ਕਾਲਾਂਵਾਲੀ/ਸਿਰਸਾ, 2 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)- ਬਿਸ਼ਨਾ ਮੱਲ ਜੈਨ ਸਰਸਵਤੀ ਵਿਦਿਆ ਮੰਦਰ ਕਾਲਾਂਵਾਲੀ ਵਿਖੇ ਪੂਜਾ ਅਤੇ ਹਵਨ ਨਾਲ ਨਵੇਂ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ | ਨਵੇਂ ਵਿਦਿਆਰਥੀਆਂ ਦਾ ਸਵਾਗਤ ਤਿਲਕ ਲਗਾ ਕੇ ਕੀਤਾ ਗਿਆ | ਪਿ੍ੰਸੀਪਲ ਸੰਜੀਵ ਕੁਮਾਰ ਸ਼ਰਮਾ ਅਤੇ ਪ੍ਰਬੰਧਨ ਕਮੇਟੀ ਦੇ ਮੈਂਬਰਾਂ ਨੇ ਸ਼ਮ੍ਹਾਂ ਰੌਸ਼ਨ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ | ਸਾਰੇ ਅਧਿਆਪਕਾਂ ਨੇ ਹਵਨ ਵਿੱਚ ਮੰਤਰਾਂ ਦਾ ਜਾਪ ਕੀਤਾ | ਪਿ੍ੰਸੀਪਲ ਸੰਜੀਵ ਸ਼ਰਮਾ ਨੇ ਕਿਹਾ ਕਿ ਇਸ ਸੰਸਥਾ ਵਿੱਚ ਤਰੱਕੀ ਅਤੇ ਪਰੰਪਰਾ ਦੋਵੇਂ ਮਹੱਤਵਪੂਰਨ ਹਨ | ਇਹ ਕੰਮ ਸਿੱਖਿਆ ਰਾਹੀਂ ਸੰਭਵ ਹੋਇਆ ਹੈ | ਉਨ੍ਹਾਂ ਕਿਹਾ ਕਿ ਪੂਜਾ ਅਤੇ ਹਵਨ ਵਾਤਾਵਰਣ ਨੂੰ ਸ਼ੁੱਧ ਕਰਦੇ ਹਨ ਅਤੇ ਆਚਰਣ ਵਿੱਚ ਸ਼ੁੱਧਤਾ ਲਿਆਉਂਦੇ ਹਨ | ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਉਤਸ਼ਾਹ ਅਤੇ ਜੋਸ਼ ਨਾਲ ਕਰਨ ਲਈ ਉਤਸ਼ਾਹਿਤ ਕੀਤਾ | ਉਹਨਾਂ ਇਸ ਹਵਨ ਪੂਜਨ ਨਾਲ ਸਾਰੇ ਵਿਦਿਆਰਥੀਆਂ ਲਈ ਉੱਜਲ ਭਵਿੱਖ ਦੀ ਕਾਮਨਾ ਕੀਤੀ ਅਤੇ ਨਵੀਂ ਕਲਾਸ ਲਈ ਸ਼ੁਭਕਾਮਨਾਵਾਂ ਦਿੱਤੀਆਂ |