09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

13 ਨੂੰ ਸਜਾਏ ਜਾਣ ਵਾਲੇ ਖ਼ਾਲਸਾ ਮਾਰਚ ਦੀਆਂ ਤਿਆਰੀਆਂ ਸੰਬੰਧੀ ਹਰਪਾਲ ਸਿੰਘ ਚੱਢਾ ਦੀ ਅਗਵਾਈ ਹੇਠ ਹੋਈ ਮੀਟਿੰਗ

Ad Position 21
No active advertisement
ਅਜੀਤ ਡੈਸਕ 10-04-2026
ਜਲੰਧਰ, 9 ਅਪ੍ਰੈਲ (ਐੱਮ. ਐੱਸ. ਲੋਹੀਆ)-ਸ਼ਹਿਰ ਦੀਆਂ ਵੱੱਖ-ਵੱਖ ਸਿੰਘ ਸਭਾਵਾਂ, ਸੇਵਾ ਸੁਸਾਇਟੀਆਂ ਅਤੇ ਜਥੇਬੰਦੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਨੌਵੀਂ ਪਾਤਸ਼ਾਹੀ, ਦੂਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦਰ ਨਗਰ, ਜਲੰਧਰ ਤੋਂ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਨੂੰ ਸਮਰਪਿਤ 'ਖ਼ਾਲਸਾ ਮਾਰਚ' 13 ਅਪ੍ਰੈਲ, ਦਿਨ ਸੋਮਵਾਰ ਨੂੰ ਦੁਪਹਿਰ 2 ਵਜੇ ਤੋਂ ਅਰੰਭ ਹੋਵੇਗਾ, ਜੋ ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚੋਂ ਹੁੰਦਾ ਹੋਇਆ, ਰਾਤ ਕਰੀਬ 8 ਵਜੇ ਪਾਵਨ ਇਤਿਹਾਸਿਕ ਅਸਥਾਨ, ਗੁਰਦੁਆਰਾ ਛੇਵੀਂ ਪਾਤਸ਼ਾਹੀ, ਬਸਤੀ ਸ਼ੇਖ, ਜਲੰਧਰ ਵਿਖੇ ਸਮਾਪਤ ਹੋਵੇਗਾ | ਖ਼ਾਲਸਾ ਮਾਰਚ ਦੀਆਂ ਤਿਆਰੀਆਂ ਸੰਬੰਧੀ ਅੱਜ ਇਕ ਅਹਿਮ ਮੀਟਿੰਗ ਸਿੱਖ ਤਾਲਮੇਲ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੱਢਾ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਵੱਖ-ਵੱਖ ਸੰਸਥਾਵਾਂ ਦੇ ਆਗੂ ਸ਼ਾਮਲ ਹੋਏ ਜਿਨ੍ਹਾਂ 'ਚ ਤਜਿੰਦਰ ਸਿੰਘ ਪ੍ਰਦੇਸੀ, ਹਰਪ੍ਰੀਤ ਸਿੰਘ ਨੀਟੂ, ਗੁਰਕ੍ਰਿਪਾਲ ਸਿੰਘ, ਕਵਲਜੀਤ ਸਿੰਘ ਟੋਨੀ, ਕਵਲਜੀਤ ਸਿੰਘ (ਆਰੇ ਵਾਲੇ), ਮਨਜੀਤ ਸਿੰਘ ਠੁਕਰਾਲ, ਗੁਰਦੇਵ ਸਿੰਘ (ਗੋਲਡੀ ਭਾਟੀਆ), ਪਰਮਪ੍ਰੀਤ ਸਿੰਘ ਵਿੱਟੀ, ਅਮਰਜੀਤ ਸਿੰਘ ਮੰਗਾ, ਗਗਨਦੀਪ ਸਿੰਘ ਨਾਗੀ, ਜਗਜੀਤ ਸਿੰਘ (ਵਰਾਇਟੀ ਹਾਊਸ), ਭੁਪਿੰਦਰ ਸਿੰਘ ਭਿੰਦਾ, ਰਾਜਾ ਸਿੰਘ, ਗੁਰਦੀਪ ਸਿੰਘ ਪੋਪਲੀ ਅਤੇ ਹੋਰ ਸ਼ਾਮਲ ਸਨ | ਖ਼ਾਲਸਾ ਮਾਰਚ ਦੇ ਪ੍ਰਬੰਧਕਾਂ ਨੇ ਵਲੋਂ ਮਾਰਚ ਦੀ ਚੜ੍ਹਦੀਕਲਾ ਲਈ ਜੱਥੰਬੰਦੀਆਂ ਦੇ ਆਗੂਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਮਾਰਚ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ | ਇਸ ਮੌਕੇ ਹਰਪਾਲ ਸਿੰਘ ਚੱਢਾ ਨੇ ਜਾਣਕਾਰੀ ਦਿੱਤੀ ਕਿ ਗੁਰਦੁਆਰਾ ਨੌਵੀਂ ਪਾਤਸ਼ਾਹੀ ਤੋਂ ਅਰੰਭ ਹੋ ਕੇ ਮਾਰਚ ਮਾਡਲ ਟਾਊਨ ਮਾਰਕੀਟ ਤੋਂ ਹੁੰਦਾ ਹੋਇਆ, ਮਾਡਲ ਟਾਊਨ ਗੁਰਦੁਆਰਾ ਸਾਹਿਬ ਤੋਂ ਗੁਰੂ ਨਾਨਕ ਮਿਸ਼ਨ ਗੁਰਦੁਆਰਾ ਸਾਹਿਬ, ਸਕਾਈਲਾਰਕ ਚੌਕ, ਭਗਵਾਨ ਵਾਲਮੀਕਿ ਚੌਕ, ਬਸਤੀ ਅੱਡਾ, ਡੋਲਫਿਨ ਮਾਰਕੀਟ, ਰਾਮਗੜ੍ਹੀਆ ਗੁਰਦੁਆਰਾ ਸਾਹਿਬ, ਕਪੂਰਥਲਾ ਚੌਕ, ਡੇਰਾ ਸੰਤਗੜ੍ਹ ਸਾਹਿਬ, ਬਸਤੀ ਮਿੱਠੂ, ਆਦਰਸ਼ ਨਗਰ ਗੁਰਦੁਆਰਾ ਸਾਹਿਬ, ਝੰਡੀਆਂ ਵਾਲਾ ਪੀਰ ਚੌਕ, ਸਪੋਰਟਸ ਮਾਰਕੀਟ, ਬਸਤੀ ਨੌ, ਭਈਆ ਮੰਡੀ ਚੌਕ ਤੋਂ ਹੁੰਦਾ ਹੋਇਆ ਗੁਰਦੁਆਰਾ ਛੇਵੀਂ ਪਾਤਸ਼ਾਹੀ, ਬਸਤੀ ਸ਼ੇਖ ਵਿਖੇ ਸਮਾਪਤ ਹੋਵੇਗਾ | ਪ੍ਰਬੰਧਕਾਂ ਨੇ ਸੰਗਤ ਨੂੰ ਬੇਨਤੀ ਕੀਤੀ ਹੈ ਕਿ ਉਹ ਆਪਣੇ ਵਾਹਨਾਂ 'ਤੇ ਪਰਿਵਾਰ ਸਹਿਤ ਸ਼ਾਮਿਲ ਹੋ ਕੇ ਸਿੱਖੀ ਦੀ ਸ਼ਾਨ ਇਸ ਮਾਰਚ ਦੀ ਸ਼ੋਭਾ ਨੂੰ ਹੋਰ ਵਧਾਉਣ |
Ad Position 22
No active advertisement
ਪਿਛਲੀ ਖ਼ਬਰ ਐਲ. ਪੀ. ਯੂ. ਵਿਖੇ 7ਵਾਂ ਗੇਵੇਲਡ ਮੂਟ ਕੋਰਟ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਮੰਤਰੀ ਦੇ ਫ਼ੈਸਲਿਆਂ ਨਾਲ ਸਨਅਤਾਂ ਹੋਣਗੀਆਂ ਪ੍ਰਫੁਲਿਤ-ਗੁਰਚਰਨ ਸਿੰਘ <br/>
Ad Position 24