08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਕਿਸਾਨਾਂ ਨਾਲ ਹੋ ਰਹੀ ਬੇਇਨਸਾਫ਼ੀ ਨੂੰ ਤੁਰੰਤ ਬੰਦ ਕਰੇ ਹਰਿਆਣਾ ਸਰਕਾਰ- ਕੁਮਾਰੀ ਸ਼ੈਲਜਾ

Ad Position 21
No active advertisement
ਅਜੀਤ ਡੈਸਕ 09-04-2026
ਸਿਰਸਾ, 8 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)- ਸਿਰਸਾ ਤੋਂ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਕਿਹਾ ਹੈ ਕਿ ਹਰਿਆਣਾ ਸਰਕਾਰ ਵੱਲੋਂ ਕਣਕ ਖਰੀਦ ਲਈ ਲਾਈਆਂ ਗਈਆਂ ਬੇਲੋੜੀਆਂ ਸ਼ਰਤਾਂ ਨੂੰ ਤੁਰੰਤ ਰੱਦ ਕਰੇ | ਨਵੀਆਂ ਸ਼ਰਤਾਂ ਤੇ ਨਿਯਮਾਂ ਕਾਰਨ ਕਿਸਾਨਾਂ ਨੂੰ ਮੰਡੀਆਂ 'ਚ ਜਿਣਸ ਵੇਚਣ ਲਈ ਖਜਲ ਖੁਆਰ ਹੋਣਾ ਪੈ ਰਿਹਾ ਹੈ | ਹਰਿਆਣਾ ਵਿੱਚ ਕਣਕ ਦੀ ਖਰੀਦ ਤੋਂ ਪੈਦਾ ਹੋਈ ਭਿਆਨਕ ਸਥਿਤੀ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸੰਸਦ ਮੈਂਬਰ ਨੇ ਕਿਹਾ ਕਿ ਰਾਜ ਸਰਕਾਰ ਦੇ ਹਰੇਕ ਦਾਣੇ ਨੂੰ ਖਰੀਦਣ ਦੇ ਦਾਅਵੇ ਪੂਰੀ ਤਰ੍ਹਾਂ ਖੋਖਲੇ ਸਾਬਤ ਹੋ ਰਹੇ ਹਨ | ਕਿਸਾਨ ਕਈ ਦਿਨਾਂ ਤੋਂ ਮੰਡੀਆਂ ਵਿੱਚ ਆਪਣੀ ਜਿਣਸ ਲੈ ਕੇ ਬੈਠੇ ਹਨ ਪਰ ਸਰਕਾਰੀ ਖਰੀਦ ਨਾ ਹੋਣ ਕਾਰਨ ਉਨ੍ਹਾਂ ਨੂੰ ਭਾਰੀ ਵਿੱਤੀ ਅਤੇ ਮਾਨਸਿਕ ਪ੍ਰੇਸ਼ਾਨੀ ਵਿੱਚ ਪਾ ਦਿੱਤਾ ਹੈ | ਸੰਸਦ ਮੈਂਬਰ ਨੇ ਕਿਹਾ ਕਿ ਹਰਿਆਣਾ ਦੇ ਚਰਖੀ ਦਾਦਰੀ, ਫਤਿਹਾਬਾਦ, ਰੋਹਤਕ ਅਤੇ ਨਰਵਾਣਾ ਸਮੇਤ ਕਈ ਜ਼ਿਲਿ੍ਹਆਂ ਦੀਆਂ ਮੰਡੀਆਂ ਵਿੱਚ ਹਜ਼ਾਰਾਂ ਕੁਇੰਟਲ ਕਣਕ ਪਹੁੰਚੀ ਹੈ ਪਰ ਖਰੀਦ ਪ੍ਰਕਿਰਿਆ ਸ਼ੁਰੂ ਨਹੀਂ ਹੋਈ ਹੈ | ਸਰਕਾਰ ਨਮੀ ਅਤੇ ਤਕਨੀਕੀ ਮੁੱਦਿਆਂ ਦਾ ਹਵਾਲਾ ਦੇ ਕੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ ਜਿਸ ਨਾਲ ਉਨ੍ਹਾਂ ਨੂੰ ਘੱਟ ਕੀਮਤਾਂ 'ਤੇ ਨਿੱਜੀ ਖਰੀਦਦਾਰਾਂ ਨੂੰ ਆਪਣੀ ਜਿਣਸ ਵੇਚਣ ਲਈ ਮਜਬੂਰ ਕੀਤਾ ਜਾ ਰਿਹਾ ਹੈ | ਕੁਮਾਰੀ ਸ਼ੈਲਜਾ ਨੇ ਕਿਹਾ ਕਿ ਇਹ ਸਥਿਤੀ ਸਿਰਫ਼ ਪ੍ਰਸ਼ਾਸਨਿਕ ਲਾਪਰਵਾਹੀ ਨਹੀਂ ਸਗੋਂ ਕਿਸਾਨਾਂ ਨੂੰ ਕਮਜ਼ੋਰ ਕਰਨ ਦੀ ਜਾਣਬੁੱਝ ਕੇ ਕੀਤੀ ਗਈ ਨੀਤੀ ਦਾ ਹਿੱਸਾ ਜਾਪਦੀ ਹੈ | ਮੰਡੀਆਂ ਦੇ ਬਾਹਰ ਲੰਬੀਆਂ ਕਤਾਰਾਂ, ਟਰੈਕਟਰ-ਟਰਾਲੀਆਂ ਦੇ ਟਰੈਫਿਕ ਜਾਮ ਅਤੇ ਕਿਸਾਨਾਂ ਵਿੱਚ ਵਧਦੀਆਂ ਚਿੰਤਾਵਾਂ ਸਰਕਾਰ ਦੀ ਪੂਰੀ ਤਰ੍ਹਾਂ ਅਸਫਲਤਾ ਦਾ ਸਬੂਤ ਹਨ | ਸੰਸਦ ਮੈਂਬਰ ਨੇ ਮੰਗ ਕੀਤੀ ਕਿ ਹਰਿਆਣਾ ਸਰਕਾਰ ਤੁਰੰਤ ਸਾਰੀਆਂ ਮੰਡੀਆਂ ਵਿੱਚ ਸਰਕਾਰੀ ਖਰੀਦ ਸ਼ੁਰੂ ਕਰੇ, ਕਿਸਾਨਾਂ ਦੀਆਂ ਫਸਲਾਂ ਬਿਨਾਂ ਕਿਸੇ ਬਹਾਨੇ ਖਰੀਦੇ, ਮੰਡੀਆਂ ਵਿੱਚ ਢੁਕਵੇਂ ਪ੍ਰਬੰਧ ਯਕੀਨੀ ਬਣਾਏ ਅਤੇ ਕਿਸਾਨਾਂ ਨੂੰ ਦੇਰੀ ਲਈ ਮੁਆਵਜ਼ਾ ਦਿੱਤਾ ਜਾਵੇ | ਸੰਸਦ ਮੈਂਬਰ ਨੇ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਹਰ ਪੱਧਰ 'ਤੇ ਆਪਣਾ ਸੰਘਰਸ਼ ਜਾਰੀ ਰੱਖੇਗੀ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਲਈ ਹੁਨਰ ਸਿਖਲਾਈ ਰੁਜ਼ਗਾਰ ਦੇ ਵਧੇਰੇ ਮੌਕੇ ਪ੍ਰਦਾਨ ਕਰੇਗੀ : ਨਵੀਨ ਜਿੰਦਲ ਅਗਲੀ ਖ਼ਬਰ ਕਣਕ ਵੇਚਣ ਲਈ ਸਰਕਾਰ ਵਲੋਂ ਲਾਈਆਂ ਬੇਲੋੜੀਆਂ ਸ਼ਰਤਾਂ ਦੇ ਖ਼ਿਲਾਫ਼ ਕਿਸਾਨ ਜਥੇਬੰਦੀਆਂ ਤੇ ਆੜ੍ਹਤੀਆਂ 'ਚ ਭਾਰੀ ਰੋਹ
Ad Position 24