09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸੀ.ਡੀ.ਐਲ.ਯੂ. 'ਚ ਉੱਤਰੀ ਜ਼ੋਨ ਅੰਤਰ-ਯੂਨੀਵਰਸਿਟੀ ਮਹਿਲਾ ਖੋ-ਖੋ ਮੁਕਾਬਲੇ

Ad Position 21
No active advertisement
ਅਜੀਤ ਡੈਸਕ 05-04-2026
ਸਿਰਸਾ, 4 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)- ਚੌਧਰੀ ਦੇਵੀ ਲਾਲ ਯੂਨੀਵਰਸਿਟੀ 'ਚ ਚਲ ਰਹੇ ਉੱਤਰੀ ਜੋਲ ਅੰਤਰ-ਯੂਨੀਵਰਸਿਟੀ ਮਹਿਲਾ ਖੋ-ਖੋ ਦੇ ਮੁਕਾਬਲੇ ਵਿੱਚ ਅੱਜ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ | ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਵੀ ਸਰਦਾਰ ਪਟੇਲ ਯੂਨੀਵਰਸਿਟੀ ਮੰਡੀ ਹਿਮਾਚਲ ਪ੍ਰਦੇਸ਼ ਵਿਰੁੱਧ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ | ਇਸੇ ਤਰ੍ਹਾਂ ਮਹਾਰਿਸ਼ੀ ਦਯਾਨੰਦ ਯੂਨੀਵਰਸਿਟੀ ਰੋਹਤਕ ਨੇ ਦਿੱਲੀ ਯੂਨੀਵਰਸਿਟੀ ਨੂੰ ਹਰਾਇਆ, ਜਦੋਂ ਕਿ ਸੀਡੀਐਲਯੂ ਨੇ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਸ਼ਿਮਲਾ ਵਿਰੁੱਧ ਜਿੱਤ ਪ੍ਰਾਪਤ ਕਰਨ ਲਈ ਇੱਕ ਕਮਾਂਡਿੰਗ ਪ੍ਰਦਰਸ਼ਨ ਦਿਖਾਇਆ | ਇਨ੍ਹਾਂ ਮੈਚਾਂ ਤੋਂ ਬਾਅਦ ਚਾਰ ਜੇਤੂ ਟੀਮਾਂ - ਸੀਡੀਐਲਯੂ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਐਮਡੀਯੂ ਰੋਹਤਕ - ਲੀਗ ਮੈਚ ਖੇਡਣਗੀਆਂ, ਜਿਨ੍ਹਾਂ ਚੋਂ ਜੇਤੂ ਟੀਮ ਫਾਈਨਲ ਵਿੱਚ ਪਹੁੰਚ ਜਾਵੇਗੀ | ਪ੍ਰੋਫੈਸਰ ਅਸ਼ੋਕ ਮਲਿਕ, ਪ੍ਰੋਫੈਸਰ ਅਸ਼ੋਕ ਸ਼ਰਮਾ, ਪ੍ਰੋਫੈਸਰ ਈਸ਼ਵਰ ਮਲਿਕ, ਡਾ. ਰਾਜੇਸ਼ ਯੋਗੀ, ਸਕੱਤਰ ਡਾ. ਸਵਿਤਾ ਢਾਂਡਾ ਅਤੇ ਕੋਚ ਹੰਸਰਾਮ ਨੇ ਇਸ ਟੂਰਨਾਮੈਂਟ ਨੂੰ ਸਫਲ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ | ਇਸ ਤਰ੍ਹਾਂ ਹੀ ਸੀਡੀਐਲਯੂ ਨੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਖੋ-ਖੋ ਟੂਰਨਾਮੈਂਟ ਲਈ ਕੁਆਲੀਫਾਈ ਕਰਕੇ ਇੱਕ ਇਤਿਹਾਸਕ ਮੀਲ ਪੱਥਰ ਪ੍ਰਾਪਤ ਕੀਤਾ ਹੈ | ਸਪੋਰਟਸ ਕੌਂਸਲ ਦੀ ਪ੍ਰਧਾਨ ਪ੍ਰੋ. ਮੋਨਿਕਾ ਵਰਮਾ ਨੇ ਖਿਡਾਰੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਕੁਆਲੀਫਾਈ ਕਰਨਾ ਬਹੁਤ ਮਾਣ ਵਾਲੀ ਗੱਲ ਹੈ | ਇਹ ਖਿਡਾਰੀਆਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਸਮਰਪਣ ਦਾ ਨਤੀਜਾ ਹੈ | ਟੀਮ ਆਉਣ ਵਾਲੇ ਮੁਕਾਬਲਿਆਂ ਵਿੱਚ ਵੀ ਇਸੇ ਉਤਸ਼ਾਹ ਅਤੇ ਆਤਮਵਿਸ਼ਵਾਸ ਨਾਲ ਸ਼ਾਨਦਾਰ ਪ੍ਰਦਰਸ਼ਨ ਕਰੇਗੀ | ਉਨ੍ਹਾਂ ਦੱਸਿਆ ਕਿ ਇਹ ਵੱਕਾਰੀ ਮੁਕਾਬਲਾ 19 ਤੋਂ 23 ਅਪ੍ਰੈਲ ਨੂੰ ਤੱਕ ਐਸਐਨਡੀਟੀ ਮਹਿਲਾ ਯੂਨੀਵਰਸਿਟੀ, ਮੁੰਬਈ ਵਿਖੇ ਖੇਡੇ ਜਾਣਗੇ | ਜਿੱਥੇ ਦੇਸ਼ ਭਰ ਦੀਆਂ ਚੋਟੀ ਦੀਆਂ ਯੂਨੀਵਰਸਿਟੀ ਟੀਮਾਂ ਹਿੱਸਾ ਲੈਣਗੀਆਂ |
Ad Position 22
No active advertisement
ਪਿਛਲੀ ਖ਼ਬਰ ਭਲਸਵਾ ਡੇਅਰੀ 'ਤੇ ਹੋਈ ਘਟਨਾ ਦਾ ਦੋਸ਼ੀ ਕਾਬੂ ਅਗਲੀ ਖ਼ਬਰ ਜੰਗ ਦੌਰਾਨ ਗੈਸ ਸਿਲੰਡਰ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ਖ਼ਿਲਾਫ਼ ਹੋਏ ਸਖ਼ਤ ਕਾਰਵਾਈ-ਮਲਸੀਆ
Ad Position 24