰ ਭਰੋਸਾ ਦਿਵਾਉਂਦੇ ਹੋਏ ਡੀ. ਸੀ. ਡਾ. ਵਿਵੇਕ ਭਾਰਤੀ ਨੇ ਕਿਹਾ ਕਿ ਜ਼ਿਲ੍ਹੇ ਵਿਚ ਸਾਰੇ ਜ਼ਰੂਰੀ ਬਾਲਣਾਂ ਅਤੇ ਗੈਸ ਦੀ ਸਪਲਾਈ ਆਮ ਵਾਂਗ ਹੈ | ਉਨ੍ਹਾਂ ਨੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਬੇਲੋੜੀ ਜਮ੍ਹਾਂਖੋਰੀ ਤੋਂ ਬਚਣ, ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸਾਵਧਾਨ ਰਹਿਣ | ਇਸ ਮੌਕੇ ਡੀ.ਐਫ.ਐਸ.ਸੀ. ਕੁਸ਼ਲ ਬੋਰਾ, ਡੀ.ਆਈ.ਓ. ਸਿਕੰਦਰ, ਰਾਜਪਾਲ ਪੰਵਾਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿ੍ੰਸੀਪਲ ਵਲੋਂ ਪ੍ਰੀਖਿਆ 'ਚ ਅੱਵਲ ਰਹੇ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਮੰਡੀ ਵਿਚ ਫ਼ਸਲਾਂ ਦੀ ਖ਼ਰੀਦ ਲਈ ਕਿਸਾਨਾਂ 'ਤੇ ਨਵੀਆਂ ਸ਼ਰਤਾਂ ਲਗਾਉਣਾ ਗਲਤ-ਸ਼ਰਮਾ
Ad Position 24
No active advertisement