08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਚਾਕੂ ਮਾਰ ਕੇ ਵਿਅਕਤੀ ਨੂੰ ਕੀਤਾ ਗੰਭੀਰ ਜ਼ਖ਼ਮੀ, ਏਮਜ਼ ਦੇ ਟਰਾਮਾ ਸੈਂਟਰ 'ਚ ਦਾਖ਼ਲ

Ad Position 21
No active advertisement
ਅਜੀਤ ਡੈਸਕ 08-04-2026
ਨਵੀਂ ਦਿੱਲੀ, 7 ਅਪ੍ਰੈਲ (ਡਾ. ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਕਲਿਆਣਪੁਰੀ ਥਾਣੇ ਦੀ ਪੁਲਿਸ ਨੇ ਕਤਲ ਕਰਨ ਦੇ ਇਰਾਦੇ ਨਾਲ ਇਕ ਵਿਅਕਤੀ ਨੂੰ ਗੰਭੀਰ ਜ਼ਖ਼ਮੀ ਕਰਨ ਪ੍ਰਤੀ ਦੋਸ਼ੀ ਨੂੰ ਕਾਬੂ ਕਰ ਲਿਆ ਹੈ ਅਤੇ ਉਸ ਕੋਲੋਂ ਇਕ ਚਾਕੂ ਬਰਾਮਦ ਕਰ ਲਿਆ ਹੈ, ਜੋ ਉਸ ਨੇ ਵਾਰਦਾਤ ਸਮੇਂ ਵਰਤਿਆ ਸੀ | ਪੁਲਿਸ ਨੇ ਦੋਸ਼ੀ ਤਕਨੀਕੀ ਉਪਕਰਨ ਦੀ ਮਦਦ ਨਾਲ ਫੜਿਆ | ਪੁਲਿਸ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਵਿਅਕਤੀ ਨੂੰ ਦਿੱਲੀ ਦੇ ਏਮਜ਼ ਟਰਾਮਾ ਸੈਂਟਰ ਵਿਚ ਲੈ ਕੇ ਗਈ, ਜਿਥੇ ਕਿ ਉਸ ਦਾ ਇਲਾਜ ਡਾਕਟਰ ਕਰ ਰਹੇ ਹਨ | ਇਹ ਵਿਅਕਤੀ ਅਜੇ ਆਪਣਾ ਬਿਆਨ ਦੇਣ ਤੋਂ ਅਸਮਰੱਥ ਹੈ | ਪੁਲਿਸ ਨੇ ਕੇਸ ਦਰਜ ਕਰ ਲਿਆ ਹੈ ਅਤੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ, ਇਸ ਤੋਂ ਇਲਾਵਾ ਪੁਲਿਸ ਮਹਿਲਾ ਪਾਰਕ (ਚਾਂਦ ਸਿਨੇਮਾ) ਦੇ ਆਸਪਾਸ ਦੇ ਲੋਕਾਂ ਤੋਂ ਵੀ ਪੜਤਾਲ ਕਰ ਰਹੀ ਹੈ ਅਤੇ ਨਾਲ ਹੀ ਕਾਬੂ ਕੀਤੇ ਗਏ ਵਿਅਕਤੀ ਬਾਰੇ ਵੀ ਪੁੱਛਗਿੱਛ ਕਰ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਇਤਿਹਾਸਕ ਗੁਰਦੁਆਰਾ ਸ੍ਰੀ ਟੋਕਾ ਸਾਹਿਬ ਵਿਖੇ 14 ਅਪ੍ਰੈਲ ਨੂੰ ਮਨਾਇਆ ਜਾਵੇਗਾ ਖ਼ਾਲਸਾ ਸਾਜਨਾ ਦਿਵਸ ਅਗਲੀ ਖ਼ਬਰ ਬੱਚਿਆਂ ਨੂੰ ਫੁਸਲਾ ਕੇ ਬਦਮਾਸ਼ ਲੈ ਗਏ ਦੋ ਗੈਸ ਸਿਲੰਡਰ
Ad Position 24