01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਸੀ. ਡੀ. ਐਲ. ਯੂ. ਦਾ ਸਥਾਪਨਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 03-04-2026
ਸਿਰਸਾ, 2 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)- ਚੌਧਰੀ ਦੇਵੀ ਲਾਲ ਯੂਨੀਵਰਸਿਟੀ, ਸਿਰਸਾ ਦੇ ਯੁਵਾ ਭਲਾਈ ਡਾਇਰੈਕਟੋਰੇਟ ਨੇ ਯੂਨੀਵਰਸਿਟੀ ਦੇ ਆਡੀਟੋਰੀਅਮ ਵਿੱਚ ਯੂਨੀਵਰਸਿਟੀ ਦਾ 24ਵਾਂ ਸਥਾਪਨਾ ਦਿਵਸ ਮਨਾਇਆ | ਹਰਿਆਣਾ ਰਾਜ ਉੱਚ ਸਿੱਖਿਆ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ, ਭੋਪਾਲ ਪੱਤਰਕਾਰੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਅਤੇ ਭਾਰਤੀ ਚਿੱਤਰ ਸਾਧਨਾ ਦੇ ਪ੍ਰਧਾਨ ਪ੍ਰੋਫੈਸਰ ਬਿ੍ਜ ਕਿਸ਼ੋਰ ਕੁਠਿਆਲਾ ਮੁੱਖ ਮਹਿਮਾਨ ਵਜੋਂ ਮੌਜੂਦ ਸਨ | ਪ੍ਰੋਗਰਾਮ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਵਿਜੇ ਕੁਮਾਰ ਨੇ ਕੀਤੀ | ਇਸ ਮੌਕੇ ਬੋਲਦਿਆਂ ਮੁੱਖ ਮਹਿਮਾਨ ਪ੍ਰੋਫੈਸਰ ਬਿ੍ਜ ਕਿਸ਼ੋਰ ਕੁਠਿਆਲਾ ਨੇ ਕਿਹਾ ਕਿ ਲਗਭਗ 30 ਸਾਲ ਪਹਿਲਾਂ ਹਰਿਆਣਾ ਵਿੱਚ ਸਿੱਖਿਆ ਦੇ ਖੇਤਰ ਵਿੱਚ ਇੱਕ ਕ੍ਰਾਂਤੀਕਾਰੀ ਤਬਦੀਲੀ ਆਈ ਸੀ ਜਦੋਂ ਲੋਕਾਂ ਨੇ ਉੱਚ ਸਿੱਖਿਆ ਲਈ ਬਿਹਤਰ ਮੌਕਿਆਂ ਦੀ ਮੰਗ ਕੀਤੀ ਸੀ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਤਬਦੀਲੀ ਜੀਵਨ ਦਾ ਇੱਕ ਅਨਿੱਖੜਵਾਂ ਅੰਗ ਹੈ ਅਤੇ ਵਿਦਿਅਕ ਸੰਸਥਾਵਾਂ ਨੂੰ ਸਮੇਂ ਦੇ ਨਾਲ ਲਗਾਤਾਰ ਵਿਕਸਤ ਹੋਣਾ ਚਾਹੀਦਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਭਾਰਤੀ ਸੱਭਿਆਚਾਰ ਅਤੇ ਕਦਰਾਂ-ਕੀਮਤਾਂ ਤੇ ਆਧੁਨਿਕ ਗਿਆਨ ਨਾਲ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ | ਉਨ੍ਹਾਂ ਨੌਜਵਾਨਾਂ ਨੂੰ ਭਾਰਤ ਦੇ ਸਾਬਕਾ ਉਪ ਪ੍ਰਧਾਨ ਮੰਤਰੀ, ਜਨਨਾਇਕ ਦੇਵੀ ਲਾਲ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਲਈ ਉਤਸ਼ਾਹਿਤ ਵੀ ਕੀਤਾ |
ਵਾਈਸ-ਚਾਂਸਲਰ ਪ੍ਰੋ. ਵਿਜੇ ਕੁਮਾਰ ਨੇ ਕਿਹਾ ਕਿ ਯੂਨੀਵਰਸਿਟੀ ਵੱਲੋਂ ਕੀਤੇ ਜਾ ਰਹੇ ਖੋਜ ਕੰਮਾਂ 'ਤੇ ਵਿਸਥਾਰ ਨਾਲ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਸੀਡੀਐਲਯੂ ਨੇ ਸਿੱਖਿਆ, ਖੋਜ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਦੇ ਖੇਤਰਾਂ ਵਿੱਚ ਸ਼ਾਨਦਾਰ ਤਰੱਕੀ ਕੀਤੀ ਹੈ | ਇਸ ਤੋਂ ਪਹਿਲਾਂ ਮੁੱਖ ਮਹਿਮਾਨ, ਵਾਈਸ-ਚਾਂਸਲਰ, ਪ੍ਰੋਫੈਸਰਾਂ ਅਤੇ ਅਧਿਕਾਰੀਆਂ ਨੇ ਚੌਧਰੀ ਦੇਵੀ ਲਾਲ ਜੀ ਦੇ ਜੀਵਨ-ਆਕਾਰ ਦੇ ਬੁੱਤ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਵਿਦਿਆਰਥਣਾਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਕੀਤਾ ਗਿਆ | ਪ੍ਰੋ. ਮੰਜੂ ਨਹਿਰਾ ਨੇ ਸਾਰੇ ਮਹਿਮਾਨਾਂ ਅਤੇ ਭਾਗੀਦਾਰਾਂ ਦਾ ਸਵਾਗਤ ਕੀਤਾ ਅਤੇ ਯੂਨੀਵਰਸਿਟੀ ਦੇ ਵਿਕਾਸ ਦੇ ਮਾਰਗ 'ਤੇ ਚਾਨਣਾ ਪਾਇਆ | ਪ੍ਰੋਗਰਾਮ ਦਾ ਮੰਚਸੰਚਾਲਨ ਡਾ. ਟਿਮਸੀ ਨੇ ਕੀਤਾ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਵਿੱਚ ਸਵੈ-ਜਨਗਣਨਾ, ਘਰਾਂ ਦੀ ਸੂਚੀਕਰਨ ਦਾ ਕੰਮ 16 ਅਪ੍ਰੈਲ ਤੋਂ ਸ਼ੁਰੂ ਹੋਵੇਗਾ: ਸ਼ਾਂਤਨੂ ਸ਼ਰਮਾ ਅਗਲੀ ਖ਼ਬਰ ਸੀਡੀਐਲਯੂ 'ਚ ਉੱਤਰੀ ਜ਼ੋਨ ਅੰਤਰ-ਯੂਨੀਵਰਸਿਟੀ ਮਹਿਲਾ ਖੋ-ਖੋ ਮੁਕਾਬਲਾ
Ad Position 24