04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਕਿਸਾਨਾਂ ਨੇ ਫ਼ਸਲ ਮੁਆਵਜ਼ਾ ਤੇ ਕਣਕ ਖ਼ਰੀਦ ਸ਼ਰਤਾਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ

Ad Position 21
No active advertisement
ਅਜੀਤ ਡੈਸਕ 03-04-2026
ਫ਼ਤਿਹਾਬਾਦ, 2 ਅਪ੍ਰੈਲ (ਹਰਬੰਸ ਸਿੰਘ ਮੰਡੇਰ)- ਜ਼ਿਲ੍ਹੇ ਦੇ ਕਿਸਾਨਾਂ ਨੇ ਬੇਮੌਸਮੀ ਬਾਰਸ਼ ਅਤੇ ਗੜੇਮਾਰੀ ਨਾਲ ਤਬਾਹ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਦੇ ਨਾਲ-ਨਾਲ ਕਣਕ ਅਤੇ ਸਰ੍ਹੋਂ ਦੀ ਸਰਕਾਰੀ ਖ਼ਰੀਦ 'ਤੇ ਲਗਾਈਆਂ ਨਵੀਆਂ ਸ਼ਰਤਾਂ ਦਾ ਵਿਰੋਧ ਕੀਤਾ | ਆਲ ਇੰਡੀਆ ਕਿਸਾਨ ਸਭਾ ਦੇ ਸੱਦੇ 'ਤੇ ਸੈਂਕੜੇ ਕਿਸਾਨ ਫ਼ਤਿਹਾਬਾਦ ਮਿੰਨੀ ਸਕੱਤਰੇਤ ਵਿਖੇ ਇਕੱਠੇ ਹੋਏ ਅਤੇ ਆਪਣੀਆਂ ਮੰਗਾਂ ਲਈ ਰਾਜ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਮਿੰਨੀ ਸਕੱਤਰੇਤ ਦੇ ਬਾਹਰ ਪ੍ਰਦਰਸ਼ਨ ਕਰਦੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਜਿੱਥੇ ਕੁਦਰਤੀ ਆਫ਼ਤਾਂ ਨੇ ਕਿਸਾਨਾਂ ਨੂੰ ਅਪਾਹਜ ਕਰ ਦਿੱਤਾ ਹੈ ਉੱਥੇ ਹੀ ਸਰਕਾਰ ਖ਼ਰੀਦ ਪ੍ਰਕਿਰਿਆ 'ਤੇ ਗੁੰਝਲਦਾਰ ਸ਼ਰਤਾਂ ਲਗਾ ਕੇ ਉਨ੍ਹਾਂ ਦਾ ਸ਼ੋਸ਼ਣ ਕਰ ਰਹੀ ਹੈ | ਪ੍ਰਦਰਸ਼ਨ ਉਪਰੰਤ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਵਿਸ਼ਨੰੂ ਦੱਤ ਸ਼ਰਮਾ ਦੀ ਅਗਵਾਈ ਹੇਠ ਇੱਕ ਵਫ਼ਦ ਐਸ.ਡੀ.ਐਮ. ਨੂੰ ਮਿਲਿਆ ਅਤੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਸੌਂਪਿਆ | ਕਿਸਾਨਾਂ ਨੇ ਕਿਹਾ ਕਿ ਬੀਮਾ ਕੰਪਨੀਆਂ ਦੁਆਰਾ ਪ੍ਰੀਮੀਅਮ ਕੱਟੇ ਜਾਣ ਦੇ ਬਾਵਜੂਦ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਮਿਲਿਆ | ਉਨ੍ਹਾਂ ਮੰਗ ਕੀਤੀ ਕਿ ਹੜ੍ਹਾਂ ਤੋਂ ਪ੍ਰਭਾਵਿਤ ਪਿੰਡਾਂ ਖ਼ਾਸ ਕਰ ਕੇ ਜਾਂਡਵਾਲਾ ਬਾਗੜ ਅਤੇ ਹੋਰ ਕਿਸਾਨਾਂ ਲਈ ਬਕਾਇਆ ਮੁਆਵਜ਼ਾ ਤੁਰੰਤ ਜਾਰੀ ਕੀਤਾ ਜਾਵੇ, ਸਰ੍ਹੋਂ ਅਤੇ ਕਣਕ ਦੀ ਖ਼ਰੀਦ 'ਤੇ ਲਗਾਈਆਂ ਨਵੀਆਂ ਅਤੇ ਗੁੰਝਲਦਾਰ ਸ਼ਰਤਾਂ ਨੂੰ ਤੁਰੰਤ ਹਟਾਇਆ ਜਾਣਾ ਚਾਹੀਦਾ ਹੈ ਅਤੇ ਖ਼ਰੀਦ ਪਹਿਲਾਂ ਵਾਂਗ ਹੀ ਸਰਲ ਪ੍ਰਕਿਰਿਆ ਦੀ ਵਰਤੋਂ ਕਰ ਕੇ ਮੁੜ ਸ਼ੁਰੂ ਕਰਨੀ ਚਾਹੀਦੀ ਹੈ, ਕਿਸਾਨਾਂ ਨੂੰ ਸਰ੍ਹੋਂ ਅਤੇ ਕਣਕ ਦੀਆਂ ਫ਼ਸਲਾਂ ਲਈ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਣਾ ਚਾਹੀਦਾ ਹੈ, ਮੰਡੀਆਂ 'ਚ ਸਰਕਾਰੀ ਪ੍ਰਯੋਗਸ਼ਾਲਾਵਾਂ ਅਤੇ ਮਾਰਕੀਟ ਕਮੇਟੀਆਂ ਲਈ ਢੁਕਵੇਂ ਪ੍ਰਬੰਧ ਯਕੀਨੀ ਬਣਾਏ ਜਾਣੇ ਚਾਹੀਦੇ ਹਨ, ਬੇਮੌਸਮੀ ਬਾਰਸ਼ ਅਤੇ ਗੜੇਮਾਰੀ ਤੋਂ ਪ੍ਰਭਾਵਿਤ ਪਿੰਡਾਂ ਲਈ ਤੁਰੰਤ ਇੱਕ ਵਿਸ਼ੇਸ਼ ਸਰਵੇਖਣ ਕੀਤਾ ਜਾਣਾ ਚਾਹੀਦਾ ਹੈ ਅਤੇ 50 ਹਜ਼ਾਰ ਰੁਪਏ ਪ੍ਰਤੀ ਏਕੜ ਦੀ ਫ਼ੀਸ ਲਈ ਇੱਕ ਮੁਆਵਜ਼ਾ ਪੋਰਟ ਖੋਲਿ੍ਹਆ ਜਾਣਾ ਚਾਹੀਦਾ ਹੈ | ਇਸ ਤੋਂ ਇਲਾਵਾ ਖਾਰਾ ਖੇੜੀ ਅਤੇ ਬੜੋਪਲ ਪਿੰਡਾਂ ਦੇ ਕਿਸਾਨਾਂ ਨੇ ਐਸ.ਡੀ.ਐਮ. ਨਾਲ ਮੁਲਾਕਾਤ ਕੀਤੀ ਅਤੇ ਬਕਾਇਆ ਮੁਆਵਜ਼ਾ ਤੇ ਬੀਮਾ ਰਾਸ਼ੀ ਦੀ ਤੁਰੰਤ ਵੰਡ ਦੀ ਬੇਨਤੀ ਕਰਦਿਆਂ ਮੰਗ ਪੱਤਰ ਸੌਂਪਿਆ | ਇਸ ਮੌਕੇ ਮਨੀਸ਼ ਗੋਰਖਪੁਰੀਆ, ਹਨੂੰਮਾਨ ਸਿੰਘ, ਸੰਜੀਵ ਪੂਨੀਆ, ਸਤਬੀਰ ਸਿੰਘ, ਰੋਹਤਾਸ਼ ਡੂਡੀ, ਮੰਗੇਰਾਮ, ਭਗਵਾਨ ਕੁਕਾਣਾ, ਸੁਭਾਸ਼ ਭਾਦੂ, ਅਭੈ ਸਿੰਘ ਗੋਦਾਰਾ, ਕਿਸ਼ੋਰੀ ਲਾਲ, ਮਨੀਰਾਮ, ਹਵਾ ਸਿੰਘ, ਮੁਕੇਸ਼ ਕੁਮਾਰ ਜੰਗੂ, ਅਜੈ ਸਿੰਘ, ਅਨਿਲ ਕੁਮਾਰ, ਮਦਨ ਮਾਚਰਾ, ਭਾਲ ਸਿੰਘ ਸਾਹੂ ਅਤੇ ਦਸ਼ਰਥ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਨੇ 31ਵਾਂ ਖੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਰਾਜ ਸਭਾ ਮੈਂਬਰ ਸਾਹਨੀ ਨੇ ਬਾਸਮਤੀ ਚੌਲਾਂ ਦੇ ਬਰਾਮਦ ਦੀ ਸੁਰੱਖਿਆ ਲਈ ਕੇਂਦਰੀ ਮੰਤਰੀ ਨੂੰ ਲਿਖਿਆ ਪੱਤਰ
Ad Position 24