ਗੂਹਲਾ ਚੀਕਾ, 8 ਅਪ੍ਰੈਲ(ਓ.ਪੀ. ਸੈਣੀ)-ਸੰਸਦ ਮੈਂਬਰ ਨਵੀਨ ਜਿੰਦਲ ਨੇ ਅੱਜ ਮਹਾਤਮਾ ਜਯੋਤੀਬਾ ਫੂਲੇ ਅੰਤਰਰਾਸ਼ਟਰੀ ਹੁਨਰ ਕੇਂਦਰ ਦਾ ਦੌਰਾ ਕੀਤਾ ਅਤੇ ਸੰਸਥਾ ਦੀਆਂ ਵੱਖ-ਵੱਖ ਗਤੀਵਿਧੀਆਂ ਦਾ ਨਿਰੀਖਣ ਕੀਤਾ | ਪਹਿਲਾਂ, ਸੰਸਦ ਮੈਂਬਰ ਨਵੀਨ ਜਿੰਦਲ ਨੇ ਮਹਾਤਮਾ ਜਯੋਤੀਬਾ ਫੂਲੇ ਦੀ ਮੂਰਤੀ ਨੂੰ ਸ਼ਰਧਾ ਦੇ ਫੁਲ ਭੇਂਟ ਕੀਤੇ ਅਤੇ ਰਾਸ਼ਟਰ ਲਈ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ | ਨਿਰੀਖਣ ਦੌਰਾਨ, ਉਨ੍ਹਾਂ ਨੇ ਸੰਸਥਾ 'ਚ ਪੇਸ਼ ਕੀਤੇ ਜਾਣ ਵਾਲੇ ਵੱਖ-ਵੱਖ ਹੁਨਰ ਸਿਖਲਾਈ ਕੋਰਸਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ ਅਤੇ ਵਿਦਿਆਰਥੀਆਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕੀਤੀ, ਉਨ੍ਹਾਂ ਦੇ ਤਜਰਬਿਆਂ ਬਾਰੇ ਜਾਣਕਾਰੀ ਲਈ | ਨਿਰੀਖਣ ਦੌਰਾਨ ਸੰਸਦ ਮੈਂਬਰ ਨਵੀਨ ਜਿੰਦਲ ਨੇ ਸੰਸਥਾ ਦੀਆਂ ਸਹੂਲਤਾਂ ਅਤੇ ਸਿਖਲਾਈ ਪ੍ਰਣਾਲੀ ਦੀ ਪ੍ਰਸੰਸਾ ਕੀਤੀ | ਉਨ੍ਹਾਂ ਸੰਸਥਾ ਦੇ ਜਿੰਮ ਦਾ ਵੀ ਨਿਰੀਖਣ ਕੀਤਾ | ਵਿਦਿਆਰਥੀਆਂ ਨਾਲ ਹੁਨਰ ਵਿਕਾਸ ਪ੍ਰੋਗਰਾਮਾਂ ਬਾਰੇ ਗੱਲ ਕਰਦੇ ਹੋਏ, ਸੰਸਦ ਮੈਂਬਰ ਨਵੀਨ ਜਿੰਦਲ ਨੇ ਕਿਹਾ ਕਿ ਹੁਨਰ ਸਿਖਲਾਈ ਰਾਹੀਂ ਨੌਜਵਾਨਾਂ ਨੂੰ ਵਧੇਰੇ ਰੁਜ਼ਗਾਰ ਦੇ ਮੌਕੇ ਮਿਲਣਗੇ | ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਸਫਲਤਾ ਲਈ ਸਬਰ, ਅਨੁਸ਼ਾਸਨ ਅਤੇ ਨਿਰੰਤਰ ਮਿਹਨਤ ਜ਼ਰੂਰੀ ਹੈ | ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲਈ ਇਕ ਉੱਜਵਲ ਭਵਿੱਖ ਬਣਾਉਣ ਅਤੇ ਦੇਸ ਦੇ ਵਿਕਾਸ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਹੁਨਰ ਸਿਖਲਾਈ ਦਾ ਪੂਰਾ ਲਾਭ ਲੈਣ | ਇਸ ਮੌਕੇ 'ਤੇ, ਨਵੀਨ ਜਿੰਦਲ ਫਾਊਾਡੇਸ਼ਨ ਦੇ ਕਿ੍ਸ਼ਨ ਸਿੰਘ ਸੈਣੀ ਨੇ ਕਿਹਾ ਕਿ ਸੰਸਦ ਮੈਂਬਰ ਨਵੀਨ ਜਿੰਦਲ ਦਾ ਸੰਸਥਾਨ ਦਾ ਦੌਰਾ ਮਹਾਤਮਾ ਜਯੋਤੀਬਾ ਫੂਲੇ ਅੰਤਰਰਾਸ਼ਟਰੀ ਹੁਨਰ ਕੇਂਦਰ ਦੇ ਇੰਸਟ੍ਰਕਟਰਾਂ, ਸਟਾਫ਼ ਅਤੇ ਵਿਦਿਆਰਥੀਆਂ ਲਈ ਬਹੁਤ ਲਾਭਦਾਇਕ ਰਿਹਾ | ਆਪਣੀ ਫੇਰੀ ਦੌਰਾਨ, ਸੰਸਦ ਮੈਂਬਰ ਨਵੀਨ ਜਿੰਦਲ ਨੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕਈ ਮਹੱਤਵਪੂਰਨ ਸੁਝਾਅ ਦਿੱਤੇ | ਇਨ੍ਹਾਂ ਸੁਝਾਵਾਂ ਨੂੰ ਜਲਦੀ ਹੀ ਲਾਗੂ ਕੀਤਾ ਜਾਵੇਗਾ |