ਜਲੰਧਰ, 9 ਅਪ੍ਰੈਲ (ਸ਼ਿਵ)- ਜ਼ਿਲ੍ਹਾ ਖ਼ੁਰਾਕ ਅਤੇ ਸਿਵਲ ਸਪਲਾਈਜ਼ ਕੰਟਰੋਲਰ ਨਰਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਭਰ ਵਿਚ ਪ੍ਰਵਾਸੀ ਮਜ਼ਦੂਰਾਂ ਨੂੰ ਐਫ.ਟੀ.ਐਲ. 5 ਕਿੱਲੋਗਰਾਮ ਐਲ.ਪੀ.ਜੀ. ਸਿਲੰਡਰ ਪ੍ਰਦਾਨ ਕੀਤੇ ਜਾ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਆਪਣੀਆਂ ਰੋਜ਼ਾਨਾ ਖਾਣਾ ਪਕਾਉਣ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਵਿਚ ਕੋਈ ਮੁਸ਼ਕਲ ਪੇਸ਼ ਨਾ ਆਵੇ¢ ਉਨ੍ਹਾਂ ਕਿਹਾ ਕਿ ਮਜ਼ਦੂਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਤੱਕ ਗੈਸ ਸਪਲਾਈ ਦੀ ਆਸਾਨ ਪਹੁੰਚ ਯਕੀਨੀ ਬਣਾਉਣ ਲਈ ਵੱਖ-ਵੱਖ ਉਦਯੋਗਿਕ ਇਕਾਈਆਂ ਵਿਖੇ ਵਿਸ਼ੇਸ਼ ਕੈਂਪ ਵੀ ਲਗਾਏ ਜਾ ਰਹੇ ਹਨ¢ ਇਸ ਪਹਿਲਕਦਮੀ ਤਹਿਤ ਅੱਜ ਹੈਮਕੋ ਗਰੁੱਪ ਲਿਮਟਿਡ ਵਿਖੇ ਇੱਕ ਕੈਂਪ ਲਗਾਇਆ ਗਿਆ, ਜਿੱਥੇ ਲੋੜਵੰਦ ਮਜ਼ਦੂਰ ਪਰਿਵਾਰਾਂ ਵਿਚ ਲਗਭਗ 20 ਐਫ.ਟੀ.ਐਲ. ਸਿਲੰਡਰ ਵੰਡੇ ਗਏ¢ ਕੈਂਪ ਵਿਚ ਡੀ.ਐਫ.ਐੱਸ.ਸੀ. ਨਰਿੰਦਰ ਸਿੰਘ ਅਤੇ ਹੈਮਕੋ ਗਰੁੱਪ ਲਿਮਟਿਡ ਦੇ ਚੇਅਰਮੈਨ ਸ਼ਾਮ ਗੁਪਤਾ ਵੀ ਮÏਜੂਦ ਸਨ¢