18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਅੰਤਰਰਾਸ਼ਟਰੀ ਹੋਮਿਓਪੈਥਿਕ ਦਿਵਸ ਮੌਕੇ ਮੁਫ਼ਤ ਮੈਡੀਕਲ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 11-04-2026
ਫ਼ਤਿਹਾਬਾਦ, 10 ਅਪ੍ਰੈਲ (ਹਰਬੰਸ ਸਿੰਘ ਮੰਡੇਰ)- ਆਯੂਸ਼ ਵਿਭਾਗ ਵਲੋਂ ਅੰਤਰਰਾਸ਼ਟਰੀ ਹੋਮਿਓਪੈਥਿਕ ਦਿਵਸ ਮਨਾਉਣ ਲਈ ਸਥਾਨਕ ਸਿਵਲ ਹਸਪਤਾਲ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ ਦਾ ਲਗਾਇਆ ਗਿਆ | ਕੈਂਪ 'ਚ ਵੱਡੀ ਗਿਣਤੀ 'ਚ ਲੋਕਾਂ ਨੇ ਹਿੱਸਾ ਲਿਆ ਅਤੇ ਸਿਹਤ ਸੇਵਾਵਾਂ ਦਾ ਲਾਭ ਉਠਾਇਆ | ਸੀਨੀਅਰ ਹੋਮਿਓਪੈਥਿਕ ਮੈਡੀਕਲ ਅਫ਼ਸਰ ਡਾ. ਜਤਿੰਦਰ ਚੌਧਰੀ ਮੁੱਖ ਮਹਿਮਾਨ ਅਤੇ ਜ਼ਿਲ੍ਹਾ ਭਲਾਈ ਅਫ਼ਸਰ ਵਿਨੋਦ ਚਾਵਲਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ | ਉਨ੍ਹਾਂ ਕਿਹਾ ਕਿ ਹੋਮਿਉਪੈਥੀ ਕਿਸੇ ਵਿਅਕਤੀ ਦੀ ਸਰੀਰਕ ਅਤੇ ਮਾਨਸਿਕ ਸਥਿਤੀ ਦੇ ਆਧਾਰ 'ਤੇ ਬਿਮਾਰੀ ਦਾ ਇਲਾਜ ਕਰਦੀ ਹੈ, ਜਿਸ ਨਾਲ ਸਮੁੱਚੀ ਸਿਹਤ 'ਚ ਸੁਧਾਰ ਹੁੰਦਾ ਹੈ | ਉਨ੍ਹਾਂ ਲੋਕਾਂ ਨੂੰ ਹੋਮਿਉਪੈਥੀ ਅਪਣਾਉਣ ਲਈ ਉਤਸ਼ਾਹਿਤ ਕੀਤਾ | ਜ਼ਿਲ੍ਹਾ ਆਯੁਰਵੈਦਿਕ ਅਫ਼ਸਰ ਡਾ. ਪ੍ਰਵੀਨ ਸ਼ਰਮਾ ਨੇ ਮਹਿਮਾਨਾਂ ਅਤੇ ਲਾਭਪਾਤਰੀਆਂ ਦਾ ਧੰਨਵਾਦ ਕਰਦਿਆਂ ਆਯੂਸ਼ ਵਿਭਾਗ ਦੀ ਟੀਮ ਨੂੰ ਸਫਲ ਸਮਾਗਮ ਲਈ ਵਧਾਈ ਦਿੱਤੀ | ਉਨ੍ਹਾਂ ਦੱਸਿਆ ਕਿ ਅੰਤਰਰਾਸ਼ਟਰੀ ਹੋਮਿਓਪੈਥਿਕ ਦਿਵਸ ਹਰ ਸਾਲ ਹੋਮਿਉਪੈਥੀ ਦੇ ਪਿਤਾ ਡਾ. ਕਿ੍ਸ਼ਚੀਅਨ ਫਰੈਡਰਿਕ ਸੈਮੂਅਲ ਹੈਨੇਮੈਨ ਦੇ ਜਨਮ ਦਿਨ ਦੀ ਯਾਦ 'ਚ ਮਨਾਇਆ ਜਾਂਦਾ ਹੈ | ਇਸ ਮੌਕੇ ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਸ਼ਿਕਸ਼ਾ, ਡਾ. ਸੋਨੀਆ, ਹੋਮਿਓਪੈਥਿਕ ਮੈਡੀਕਲ ਅਫ਼ਸਰ ਡਾ. ਜਸਵਿੰਦਰ, ਡਾ. ਕਲਪਨਾ, ਡਾ. ਸ਼ਕੁੰਤਲਾ, ਡਾ. ਮੀਨਾ, ਯੋਗ ਮਾਹਿਰ ਅੰਬਿਕਾ ਪਾਂਤਾ, ਹੋਮਿਉਪੈਥੀ ਫਾਰਮਾਸਿਸਟ ਰਮੇਸ਼, ਰਿਸ਼, ਮਮਤਾ, ਪੁਸ਼ਕਰ, ਆਯੁਰਵੈਦਿਕ ਫਾਰਮਾਸਿਸਟ ਸੰਦੀਪ, ਯੋਗ ਸਹਾਇਕ ਜੋਤੀ, ਸੰਜੇ, ਸੁਰੇਂਦਰ, ਕਵਿਤਾ, ਪੰਕਜ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਟੋਹਾਣਾ ਦੇ ਆਸ-ਪਾਸ ਇਲਾਕਿਆਂ ਵਿਚ ਕਣਕ ਦੀ ਵਾਢੀ ਸ਼ੁਰੂ ਅਗਲੀ ਖ਼ਬਰ ਡੀ.ਏ.ਵੀ. ਕਾਲਜ ਚੀਕਾ 'ਚ ਰਚਨਾਤਮਿਕ ਗਤੀਵਿਧੀਆਂ ਕਰਵਾਈਆਂ
Ad Position 24