08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਸੁਖਦੇਵ ਸਿੰਘ ਰਿਐਤ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿਚ ਹੋਏ ਸ਼ਾਮਿਲ

Ad Position 21
No active advertisement
ਅਜੀਤ ਡੈਸਕ 08-04-2026
ਨਵੀਂ ਦਿੱਲੀ, 7 ਅਪ੍ਰੈਲ (ਡਾ. ਬਲਵਿੰਦਰ ਸਿੰਘ ਸੋਢੀ)- ਅਕਾਲੀ ਦਲ ਬਾਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪਾਰਟੀ ਦੇ ਸੀਨੀਅਰ ਉਪ ਪ੍ਰਧਾਨ ਸੁਖਦੇਵ ਸਿੰਘ ਰਿਐਤ ਆਪਣੇ ਕਈ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿਚ ਸ਼ਾਮਿਲ ਹੋ ਗਏ | ਸ. ਰਿਐਤ ਪਿਛਲੇ ਅਨੇਕਾਂ ਸਾਲਾਂ ਤੋਂ ਪਾਰਟੀ ਨਾਲ ਜੁੜੇ ਹੋਏ ਸਨ | ਸ. ਰਿਐਤ ਇਸ ਤੋਂ ਇਲਾਵਾ ਰਾਮਗੜ੍ਹੀਆ ਆਲ ਇੰਡੀਆ ਵਿਸ਼ਵਕਰਮਾ ਫੈਡਰੇਸ਼ਨ ਦੇ ਪ੍ਰਧਾਨ ਵੀ ਹਨ | ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਪਾਰਟੀ ਦੀ ਦਿੱਲੀ ਇਕਾਈ ਦੇ ਪ੍ਰਧਾਨ ਐਮ.ਪੀ.ਐਸ. ਚੱਢਾ ਨੇ ਸ. ਰਿਐਤ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਸਵਾਗਤ ਕੀਤਾ ਹੈ ਅਤੇ ਨਾਲ ਹੀ ਪਾਰਟੀ ਦਾ ਸੀਨੀਅਰ ਉਪ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ | ਇਸ ਮੌਕੇ ਬੀਬੀ ਰਣਜੀਤ ਕੌਰ, ਸੁਖਦੇਵ ਸਿੰਘ ਬੱਬਰ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ, ਜਿਨ੍ਹਾਂ ਨੇ ਸ. ਰਿਐਤ ਨੂੰ ਪਾਰਟੀ ਵਿਚ ਸ਼ਾਮਿਲ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਈ |
Ad Position 22
No active advertisement
ਪਿਛਲੀ ਖ਼ਬਰ ਮੌਜੂਦਾ ਪ੍ਰਬੰਧਕਾਂ ਵਲੋਂ ਗੁਰਦੁਆਰਾ ਚੋਣਾਂ ਦੀ ਰਾਹ 'ਚ ਅੜਿੱਕੇ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ - ਸਰਨਾ ਅਗਲੀ ਖ਼ਬਰ ਕੈਨੇਡਾ ਵਾਸੀ ਨਾਵਲਕਾਰ ਅਨਮੋਲ ਕੌਰ ਹੋਈ ਰੂਬਰੂ
Ad Position 24