23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਦੇਸੀ ਪਿਸਤੌਲ ਅਤੇ ਇਕ ਜ਼ਿੰਦਾ ਕਾਰਤੂਸ ਸਮੇਤ ਨਾਬਾਲਗ ਕਾਬੂ

Ad Position 21
No active advertisement
ਅਜੀਤ ਡੈਸਕ 07-04-2026
ਯਮੁਨਾਨਗਰ, 6 ਅਪ੍ਰੈਲ (ਗੁਰਦਿਆਲ ਸਿੰਘ ਨਿਮਰ)-ਕ੍ਰਾਈਮ ਬ੍ਰਾਂਚ-1 ਦੀ ਟੀਮ ਵਲੋਂ ਇਕ ਨਾਬਾਲਗ ਨੂੰ ਇਕ ਗੈਰ-ਕਾਨੂੰਨੀ ਦੇਸੀ ਪਿਸਤੌਲ ਅਤੇ ਇਕ ਜ਼ਿੰਦਾ ਕਾਰਤੂਸ ਸਮੇਤ ਕਾਬੂ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕ੍ਰਾਈਮ ਬ੍ਰਾਂਚ-1 ਦੇ ਇੰਚਾਰਜ ਰਾਜ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਥਰਮਲ ਪਾਵਰ ਪਲਾਂਟ ਨੇੜੇ ਇਕ ਗੈਰ-ਕਾਨੂੰਨੀ ਹਥਿਆਰ ਲੈ ਕੇ ਘੁੰਮ ਰਿਹਾ ਹੈ | ਇਸ ਸੂਚਨਾ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਤੁਰੰਤ ਇਕ ਵਿਸ਼ੇਸ਼ ਟੀਮ ਮੌਕੇ 'ਤੇ ਪਹੁੰਚੀ ਅਤੇ ਸ਼ੱਕੀ ਨੂੰ ਗਿ੍ਫ਼ਤਾਰ ਕਰ ਲਿਆ ਜੋ ਕਿ ਇਕ ਨਾਬਾਲਗ ਪਾਇਆ ਗਿਆ | ਇਸ ਮੌਕੇ ਪੁਲਿਸ ਦੀ ਤਲਾਸ਼ੀ ਦੌਰਾਨ ਉਸਦੇ ਕਬਜ਼ੇ 'ਚੋਂ ਇਕ ਗੈਰ-ਕਾਨੂੰਨੀ ਦੇਸੀ ਪਿਸਤੌਲ ਅਤੇ ਇਕ ਜ਼ਿੰਦਾ ਕਾਰਤੂਸ ਬਰਾਮਦ ਕੀਤਾ ਗਿਆ | ਇਸ ਸੰਬੰਧੀ ਮੁਲਜ਼ਮ ਪੁੱਛਗਿੱਛ ਦੌਰਾਨ ਤਸੱਲੀਬਖਸ਼ ਜਵਾਬ ਦੇਣ ਵਿਚ ਅਸਫਲ ਰਿਹਾ, ਜਿਸ ਤੋਂ ਬਾਅਦ ਉਸ ਵਿਰੁੱਧ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ | ਉਸਨੂੰ ਨਿਯਮਾਂ ਅਨੁਸਾਰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ ਸੁਧਾਰ ਘਰ ਭੇਜ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਪੁਲਿਸ ਹੁਣ ਜਾਂਚ ਕਰ ਰਹੀ ਹੈ ਕਿ ਨਾਬਾਲਗ ਨੇ ਹਥਿਆਰ ਕਿੱਥੋਂ ਪ੍ਰਾਪਤ ਕੀਤਾ ਹੈ ਅਤੇ ਉਸਦਾ ਕਿਸੇ ਅਪਰਾਧਿਕ ਗਰੋਹ ਨਾਲ ਕੋਈ ਸੰਬੰਧ ਹੈ ਅਤੇ ਮਾਮਲੇ ਦੇ ਸਾਰੇ ਪਹਿਲੂਆਂ ਦਾ ਪਰਦਾਫਾਸ਼ ਕਰਨ ਲਈ ਉਸਦੇ ਅਪਰਾਧਿਕ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਗਰਲਜ਼ ਕਾਲਜ ਵਿਖੇ ਦੰਦਾਂ ਦੀ ਜਾਂਚ ਸੰਬੰਧੀ ਕੈਂਪ ਲਗਾਇਆ ਅਗਲੀ ਖ਼ਬਰ ਵਿਸ਼ਵ ਜਲ ਦਿਵਸ 'ਤੇ ਗੁਰੂ ਨਾਨਕ ਖਾਲਸਾ ਕਾਲਜ ਦੇ ਫੈਕਲਟੀ ਨੂੰ ਕੀਤਾ ਸਨਮਾਨਿਤ
Ad Position 24