ਟੋਹਾਣਾ, 3 ਅਪ੍ਰੈਲ (ਮਨਜੀਤ ਸਿੰਘ) - ਬਿੰਦਰ ਸਿੰਘ ਅਵਤਾਰ ਤਲਵਾੜਾ ਨੂੰ ਕਿਸਾਨ ਮੋਰਚਾ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਿਸ 'ਤੇ ਇਲਾਕੇ ਵਿੱਚ ਖ਼ੁਸ਼ੀ ਦੀ ਲਹਿਰ ਦਿਖਾਈ ਦੇ ਰਹੀ ਹੈ | ਇਸ ਮੌਕੇ 'ਤੇ ਉਨ੍ਹਾਂ ਨੂੰ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ ਜਾ ਰਹੀਆਂ ਹਨ | ਲੋਕਾਂ ਨੇ ਆਸ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਬਿੰਦਰ ਸਿੰਘ ਦੀ ਅਗਵਾਈ ਹੇਠ ਸੰਸਥਾ ਹੋਰ ਵੀ ਮਜ਼ਬੂਤ ਹੋਵੇਗੀ ਅਤੇ ਕਿਸਾਨਾਂ ਦੇ ਹੱਕਾਂ ਦੀ ਆਵਾਜ਼ ਨੂੰ ਹੋਰ ਉੱਚੀ ਤੇ ਮਜ਼ਬੂਤੀ ਨਾਲ ਉਠਾਇਆ ਜਾਵੇਗਾ | ਉਮੀਦ ਕੀਤੀ ਗਈ ਹੈ ਕਿ ਉਹ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਰਹਿਣਗੇ ਅਤੇ ਉਨ੍ਹਾਂ ਨੂੰ ਇੱਕ ਨਵੀਂ ਦਿਸ਼ਾ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ | ਇਲਾਕੇ ਦੇ ਲੋਕਾਂ ਵੱਲੋਂ ਉਨ੍ਹਾਂ ਦੇ ਸਫਲ ਅਤੇ ਅਗਾਂਹਵਧੂ ਕਾਰਜਕਾਲ ਲਈ ਦਿਲੋਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਹਨ |