20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਅਨਾਜ ਮੰਡੀ ਟੋਹਾਣਾ 'ਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ, ਕਣਕ ਦੀ ਬੋਲੀ ਸ਼ੁਰੂ ਕਰਨ ਦੀ ਮੰਗ

Ad Position 21
No active advertisement
ਅਜੀਤ ਡੈਸਕ 07-04-2026
ਟੋਹਾਣਾ, 6 ਅਪ੍ਰੈਲ (ਮਨਜੀਤ ਸਿੰਘ) - ਅਨਾਜ ਮੰਡੀ ਟੋਹਾਣਾ ਵਿੱਚ ਅੱਜ ਕਿਸਾਨ ਯੂਨੀਅਨਾਂ ਵੱਲੋਂ ਕਣਕ ਦੀ ਬੋਲੀ ਸ਼ੁਰੂ ਕਰਨ ਦੀ ਮੰਗ ਨੂੰ ਲੈ ਕੇ ਜ਼ੋਰਦਾਰ ਨਾਅਰੇਬਾਜ਼ੀ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਕਿਸਾਨਾਂ ਨੇ ਟਰੈਕਟਰਾਂ ਉੱਤੇ ਨੰਬਰ ਪਲੇਟ ਲਗਾਉਣ ਦੇ ਨਵੇਂ ਨਿਯਮ ਦਾ ਵੀ ਸਖ਼ਤ ਵਿਰੋਧ ਕੀਤਾ | ਪਗੜੀ ਸੰਭਾਲ ਜੱਟਾ ਸਮਿਤੀ ਟੋਹਾਣਾ ਬਲਾਕ ਦੀ ਅਗਵਾਈ ਹੇਠ ਇਕੱਠੇ ਹੋਏ ਕਿਸਾਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਮੰਡੀ ਵਿੱਚ ਫ਼ਸਲ ਲਿਆਉਣ ਵਾਲੇ ਟਰੈਕਟਰਾਂ 'ਤੇ ਨੰਬਰ ਪਲੇਟ ਲਾਜ਼ਮੀ ਕਰਨ ਦਾ ਹੁਕਮ ਗ਼ਲਤ ਹੈ ਅਤੇ ਉਹ ਇਸ ਨੰੂ ਕਿਸੇ ਵੀ ਹਾਲਤ ਵਿੱਚ ਲਾਗੂ ਨਹੀਂ ਹੋਣ ਦੇਣਗੇ | ਕਿਸਾਨ ਆਗੂਆਂ ਨੇ ਕਿਹਾ ਕਿ ਮੰਡੀ ਵਿੱਚ ਫ਼ਸਲ ਲਿਆਉਣ ਸਮੇਂ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਜਿਵੇਂ ਕਿ ਬਾਰਦਾਨਾ, ਪੀਣ ਵਾਲਾ ਪਾਣੀ ਅਤੇ ਪਖਾਨਿਆਂ ਦੀ ਵਿਵਸਥਾ ਮੁਹੱਈਆ ਕਰਵਾਈ ਜਾਵੇ | ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਕਿਸਾਨਾਂ 'ਤੇ ਥੋਪੇ ਜਾ ਰਹੇ ਬੇਤੁਕੇ ਫ਼ੈਸਲਿਆਂ ਦਾ ਵਿਰੋਧ ਜਾਰੀ ਰਹੇਗਾ | ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਵੀ ਇਸ ਰੋਸ ਪ੍ਰਦਰਸ਼ਨ ਨੂੰ ਸਮਰਥਨ ਦਿੰਦਿਆਂ ਕਿਹਾ ਕਿ ਕਿਸਾਨ-ਮਜ਼ਦੂਰ ਹੱਕਾਂ ਦੀ ਲੜਾਈ ਨੂੰ ਆਖ਼ਰੀ ਸਾਹ ਤੱਕ ਲੜਿਆ ਜਾਵੇਗਾ ਅਤੇ ਟਰੈਕਟਰਾਂ 'ਤੇ ਨੰਬਰ ਪਲੇਟ ਲਗਾਉਣ ਦਾ ਨਿਯਮ ਮਨਜ਼ੂਰ ਨਹੀਂ ਕੀਤਾ ਜਾਵੇਗਾ | ਇਸ ਮੌਕੇ ਮੰਡੀ ਬੋਰਡ ਦੇ ਸੈਕਟਰੀ ਸੰਦੀਪ ਕੁਮਾਰ ਵੱਲੋਂ ਕਿਸਾਨਾਂ ਨੂੰ ਲੱਡੂ ਖਵਾ ਕੇ ਕਣਕ ਦੀ ਬੋਲੀ ਦਾ ਉਦਘਾਟਨ ਵੀ ਕੀਤਾ ਗਿਆ | ਉਨ੍ਹਾਂ ਨੇ ਦੱਸਿਆ ਕਿ ਸਰਕਾਰੀ ਹੁਕਮਾਂ ਅਨੁਸਾਰ 6 ਅਪ੍ਰੈਲ ਤੋਂ ਮੰਡੀ ਵਿੱਚ ਖ਼ਰੀਦ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮੰਡੀ ਵਿੱਚ ਪਾਸ ਅਤੇ ਬਾਇਓਮੈਟਰਿਕ ਸਬੰਧੀ ਪੂਰੇ ਪ੍ਰਬੰਧ ਕੀਤੇ ਗਏ ਹਨ | ਕਿਸਾਨ ਆਗੂਆਂ ਨੇ ਹਰਿਆਣਾ ਦੇ ਖੇਤੀਬਾੜੀ ਮੰਤਰੀ ਦੇ ਉਸ ਬਿਆਨ ਦੀ ਵੀ ਕਰੜੀ ਆਲੋਚਨਾ ਕੀਤੀ ਜਿਸ ਵਿੱਚ ਕਿਹਾ ਗਿਆ ਸੀ ਕਿ ਮੀਂਹ ਨਾਲ ਫ਼ਸਲ ਦਾ ਝਾੜ ਵੱਧ ਜਾਂਦਾ ਹੈ | ਉਨ੍ਹਾਂ ਨੇ ਮੰਤਰੀ ਨੂੰ ਅਪੀਲ ਕੀਤੀ ਕਿ ਫ਼ਤਿਹਾਬਾਦ ਜ਼ਿਲ੍ਹੇ ਵਿੱਚ ਗੜੇ੍ਹਮਾਰੀ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਜਾਵੇ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਦੀ ਅੱਜ ਦੀ ਬੁਢਲਾਡਾ ਰੈਲੀ ਪ੍ਰਤੀ ਵਰਕਰਾਂ ਚ ਭਾਰੀ ਉਤਸ਼ਾਹ ਅਗਲੀ ਖ਼ਬਰ ਜੇ.ਸੀ.ਬੀ. ਮਸ਼ੀਨ ਨਾਲ ਕੱਟੇ ਗਏ ਨਾਜਾਇਜ਼ ਪੰਜਾਬ ਦੇ ਹਰਿਆਣਾ ਵਿੱਚ ਪਏ ਸੀਵਰੇਜ ਕੁਨੈਕਸ਼ਨ
Ad Position 24