ਨਾਰਾਇਣਗੜ੍ਹ, 2 ਅਪ੍ਰੈਲ (ਪੀ. ਸਿੰਘ)-ਇਤਿਹਾਸਕ ਗੁਰਦੁਆਰਾ ਸ੍ਰੀ ਟੋਕਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ (ਵਿਸਾਖੀ) ਤਿਉਹਾਰ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਮੁਖਤਿਆਰ ਸਿੰਘ ਦੀ ਅਗਵਾਈ ਹੇਠ ਇਕ ਮੀਟਿੰਗ ਕੀਤੀ ਗਈ, ਜਿਸ ਵਿਚ ਪਾਰਕਿੰਗ ਪ੍ਰਬੰਧ, ਲੰਗਰ ਪ੍ਰਬੰਧ ਅਤੇ ਸਮਾਗਮ ਦੀਆਂ ਹੋਰ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸੰਗਤ ਤੋਂ ਸੁਝਾਅ ਵੀ ਲਏ ਗਏ | ਇਸ ਮੌਕੇ ਮੁਖਤਿਆਰ ਸਿੰਘ ਨੇ ਦੱਸਿਆ ਕਿ 14 ਅਪ੍ਰੈਲ ਨੂੰ ਵਿਸਾਖੀ ਦਾ ਤਿਉਹਾਰ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਉਨ੍ਹਾਂ ਸੰਗਤ ਨੂੰ ਇਸ ਸਮਾਗਮ 'ਚ ਵੱਡੀ ਗਿਣਤੀ 'ਚ ਸਮਾਗਮ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ | ਇਸ ਮੌਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਜੀਤ ਸਿੰਘ ਧਮੋਲੀ, ਸੁਖਪਾਲ ਸਿੰਘ, ਹਰਜੀਤ ਸਿੰਘ, ਕੁਲਦੀਪ ਸਿੰਘ, ਚਰਨਜੀਤ ਸਿੰਘ, ਹਰਭਜਨ ਸਿੰਘ, ਪ੍ਰਦੀਪ ਸਿੰਘ ਟਿੱਲੂ, ਕਰਮਜੀਤ ਸਿੰਘ, ਰਾਮ ਬਖਸ਼ ਸਿੰਘ, ਯਾਦ ਰਾਮ, ਖੁਸ਼ਵਿੰਦਰ ਸਿੰਘ, ਭੁਪਿੰਦਰ ਸਿੰਘ, ਨਾਹਰ ਸਿੰਘ ਅਤੇ ਨਰਿੰਦਰ ਸਿੰਘ ਸਮੇਤ ਇਲਾਕੇ ਦੇ ਵੱਡੀ ਗਿਣਤੀ ਲੋਕ ਮੌਜੂਦ ਸਨ |