08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਵਿਸ਼ਵ ਸਿਹਤ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ <br/>

Ad Position 21
No active advertisement
ਗੁਰੂ ਨਾਨਕ ਖਾਲਸਾ ਕਾਲਜ ਵਿਖੇ ਵਿਸ਼ਵ ਸਿਹਤ ਦਿਵਸ ਮੌਕੇ ਕਰਵਾਏ ਜਾਗਰੂਕਤਾ ਪ੍ਰੋਗਰਾਮ 'ਚ ਭਾਗ ਲੈਂਦੇ ਹੋਏ ਵਿਦਿਆਰਥੀ | ਤਸਵੀਰ : ਨਿਮਰ <br/> 08-04-2026
ਯਮੁਨਾਨਗਰ, 7 ਅਪ੍ਰੈਲ (ਗੁਰਦਿਆਲ ਸਿੰਘ ਨਿਮਰ)-ਸਥਾਨਕ ਗੁਰੂ ਨਾਨਕ ਖਾਲਸਾ ਕਾਲਜ ਦੇ ਕਾਨੂੰਨੀ ਸਾਖਰਤਾ ਸੈੱਲ ਨੇ ਵਿਸ਼ਵ ਸਿਹਤ ਦਿਵਸ ਮੌਕੇ ਇਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ | ਇਸ ਸਮਾਗਮ ਦਾ ਉਦੇਸ਼ ਸਿਹਤ ਚੇਤਨਾ ਨੂੰ ਉਤਸ਼ਾਹਿਤ ਕਰਨਾ ਅਤੇ ਵਿਦਿਆਰਥੀਆਂ ਨੂੰ ਸਰੀਰਕ ਤੇ ਮਾਨਸਿਕ ਤੰਦਰੁਸਤੀ ਬਣਾਈ ਰੱਖਣ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ | ਇਸ ਪ੍ਰੋਗਰਾਮ ਦਾ ਸੰਚਾਲਨ ਡਾ. ਬਲਜੀਤ ਸਿੰਘ ਐਸੋਸੀਏਟ ਪ੍ਰੋਫੈਸਰ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਲੋਂ ਕੀਤਾ ਗਿਆ | ਇਸ ਸੈਸ਼ਨ ਵਿਚ ਬੁਲਾਰੇ ਡਾ. ਹੇਮੰਤ ਮਿਸ਼ਰਾ ਵਲੋਂ ਇਕ ਸੂਝਵਾਨ ਭਾਸ਼ਣ ਦਿੱਤਾ ਗਿਆ, ਜਿਨ੍ਹਾਂ ਨੇ ਸਿਹਤ, ਸਫਾਈ ਤੇ ਰੋਕਥਾਮ ਦੇਖਭਾਲ ਦੇ ਵੱਖ-ਵੱਖ ਪਹਿਲੂਆਂ 'ਤੇ ਕੀਮਤੀ ਗਿਆਨ ਸਾਂਝਾ ਕੀਤਾ | ਇਸ ਮੌਕੇ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਨੇ ਲੀਗਲ ਸੈੱਲ ਦੇ ਕਨਵੀਨਰ ਡਾ. ਬਲਜੀਤ ਸਿੰਘ, ਡਾ. ਅਨੁਰਾਗ, ਡਾ. ਹੇਮੰਤ ਸਿੰਘ ਮਿਸ਼ਰਾ, ਡਾ. ਪਾਇਲ ਲਾਂਬਾ, ਪ੍ਰੋ. ਰੌਬਿਨ ਤੇ ਡਾ. ਨੇਹਾ ਨੂੰ ਪੂਰੀ ਪ੍ਰਬੰਧਕੀ ਟੀਮ ਦੇ ਨਾਲ ਵਧਾਈ ਦਿੱਤੀ | ਗਵਰਨਿੰਗ ਬਾਡੀ ਅਤੇ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਣਦੀਪ ਸਿੰਘ ਜੌਹਰ ਨੇ ਉਕਤ ਪ੍ਰੋਗਰਾਮ ਦੀ ਸਫਲਤਾ ਲਈ ਪ੍ਰਬੰਧਕਾਂ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਐਸ.ਡੀ.ਐਮ. ਟੋਹਾਣਾ ਆਕਾਸ਼ ਸ਼ਰਮਾ ਨੇ ਬਾਇਓਮੈਟਿ੍ਕ ਅਤੇ ਗੇਟ ਪਾਸ ਸਿਸਟਮ ਦੀ ਕੀਤੀ ਜਾਂਚ ਅਗਲੀ ਖ਼ਬਰ ਕਣਕ ਦੇ ਖੇਤਾਂ ਨੂੰ ਅਚਾਨਕ ਲੱਗੀ ਅੱਗ, ਕਿਸਾਨਾਂ ਵਿੱਚ ਡਰ ਦਾ ਮਾਹੌਲ <br/>
Ad Position 24