08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਬਾਦਲ ਦਲ ਛੱਡ ਕੇ 'ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ' ਵਿਚ ਸ਼ਾਮਿਲ ਹੋਏ ਰਵਿੰਦਰ ਸਿੰਘ ਖੁਰਾਣਾ

Ad Position 21
No active advertisement
ਅਜੀਤ ਡੈਸਕ 09-04-2026
ਨਵੀਂ ਦਿੱਲੀ,8ਅਪ੍ਰੈਲ(ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਤੇ ਸੀਨੀਅਰ ਅਕਾਲੀ ਆਗੂ ਰਵਿੰਦਰ ਸਿੰਘ ਖੁਰਾਨਾ ਬਾਦਲ ਅਕਾਲੀ ਦਲ ਨੂੰ ਅਲਵਿਦਾ ਆਖਦੇ ਹੋਏ ਦਿੱਲੀ ਦੀ ਧਾਰਮਿਕ ਜਥੇਬੰਦੀ 'ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ' ਵਿਚ ਸ਼ਾਮਲ ਹੋ ਗਏ ¢ ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਸੀਨੀਅਰ ਆਗੂ ਐੱਮ.ਪੀ.ਐੱਸ. ਚੱਢਾ ਨੇ ਸ. ਖੁਰਾਨਾ ਦਾ ਸਵਾਗਤ ਕਰਦੇ ਹੋਏ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਅਤੇ ਨਾਲ ਹੀ ਪਾਰਟੀ ਦੇ ਸਰਪ੍ਰਸਤ ਵਜੋਂ ਜ਼ਿੰਮੇਵਾਰੀ ਸੌਂਪੀ ¢ ਇਸ ਮੌਕੇ ਕਾਲਕਾ, ਕਾਹਲੋਂ ਤੇ ਚੱਢਾ ਨੇ ਕਿਹਾ ਕਿ ਰਵਿੰਦਰ ਸਿੰਘ ਖੁਰਾਨਾ ਨੇ ਦਿੱਲੀ ਦੀ ਸਿੱਖ ਰਾਜਨੀਤੀ, ਖ਼ਾਸ ਕਰਕੇ ਦਿੱਲੀ ਗੁਰਦੁਆਰਾ ਕਮੇਟੀ ਦੀ ਰਾਜਨੀਤੀ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਹੈ ¢ ਸ. ਖੁਰਾਨਾ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਅਤੇ ਸੰਯੁਕਤ ਸਕੱਤਰ ਵਰਗੇ ਮਹੱਤਵਪੂਰਨ ਅਹੁਦਿਆਂ 'ਤੇ ਸੇਵਾ ਨਿਭਾ ਚੁੱਕੇ ਹਨ,ਇਸ ਲਈ ਉਨ੍ਹਾਂ ਦੇ ਆਉਣ ਨਾਲ ਪਾਰਟੀ ਨੂੰ ਕਾਫ਼ੀ ਮਜ਼ਬੂਤੀ ਮਿਲੀ ਹੈ ¢ ਇਸ ਮੌਕੇ ਸ.ਖੁਰਾਨਾ ਨੇ ਕਿਹਾ ਕਿ ਉਹ ਦਿੱਲੀ ਕਮੇਟੀ ਪ੍ਰਬੰਧਕਾਂ ਵੱਲੋਂ ਕੀਤੀਆਂ ਜਾ ਰਹੀਆਂ ਸੇਵਾਵਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਲ ਹੋਏ ਹਨ ¢ ਉਨ੍ਹਾਂ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ¢
Ad Position 22
No active advertisement
ਪਿਛਲੀ ਖ਼ਬਰ ਗੈਸ ਏਜੰਸੀਆਂ ਦੇ ਦਫ਼ਤਰਾਂ ਅੱਗੇ ਸਵੇਰ ਤੋਂ ਹੀ ਲੱਗ ਰਹੀਆਂ ਨੇ ਲੰਬੀਆਂ ਕਤਾਰਾਂ <br/> ਅਗਲੀ ਖ਼ਬਰ ਬੇਅਦਬੀ ਕਾਨੂੰਨ ਸੰਬੰਧੀ ਸਰਕਾਰ ਦੇ ਮਨਮਰਜ਼ੀ ਦੇ ਫ਼ੈਸਲੇ ਸਿੱਖ ਪੰਥ ਨੂੰ ਨਹੀਂ ਹੋਣਗੇ 'ਪ੍ਰਵਾਨ'-ਪਰਮਜੀਤ ਸਿੰਘ 'ਵੀਰਜ...
Ad Position 24