08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਐਸ. ਪੀ. ਕੁਰੂਕਸ਼ੇਤਰ ਨੂੰ ਮਿਲੇ

Ad Position 21
No active advertisement
ਅਜੀਤ ਡੈਸਕ 09-04-2026
ਕਰਨਾਲ, 8 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਬੀਤੇ ਦਿਨੀਂ ਬਲਜੀਤ ਸਿੰਘ ਦਾਦੂਵਾਲ ਵਲੋਂ ਮੀਰੀ ਪੀਰੀ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਐਂਡ ਰਿਸਰਚ (ਚੈਰੀਟੇਬਲ ਟਰੱਸਟ) ਸ਼ਾਹਾਬਾਦ ਮਾਰਕੰਡਾ ਜਿਲ੍ਹਾ ਕੁਰੂਕਸ਼ੇਤਰ ਦਾ ਕਬਜ਼ਾ ਲੈਣ ਦੀ ਕੀਤੀ ਗਈ ਕੋਸ਼ਿਸ਼ ਦੀ ਘਟਨਾ ਤੋਂ ਬਾਅਦ ਮੀਰੀ ਪੀਰੀ ਟਰੱਸਟ ਵਲੋਂ ਪੁਲਿਸ 'ਚ ਸ਼ਿਕਾਇਤ ਦਰਜ ਕਰਵਾਏ ਜਾਣ ਦੇ ਬਾਵਜੂਦ ਪੁਲਿਸ ਵਲੋਂ ਟਰੱਸਟ ਦੇ ਟਰੱਸਟੀਆਂ ਅਤੇ ਸੰਗਤ 'ਤੇ ਹੀ ਪਰਚਾ ਦਰਜ ਕਰ ਦਿੱਤਾ ਗਿਆ, ਜਿਸ ਦੇ ਵਿਰੋਧ 'ਚ ਅੱਜ ਹਰਿਆਣਾ ਰਾਜ ਦੀ ਸੰਗਤ ਨੇ ਮੀਰੀ ਪੀਰੀ ਇੰਸਟੀਚਿਊਟ ਵਿਖੇ ਭਾਰੀ ਗਿਣਤੀ ਵਿਚ ਇਕੱਠ ਕਰਕੇ ਇਸ ਧੱਕੇਬਾਜ਼ੀ ਦਾ ਵਿਰੋਧ ਕੀਤਾ, ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ਉਨ੍ਹਾਂ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੀਰੀ ਪੀਰੀ ਟਰੱਸਟ ਇਕ ਸੁਤੰਤਰ ਟਰੱਸਟ ਹੈ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਹਰਿਆਣੇ ਦੀ ਸੰਗਤ ਦੀ ਸਹੂਲਤ ਲਈ ਇਸ ਟਰੱਸਟ ਨੂੰ ਕਰੋੜਾਂ ਰੁਪਏ ਹਰ ਸਾਲ ਸਹਾਇਤਾ ਦਿੱਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਵੀ ਜਦੋਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ ਇਸ 'ਤੇ ਕਬਜ਼ਾ ਕਰਨਾ ਚਾਹਿਆ ਸੀ ਤਾਂ ਇਹ ਮਾਮਲਾ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਵਿਚ ਚਲਾ ਗਿਆ ਸੀ ਅਤੇ ਮਾਣਯੋਗ ਹਾਈਕੋਰਟ ਨੇ ਇਸ 'ਤੇ ਸਟੇਅ ਕੀਤੀ ਹੋਈ ਹੈ, ਜਿਸ ਦੀ ਦਾਦੂਵਾਲ ਤੇ ਉਸ ਦੇ ਸਾਥੀਆਂ ਵਲੋਂ ਉਲੰਘਣਾ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਸਿੱਖ ਸੰਗਤ ਇਹੋ ਜਿਹੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀ ਕਰੇਗੀ | ਉਨ੍ਹਾਂ ਕਿਹਾ ਕਿ ਅੱਜ ਮਾਣਯੋਗ ਹਾਈਕੋਰਟ ਵਲੋਂ ਇਸ ਹੁਕਮ ਦੀ ਉਲੰਘਣਾ ਦਾ ਕੇਸ ਵੀ ਦਰਜ ਕਰ ਦਿੱਤਾ ਗਿਆ ਹੈ | ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਨੇ ਕਿਹਾ ਕਿ ਉਹ ਮੀਰੀ ਪੀਰੀ ਇੰਸਟੀਚਿਊਟ ਵਿਖੇ ਜਲਦੀ ਹੀ ਮੈਡੀਕਲ ਕਾਲਜ ਖੋਲ੍ਹਣ ਜਾ ਰਹੇ ਹਨ, ਜਿਸ ਦੀਆਂ ਇਮਾਰਤਾਂ ਬਣ ਕੇ ਤਿਆਰ ਹੋ ਚੁੱਕੀਆਂ ਹਨ | ਇਹ ਮੈਡੀਕਲ ਕਾਲਜ ਬਣਨ ਨਾਲ ਹਰਿਆਣਾ ਰਾਜ ਦੇ ਬੱਚਿਆਂ ਨੂੰ ਮੈਡੀਕਲ ਕਾਲਜ ਵਿਚ ਪੜ੍ਹਾਈ ਕਰਨ ਦੀ ਸਹੂਲਤ ਮਿਲੇਗੀ | ਇਸ ਮੌਕੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੈਂਬਰ ਬਲਦੇਵ ਸਿੰਘ ਕਾਇਮਪੁਰ, ਮੋਹਨਜੀਤ ਸਿੰਘ ਪਾਣੀਪਤ, ਬੀਬੀ ਜਸਬੀਰ ਕੌਰ ਮਸਾਣਾ, ਸੁਖਜਿੰਦਰ ਸਿੰਘ ਮਸਾਣਾ, ਗੁਰਜੀਤ ਸਿੰਘ ਧਮੌਲੀ, ਹਰਿੰਦਰ ਸਿੰਘ ਰਛੇੜੀ, ਕਰਮਜੀਤ ਸਿੰਘ ਫਤਿਹਾਬਾਦ, ਬਿੰਦਰ ਸਿੰਘ ਖਾਲਸਾ ਕਾਲਿਆਂਵਾਲੀ, ਰਵਿੰਦਰ ਸਿੰਘ ਫਰੀਦਾਬਾਦ, ਬਲਕਾਰ ਸਿੰਘ ਮਰਦੋਂ ਸਾਹਿਬ, ਕੁਲਦੀਪ ਸਿੰਘ ਜੋਗੇਵਾਲ, ਗੁਰਮੇਜ਼ ਸਿੰਘ ਸਿਰਸਾ, ਕਰਮਜੀਤ ਸਿੰਘ ਰਤੀਆ, ਹਰਮਨ ਸਿੰਘ ਬੁੱਟਰ, ਗੁਰਮੇਜ਼ ਸਿੰਘ ਰਤੀਆ ਨੇ ਕਿਹਾ ਕਿ ਉਨ੍ਹਾਂ ਨੂੰ ਸੰਗਤ ਨੇ ਚੁਣ ਕੇ ਭੇਜਿਆ ਹੈ ਅਤੇ ਉਹ ਹਮੇਸ਼ਾਂ ਸੱਚ ਦੇ ਨਾਲ ਖੜ੍ਹੇ ਰਹਿਣਗੇ | ਇਸ ਮੌਕੇ ਤਜਿੰਦਰਪਾਲ ਸਿੰਘ ਲਾਡਵਾ ਮੈਂਬਰ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ, ਬੀਬੀ ਅਮਰਜੀਤ ਕੌਰ ਬਾੜਾ, ਬੀਬੀ ਮਨਜੀਤ ਕੌਰ ਗੰਧੋਲਾ, ਬਾਬਾ ਗੁਰਮੀਤ ਸਿੰਘ ਤਲੋਕੇਵਾਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਹਰਿਆਣਾ ਰਾਜ) ਆਦਿ ਹਾਜ਼ਰ ਸਨ | ਇਸ ਤੋਂ ਇਲਾਵਾ ਹਰਿਆਣਾ ਰਾਜ ਦੇ ਵੱਖ-ਵੱਖ ਜਿਲਿ੍ਹਆਂ ਅੰਬਾਲਾ, ਪੰਚਕੂਲਾ, ਯਮੁਨਾਨਗਰ, ਕੁਰੂਕਸ਼ੇਤਰ, ਸ਼ਾਹਾਬਾਦ ਮਾਰਕੰਡਾ, ਕਰਨਾਲ, ਅਸੰਧ, ਨੀਸਿੰਗ, ਤਰਾਵੜੀ, ਘਰੌਂਡਾ, ਪਿਹੋਵਾ, ਲਾਡਵਾ, ਪਾਣੀਪਤ, ਸੋਨੀਪਤ, ਫਰੀਦਾਬਾਦ, ਗੁੜਗਾਵਾਂ, ਰੋਹਤਕ, ਜੀਂਦ, ਫਤਿਆਬਾਦ, ਹਿਸਾਰ, ਟੋਹਾਣਾ, ਕੈਥਲ, ਸਿਰਸਾ, ਨਾਰਨੋਲ ਆਦਿ ਤੋਂ ਵੱਡੀ ਗਣਤੀ ਵਿਚ ਸੰਗਤ ਨੇ ਸ਼ਮੂਲੀਅਤ ਕੀਤੀ |
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ, ਕਮਿਸ਼ਨ ਏਜੰਟਾਂ ਅਤੇ ਮਜ਼ਦੂਰਾਂ ਨੇ ਕੀਤਾ ਬਾਇਓਮੈਟਿ੍ਕ ਸਿਸਟਮ ਦੇ ਖ਼ਿਲਾਫ਼ ਪ੍ਰਦਰਸ਼ਨ ਅਗਲੀ ਖ਼ਬਰ ਟੋਹਾਣਾ 'ਚ ਗੁਰਦੁਆਰਾ ਸਿੰਘ ਸਭਾ ਵਾਲੀ ਗਲੀ ਇੱਕ ਮਹੀਨੇ ਤੋਂ ਪੁੱਟੀ ਹੋਣ ਕਾਰਨ ਲੋਕ ਪਰੇਸ਼ਾਨ
Ad Position 24