23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਭਾਜਪਾ ਆਗੂਆਂ ਨੇ ਪਾਰਟੀ ਸਥਾਪਨਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 07-04-2026
ਸਿਰਸਾ, 6 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)- ਭਾਰਤੀ ਜਨਤਾ ਪਾਰਟੀ ਦੇ ਦਫ਼ਤਰ 'ਚ 47ਵੇਂ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਯਤਿੰਤਰ ਸਿੰਘ ਐਡਵੋਕੇਟ ਸਮੇਤ ਪਾਰਟੀ ਦੇ ਕਈ ਆਗੂ ਤੇ ਕਾਰਕੁਨ ਮੌਜੂਦ ਸਨ | ਪੂਰੇ ਦਫ਼ਤਰ ਨੂੰ ਸਜਾਇਆ ਗਿਆ ਸੀ, ਸਮਾਗਮ ਦੀ ਸ਼ੁਰੂਆਤ ਹਵਨ ਨਾਲ ਹੋਈ |ਇਸ ਮੌਕੇ 'ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਯਤਿੰਦਰ ਸਿੰਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਸਿਰਫ਼ ਇੱਕ ਰਾਜਨੀਤਿਕ ਪਾਰਟੀ ਨਹੀਂ ਹੈ ਸਗੋਂ ਇੱਕ ਵਿਚਾਰਧਾਰਾ ਅਤੇ ਰਾਸ਼ਟਰ ਨਿਰਮਾਣ ਪ੍ਰਤੀ ਵਚਨਬੱਧਤਾ ਹੈ | ਉਨ੍ਹਾਂ ਨੇ ਪਾਰਟੀ ਦੀਆਂ ਨੀਤੀਆਂ, ਸੰਗਠਨਾਤਮਕ ਕਾਰਜਪ੍ਰਣਾਲੀ, ਰਾਸ਼ਟਰਵਾਦੀ ਸੋਚ, ਸੱਭਿਆਚਾਰਕ ਰਾਸ਼ਟਰਵਾਦ ਅਤੇ ਭਾਰਤੀ ਇਤਿਹਾਸ ਤੋਂ ਪ੍ਰੇਰਿਤ ਵਿਚਾਰਧਾਰਾ ਬਾਰੇ ਵਿਸਥਾਰ ਨਾਲ ਦੱਸਿਆ | ਵਰਕਰਾਂ ਨੂੰ ਪ੍ਰੇਰਿਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਹਰ ਵਰਕਰ ਪਾਰਟੀ ਦੀ ਨੀਂਹ ਹੈ ਅਤੇ ਸੰਗਠਨ ਦੀ ਮਜ਼ਬੂਤੀ ਉਨ੍ਹਾਂ ਦੇ ਸਮਰਪਣ, ਅਨੁਸ਼ਾਸਨ ਅਤੇ ਸੇਵਾ ਦੀ ਭਾਵਨਾ 'ਤੇ ਨਿਰਭਰ ਕਰਦੀ ਹੈ | ਉਨ੍ਹਾਂ ਸਾਰਿਆਂ ਨੂੰ ਪਾਰਟੀ ਦੀਆਂ ਨੀਤੀਆਂ ਨੂੰ ਜਨਤਾ ਤੱਕ ਪਹੁੰਚਾਉਣ ਅਤੇ ਸਮਾਜ ਦੇ ਹਰ ਵਰਗ ਦੇ ਉਥਾਨ ਲਈ ਕੰਮ ਕਰਦੇ ਰਹਿਣ ਦਾ ਸੱਦਾ ਦਿੱਤਾ | ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਕਾਰਜਕਾਰਨੀ ਮੈਂਬਰ, ਜ਼ਿਲ੍ਹਾ ਕੋਰ ਕਮੇਟੀ ਮੈਂਬਰ, ਵੱਖ-ਵੱਖ ਮੋਰਚਿਆਂ ਦੇ ਅਹੁਦੇਦਾਰ, ਯੁਵਾ ਵਰਕਰ ਅਤੇ ਸੀਨੀਅਰ ਆਗੂ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਦਿੱਲੀ ਪੁਲਿਸ ਨੇ ਛੇ ਘੰਟਿਆਂ ਦੇ ਅੰਦਰ ਗੱਡੀਆਂ ਚੋਰੀ ਕਰਨ ਵਾਲੇ ਨੂੰ ਕੀਤਾ ਗਿ੍ਫ਼ਤਾਰ ਅਗਲੀ ਖ਼ਬਰ ਇੰਸਟੀਚਿਊਸ਼ਨ ਇਨੋਵੇਸ਼ਨ ਕੌਂਸਲ ਅਤੇ ਡੀ. ਏ. ਵੀ. ਕਾਲਜ ਫਾਰ ਗਰਲਜ਼ ਦੇ ਯੋਗਾ ਵਿਭਾਗ ਵਲੋਂ ਵਰਕਸ਼ਾਪ ਕਰਵਾਈ
Ad Position 24