ਨਵੀਂ ਦਿੱਲੀ,4 ਅਪ੍ਰੈਲ (ਜਗਤਾਰ ਸਿੰਘ)-ਮੱਧ-ਪੂਰਬ ਦੇਸ਼ਾਂ 'ਚ ਜੰਗ ਦੇ ਕਾਰਨ ਭਾਰਤ ਸਮੇਤ ਕਈ ਦੇਸ਼ਾਂ ਨੂੰ ਗੈਸ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ ¢ ਇਸੇ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵੱਲੋਂ ਸਰਕਾਰ ਨੂੰ ਅਜਿਹਾ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ ਕਿ ਜਨਤਾ ਨੂੰ ਕਿਸੀ ਵੀ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ ¢ ਦਲ ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਨੇ ਕਿਹਾ ਕਿ ਐਲਪੀਜੀ ਗੈਸ ਸੰਕਟ ਦੇ ਬਾਵਜੂਦ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਕਿ ਲੋਕਾਂ ਤਕ ਗੈਸ ਸਿਲੰਡਰ ਦੀ ਸਪਲਾਈ ਜਾਰੀ ਰਹੇ ,ਪਰ ਕਈ ਥਾਂਵਾਂ 'ਤੇ ਗੈਸ ਸਿਲੰਡਰ ਦੀ ਕਾਲਾਬਾਜ਼ਾਰੀ ਦੀਆਂ ਖ਼ਬਰਾਂ ਮਿਲ ਰਹੀਆਂ ਹਨ ਅਤੇ ਐਲਪੀਜੀ ਘਾਟ ਦੀ ਅਫ਼ਵਾਹਾਂ ਕਾਰਨ ਵੀ ਗੈਸ ਏਜੰਸੀਆਂ 'ਤੇ ਕਾਫ਼ੀ ਭੀੜ ਇਕੱਠੀ ਹੋ ਰਹੀ ਹੈ ¢ ਮਲਸੀਆਂ ਨੇ ਕਿਹਾ ਕਿ ਇਸ ਸੰਕਟ ਦੌਰਾਨ ਗੈਸ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ਖ਼ਿਲਾਫ਼ ਸਰਕਾਰ ਤੁਰੰਤ ਸਖ਼ਤ ਕਾਰਵਾਈ ਕਰੇ ਅਤੇ ਅਜਿਹਾ ਕਰਨ ਵਾਲਿਆਂ ਨੂੰ ਜੇਲ੍ਹ ਵਿਚ ਭੇਜਿਆ ਜਾਵੇ ¢ ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਵੱਲੋਂ ਗੈਸ ਦੀ ਸਪਲਾਈ ਜਾਰੀ ਹੈ ਤਾਂ ਫਿਰ ਇਹ ਪਤਾ ਕਰਨਾ ਵੀ ਜ਼ਰੂਰੀ ਹੋ ਜਾਂਦਾ ਹੈ ਕਿ ਗੈਸ ਦੀ ਘਾਟ ਬਾਰੇ ਅਫ਼ਵਾਹਾਂ ਕੌਣ ਫੈਲਾ ਰਹੇ ਹਨ ਅਤੇ ਫਿਰ ਇਨ੍ਹਾਂ ਅਫ਼ਵਾਹਾਂ ਦਾ ਫ਼ਾਇਦਾ ਚੁੱਕ ਕੇ ਗੈਸ ਸਿਲੰਡਰ ਦੀ ਕਾਲਾਬਾਜ਼ਾਰੀ ਕਰ ਰਹੇ ਹਨ ¢ ਮਲਸੀਆਂ ਨੇ ਕਿਹਾ ਕਿ ਸਰਕਾਰ ਇਨ੍ਹਾਂ ਸਾਰਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ ਤਾਂਕਿ ਆਮ ਜਨਤਾ ਨੂੰ ਕੋਈ ਪਰੇਸ਼ਾਨੀ ਨਾ ਹੋਵੇ ¢