23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਸੀ.ਪੀ.ਆਈ. ਨੇ ਜਿਣਸ ਵੇਚਣ ਲਈ ਕਿਸਾਨਾਂ 'ਤੇ ਲਗਾਈਆਂ ਗਈਆਂ ਬੇਲੋੜੀਆਂ ਸ਼ਰਤਾਂ ਤੁਰੰਤ ਰੱਦ ਕਰਨ ਦੀ ਕੀਤੀ ਮੰਗ

Ad Position 21
No active advertisement
ਅਜੀਤ ਡੈਸਕ 07-04-2026
ਸਿਰਸਾ, 6 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)- ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਦੀ ਜ਼ਿਲ੍ਹਾ ਕੌਂਸਲ ਦੀ ਮੀਟਿੰਗ ਹਰਦੇਵ ਸਿੰਘ ਜੋਸ਼ ਦੀ ਪ੍ਰਧਾਨਗੀ ਹੇਠ ਪਾਰਟੀ ਦਫ਼ਤਰ 'ਚ ਹੋਈ | ਮੀਟਿੰਗ 'ਚ ਇੱਕ ਮਤਾ ਪਾਸ ਕਰਕੇ ਪਾਰਟੀ ਆਗੂ ਬਲਵੰਤ ਸਿੰਘ ਦੀ ਹੋਈ ਬੇਵਕਤੀ ਮੌਤ 'ਤੇ ਦੁਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਦੋ ਮਿੰਟ ਮੌਨ ਧਾਰਨ ਕਰਕੇ ਪਾਰਟੀ ਆਗੂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ |
ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਕਾ. ਸੁਵਰਨ ਸਿੰਘ ਵਿਰਕ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਅਤੇ ਆੜ੍ਹਤੀਆਂ 'ਤੇ ਲਾਈਆਂ ਗਈਆਂ ਬੇਲੋੜੀਆਂ ਸ਼ਰਤਾਂ ਨੂੰ ਵਾਪਸ ਲਵੇ | ਜੇ ਸਰਕਾਰ ਨੇ ਕਣਕ ਵੇਚਣ ਲਈ ਲਾਈਆਂ ਗਈਆਂ ਸ਼ਰਤਾਂ ਨੂੰ ਵਾਪਿਸ ਨਹੀਂ ਲਿਆ ਤਾਂ ਕਿਸਾਨ ਜਥੇਬੰਦੀਆਂ ਤਿੱਖਾ ਅੰਦੋਲਨ ਕਰਨ ਲਈ ਮਜ਼ਬੂਰ ਹੋਣਗੀਆਂ | ਉਨ੍ਹਾਂ ਕਿਹਾ ਕਿ ਕਿਸਾਨ ਸਰਕਾਰ ਵੱਲੋਂ ਲਗਾਈਆਂ ਗਈਆਂ ਤਰਕਹੀਣ ਸ਼ਰਤਾਂ ਤੋਂ ਬਹੁਤ ਪ੍ਰੇਸ਼ਾਨ ਹਨ | ਉਨ੍ਹਾਂ ਨੇ ਕਿਹਾ ਕਿ ਬਾਇਓਮੈਟਿ੍ਕ ਸਿਸਟਮ ਬਾਜ਼ਾਰ ਵਿੱਚ ਖਰੀਦੋ-ਫਰੋਖਤ ਦੇ ਕਿਸੇ ਹੋਰ ਖੇਤਰ ਵਿੱਚ ਲਾਗੂ ਨਹੀਂ ਹੈ, ਤਾਂ ਇਸਨੂੰ ਸਿਰਫ਼ ਕਿਸਾਨਾਂ 'ਤੇ ਹੀ ਕਿਉਂ ਲਾਗੂ ਕੀਤਾ ਜਾ ਰਿਹਾ ਹੈ? ਉਨ੍ਹਾਂ ਕਿਹਾ ਕਿ ਪੋਰਟਲ ਸਿਸਟਮ ਸਿਰਫ਼ ਅੰਬਾਨੀ ਅਤੇ ਅਡਾਨੀ ਵਰਗੇ ਪੂੰਜੀਪਤੀਆਂ ਨੂੰ ਲਾਭ ਪਹੁੰਚਾਉਣ ਲਈ ਲਾਗੂ ਕੀਤਾ ਗਿਆ ਹੈ ਅਤੇ ਸਰਕਾਰ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਨੂੰ ਪੂਰੀ ਤਰ੍ਹਾਂ ਖਤਮ ਕਰਨਾ ਚਾਹੁੰਦੀ ਹੈ | ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਜੋ ਵੀ ਮੰਡੀ ਅਧਿਕਾਰੀ ਜਾਂ ਕਰਮਚਾਰੀ ਕਿਸਾਨਾਂ ਦੀਆਂ ਟਰੈਕਟਰ ਟਰਾਲੀਆਂ ਨੂੰ ਰੋਕਣ ਦੀ ਕੋਸ਼ਿਸ਼ ਕਰੇਗਾ ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ | ਉਨ੍ਹਾਂ ਨੇ ਅਮਰੀਕਾ-ਇਜ਼ਰਾਈਲ ਵੱਲੋਂ ਇਰਾਨ 'ਤੇ ਥੋਪੇ ਗਏ ਯੁੱਧ ਦੀ ਸਖ਼ਤ ਸ਼ਬਤਾਂ 'ਚ ਨਿੰਦਾ ਕਰਦਿਆਂ ਇਸ ਜੰਗ ਨੂੰ ਤੁਰੰਤ ਰੋਕੇ ਜਾਣ ਦੀ ਮੰਗ ਕੀਤੀ | ਇਸ ਮੌਕੇ ਕਾ. ਸੁਵਰਨ ਸਿੰਘ ਵਿਰਕ ਤੋਂ ਇਲਾਵਾ ਲਛਮਣ ਸਿੰਘ ਸ਼ੇਖਾਵਤ, ਪ੍ਰੀਤਪਾਲ ਸਿੰਘ ਸਿੱਧੂ, ਹਰਦੇਵ ਸਿੰਘ ਜੋਸ਼, ਰਾਜ ਕੁਮਾਰ ਸੁਚਾਨ, ਰੇਸ਼ਮ ਸਿੰਘ ਸੰਧੂ, ਗੁਰਨਾਮ ਸਿੰਘ, ਜਗਰੂਪ ਸਿੰਘ ਚੌਬੁਰਜਾ, ਡਾ. ਸੁਖਦੇਵ ਸਿੰਘ ਜੰਮ,ੂ ਬਲਰਾਜ ਬਣੀ ਸਮੇਤ ਪਾਰਟੀ ਦੇ ਕਈ ਮੈਂਬਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਜਲ ਦਿਵਸ 'ਤੇ ਗੁਰੂ ਨਾਨਕ ਖਾਲਸਾ ਕਾਲਜ ਦੇ ਫੈਕਲਟੀ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਤਾਊ ਦੇਵੀ ਲਾਲ ਦੀ 25ਵੀਂ ਬਰਸੀ 'ਤੇ ਦਿੱਤੀ ਸ਼ਰਧਾਂਜਲੀ
Ad Position 24