09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਕਣਕ ਵੇਚਣ ਲਈ ਨਵੇਂ ਨਿਯਮਾਂ ਦੇ ਖ਼ਿਲਾਫ਼ ਚੱਕਾ ਜਾਮ ਲਈ ਪਿੰਡਾਂ 'ਚ ਕਿਸਾਨ ਹੋਏ ਲਾਮਬੰਦ

Ad Position 21
No active advertisement
ਅਜੀਤ ਡੈਸਕ 10-04-2026
ਸਿਰਸਾ, 9 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)- ਕਣਕ ਵੇਚਣ ਲਈ ਨਵੇਂ ਨਿਯਮਾਂ ਦੇ ਵਿਰੁੱਧ ਹਰਿਆਣਾ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਪਿੰਡਾਂ 'ਚ ਕਿਸਾਨ ਲਾਮਬੰਦ ਹੋਣੇ ਸ਼ੁਰੂ ਹੋ ਗਏ ਹਨ | ਹਰਿਆਣਾ ਸੰਯੁਕਤ ਕਿਸਾਨ ਮੋਰਚਾ ਨੇ ਨਵੇਂ ਨਿਯਮਾਂ ਦੇ ਖ਼ਿਲਾਫ਼ 11 ਅਪ੍ਰੈਲ ਨੂੰ ਚਾਰ ਘੰਟਿਆਂ ਦਾ ਸੂਬੇ ਭਰ 'ਚ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ | ਸੰਯੁਕਤ ਕਿਸਾਨ ਮੋਰਚਾ ਦੇ ਮੈਂਬਰ ਅਤੇ ਆਲ ਇੰਡੀਆ ਕਿਸਾਨ ਸਭਾ ਦੇ ਸੂਬਾਈ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਜੰਮੂ ਨੇ ਦੱਸਿਆ ਹੈ ਕਿ ਚੱਕਾ ਜਾਮ ਨੂੰ ਸਫ਼ਲ ਬਣਾਉਣ ਲਈ ਪਿੰਡ-ਪਿੰਡ ਕਿਸਾਨਾਂ ਦੀਆਂ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਇੱਕਜੁਟ ਕੀਤਾ ਜਾ ਰਿਹਾ ਹੈ | ਉਨ੍ਹਾਂ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਚੱਕਾ ਜਾਮ ਕਰਨ ਲਈ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਤੇ ਆੜ੍ਹਤੀਆਂ, ਮਜ਼ਦੂਰਾਂ ਵੱਲੋਂ ਵੱਖ-ਵੱਖ ਥਾਵਾਂ 'ਤੇ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ | ਚਾਰ ਘੰਟਿਆਂ ਲਈ ਸੂਬੇ ਭਰ 'ਚ ਚੱਕਾ ਜਾਮ ਕੀਤਾ ਜਾਵੇਗਾ | ਉਨ੍ਹਾਂ ਨੇ ਦੱਸਿਆ ਕਿ ਭਾਵਦੀਨ ਟੋਲ ਪਲਾਜਾ ਤੋਂ ਇਲਾਵਾ ਵੱਖ-ਵੱਖ ਥਾਵਾਂ 'ਤੇ ਸੜਕਾਂ ਜਾਮ ਕੀਤੀਆਂ ਜਾਣਗੀਆਂ | ਉਨ੍ਹਾਂ ਨੇ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਤੇ ਆੜ੍ਹਤੀਆਂ ਨੂੰ ਇਸ ਚੱਕਾ ਜਾਮ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ ਹੈ | ਇਸੇ ਦੌਰਾਨ ਰਾਸ਼ਟਰੀ ਕਿਸਾਨ ਮੰਚ ਦੇ ਸੂਬਾ ਮੀਤ ਪ੍ਰਧਾਨ ਹਰਜਿੰਦਰ ਸਿੰਘ ਨਨੂਆਣਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਜ਼ਿਲ੍ਹਾ ਪ੍ਰਧਾਨ ਰਘੁਬੀਰ ਸਿੰਘ ਨਕੌੜਾ, ਭਾਰਤੀ ਕਿਸਾਨ ਯੂਨੀਅਨ ਟਿਕੈਤ ਦੇ ਭਰਤ ਸਿੰਘ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਹਰਿਆਣਾ ਦੇ ਸੱਦੇ 'ਤੇ ਸਰਕਾਰ ਵੱਲੋਂ ਲਾਈਆਂ ਗਈਆਂ ਬੇਲੋੜੀਆਂ ਸ਼ਰਤਾਂ ਦੇ ਖ਼ਿਲਾਫ਼ 11 ਅਪ੍ਰੈਲ ਨੂੰ ਸੂਬੇ ਭਰ 'ਚ ਚੱਕਾ ਜਾਮ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਟੋਹਾਣਾ ਦੇ ਆਈ.ਟੀ.ਆਈ. ਵਿਖੇ ਬਾਲ ਵਿਆਹ ਰੋਕਣ ਲਈ ਜਾਗਰੂਕਤਾ ਮੁਹਿੰਮ ਦਾ ਆਯੋਜਨ ਅਗਲੀ ਖ਼ਬਰ ਟਰੈਕਟਰ-ਟਰਾਲੀ ਛੱਡ ਗੱਡੇ 'ਤੇ ਕਣਕ ਲੱਦ ਕੇ ਮੰਡੀ ਪਹੁੰਚਿਆ ਕਿਸਾਨ ਅਨੋਖੇ ਢੰਗ ਨਾਲ ਕੀਤਾ ਵਿਰੋਧ
Ad Position 24