16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਨੌਜਵਾਨ 'ਤੇ ਹਮਲਾ ਕਰ ਕੇ ਜ਼ਖਮੀ ਕਰਨ ਦੇ ਚਾਰ ਦੋਸ਼ੀ ਗਿ੍ਫ਼ਤਾਰ

Ad Position 21
repet_subhas-goyals [Copy P29]
ਅਜੀਤ ਡੈਸਕ 06-04-2026
ਟੋਹਾਣਾ, 5 ਅਪ੍ਰੈਲ (ਮਨਜੀਤ ਸਿੰਘ) - ਟੋਹਾਣਾ ਸ਼ਹਿਰ ਵਿਚ ਇੱਕ ਨੌਜਵਾਨ 'ਤੇ ਡੰਡਿਆਂ ਅਤੇ ਗੰਡਾਸੀਆਂ ਨਾਲ ਕੀਤਾ ਗਿਆ ਜਾਨਲੇਵਾ ਹਮਲੇ ਵਿਚ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ, ਜਿਸ ਨੰੂ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ | ਪੁਲਿਸ ਵੱਲੋਂ ਅਪਰਾਧੀਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਦੇ ਤਹਿਤ ਥਾਣਾ ਸ਼ਹਿਰ ਟੋਹਾਣਾ ਦੀ ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਮਾਮਲੇ ਵਿਚ ਸ਼ਾਮਲ ਚਾਰ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਥਾਣਾ ਸ਼ਹਿਰ ਮੁਖੀ ਇੰਸਪੈਕਟਰ ਕੁਲਦੀਪ ਸਿੰਘ ਦੇ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਹਿਚਾਣ ਰਣਜੀਤ ਉਰਫ਼ ਜੀਤਾ, ਅਨਿਲ ਉਰਫ਼ ਲੀਲੂ, ਸੁਨੀਲ ਉਰਫ਼ ਸੀਨਾ ਅਤੇ ਬਿੱਟੂ ਉਰਫ਼ ਚੀਚਾ ਵਜੋਂ ਹੋਈ ਹੈ, ਜੋ ਟੋਹਾਣਾ ਦੇ ਵੱਖ-ਵੱਖ ਇਲਾਕਿਆਂ ਦੇ ਰਹਿਣ ਵਾਲੇ ਹਨ | ਪੁਲਿਸ ਨੇ ਸਾਰੇ ਦੋਸ਼ੀਆਂ ਨੂੰ ਕਾਬੂ ਕਰ ਕੇ ਅਦਾਲਤ ਵਿਚ ਪੇਸ਼ ਕੀਤਾ, ਜਿੱਥੋਂ ਮਾਨਯੋਗ ਅਦਾਲਤ ਨੇ ਉਨ੍ਹਾਂ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਵਿਚ ਹੋਰ ਜਾਂਚ ਜਾਰੀ ਹੈ ਅਤੇ ਹਮਲੇ ਦੇ ਕਾਰਨਾਂ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਸੁਪਰਡੈਂਟ ਫ਼ਤਿਹਾਬਾਦ ਨਿਕਿਤਾ ਖੱਟਰ ਨੇ ਟੋਹਾਣਾ ਦੇ ਪੁਲਿਸ ਥਾਣਿਆਂ ਦੀ ਕੀਤੀ ਜਾਂਚ ਅਗਲੀ ਖ਼ਬਰ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ
Ad Position 24