08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਡੀ. ਏ. ਵੀ. ਗਰਲਜ਼ ਕਾਲਜ 'ਯੋਗਾ ਅਤੇ ਧਿਆਨ' ਵਿਸ਼ੇ 'ਤੇ ਐਕਸਟੈਂਸ਼ਨ ਲੈਕਚਰ ਕਰਵਾਇਆ

Ad Position 21
No active advertisement
ਅਜੀਤ ਡੈਸਕ 05-04-2026
ਯਮੁਨਾਨਗਰ, 4 ਅਪ੍ਰੈਲ (ਗੁਰਦਿਆਲ ਸਿੰਘ ਨਿਮਰ)-ਡੀ. ਏ. ਵੀ. ਗਰਲਜ਼ ਕਾਲਜ ਦੇ ਯੋਗਾ ਵਿਭਾਗ, ਵੂਮੈਨ ਸਟੱਡੀ ਸੈਂਟਰ ਅਤੇ ਅੰਬਾਲਾ ਦੇ ਕਲਾਧਾਰਾ ਥੀਏਟਰ ਐਂਡ ਆਰਟ ਗਰੁੱਪ ਦੇ ਸਾਂਝੇ ਪ੍ਰਬੰਧਨ ਹੇਠ 'ਯੋਗਾ ਅਤੇ ਧਿਆਨ ਵਿਸ਼ੇ' 'ਤੇ ਇਕ ਐਕਸਟੈਂਸ਼ਨ ਲੈਕਚਰ ਕਰਵਾਇਆ ਗਿਆ | ਇਸ ਮੌਕੇ ਕਲਾਧਾਰਾ ਗਰੁੱਪ ਦੇ ਕਾਰਜਕਾਰੀ ਮੈਂਬਰ ਯੁੱਧਮ ਅਤੇ ਵੈਸ਼ਾਲੀ ਨੇ ਮੁੱਖ ਬੁਲਾਰੇ ਵਜੋਂ ਹਾਜ਼ਰੀ ਭਰਦਿਆਂ ਵਿਦਿਆਰਥਣਾਂ ਨੂੰ ਮਾਨਸਿਕ ਸਿਹਤ, ਇਕਾਗਰਤਾ ਅਤੇ ਤਣਾਅ ਪ੍ਰਬੰਧਨ ਬਾਰੇ ਜਾਗਰੂਕ ਕੀਤਾ | ਕਾਲਜ ਦੀ ਕਾਰਜਕਾਰੀ ਪਿ੍ੰ. ਡਾ. ਸੁਰਿੰਦਰ ਕੌਰ, ਵੂਮੈਨ ਸਟੱਡੀ ਸੈਂਟਰ ਦੀ ਇੰਚਾਰਜ ਡਾ. ਮੋਨਿਕਾ ਸ਼ਰਮਾ ਅਤੇ ਯੋਗਾ ਵਿਭਾਗ ਦੀ ਮੁਖੀ ਡਾ. ਰੰਜਨਾ ਦੀ ਪ੍ਰਧਾਨਗੀ ਕਰਵਾਏ ਗਏ ਇਸ ਪ੍ਰੋਗਰਾਮ ਦੌਰਾਨ ਸਭ ਤੋਂ ਪਹਿਲਾਂ ਮੁੱਖ ਬੁਲਾਰੇ ਯੁੱਧਮ ਨੇ ਵਿਦਿਆਰਥਣਾਂ ਨੂੰ ਵੱਖ-ਵੱਖ ਕਿਸਮਾਂ ਦੇ ਧਿਆਨ, ਉਨ੍ਹਾਂ ਦੇ ਲਾਭ ਅਤੇ ਰੋਜ਼ਾਨਾ ਜੀਵਨ 'ਚ ਉਨ੍ਹਾਂ ਦੀ ਮਹੱਤਤਾ ਤੋਂ ਜਾਣੂ ਕਰਵਾਇਆ | ਉਨ੍ਹਾਂ ਦੱਸਿਆ ਕਿ ਨਿਯਮਿਤ ਧਿਆਨ ਅਭਿਆਸ ਨਾਲ ਨਾ ਸਿਰਫ਼ ਮਾਨਸਿਕ ਸ਼ਾਂਤੀ ਮਿਲਦੀ ਹੈ, ਬਲਕਿ ਆਤਮ-ਵਿਸ਼ਵਾਸ ਅਤੇ ਫੈਸਲਾ ਲੈਣ ਦੀ ਸਮਰੱਥਾ ਵੀ ਵਧਦੀ ਹੈ | ਇਸ ਤੋਂ ਬਾਅਦ ਵੈਸ਼ਾਲੀ ਨੇ ਯੋਗ ਦੀਆਂ ਵੱਖ-ਵੱਖ ਕਿਸਮਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਪ੍ਰਦਾਨ ਕੀਤੀ | ਇਸ ਮੌਕੇ ਵਿਦਿਆਰਥਣਾਂ ਨੇ ਪ੍ਰਾਣਾਯਾਮ, ਧਿਆਨ ਅਤੇ ਸਧਾਰਨ ਯੋਗ ਆਸਣਾਂ ਦਾ ਅਭਿਆਸ ਵੀ ਕੀਤਾ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਅੱਜ ਦੇ ਮੁਕਾਬਲੇ ਵਾਲੇ ਜੀਵਨ 'ਚ ਮਾਨਸਿਕ ਸੰਤੁਲਨ ਬਣਾਈ ਰੱਖਣਾ ਜ਼ਰੂਰੀ ਹੈ ਅਤੇ ਯੋਗ ਅਤੇ ਧਿਆਨ ਇਸ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ 'ਚ ਪਿ੍ਆ, ਨੈਨਾ ਨੰਦਾ ਅਤੇ ਸਾਨਿਆ ਵਲੋਂ ਭਰਪੂਰ ਸਹਿਯੋਗ ਦਿੱਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਮੇਅਰ ਨੇ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਨੇਚਰ ਪਾਰਕ ਦਾ ਰੱਖਿਆ ਨੀਂਹ ਪੱਥਰ <br/> ਅਗਲੀ ਖ਼ਬਰ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਵਲੋਂ ਨਾਰਾਇਣਗੜ੍ਹ ਦੀ ਅਨਾਜ ਮੰਡੀ ਦਾ ਦੌਰਾ
Ad Position 24