17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸਾਈਬਰ ਠੱਗੀ ਰਾਹੀਂ ਭੋਲੇ-ਭਾਲੇ ਵਿਦਿਆਰਥੀਆਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ: ਨਵਜੋਤ ਸਿੰਘ ਢਿੱਲੋਂ

Ad Position 21
No active advertisement
ਅਜੀਤ ਡੈਸਕ 11-04-2026
ਟੋਹਾਣਾ, 10 ਅਪ੍ਰੈਲ (ਮਨਜੀਤ ਸਿੰਘ) - ਅੱਜ ਕੱਲ੍ਹ ਸਾਇਬਰ ਠੱਗੀ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਅਤੇ ਹੁਣ ਠੱਗਾਂ ਵੱਲੋਂ ਇੱਕ ਨਵਾਂ ਤਰੀਕਾ ਅਪਣਾਇਆ ਜਾ ਰਿਹਾ ਹੈ, ਜਿਸ ਵਿੱਚ ਭੋਲੇ-ਭਾਲੇ ਵਿਦਿਆਰਥੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਠੱਗ ਵਿਦਿਆਰਥੀਆਂ ਨੂੰ ਥੋੜ੍ਹੇ ਪੈਸਿਆਂ ਦਾ ਲਾਲਚ ਦੇ ਕੇ ਜਾਂ ਕਿਸੇ ਮਜ਼ਬੂਰੀ ਦਾ ਬਹਾਨਾ ਬਣਾ ਕੇ ਉਨ੍ਹਾਂ ਤੋਂ ਬੈਂਕ ਖਾਤਾ ਨੰਬਰ, ਏਟੀਐਮ ਕਾਰਡ, ਮੋਬਾਈਲ ਨੰਬਰ ਅਤੇ ਸਿਮ ਤੱਕ ਹਾਸਲ ਕਰ ਲੈਂਦੇ ਹਨ | ਇਸ ਤੋਂ ਬਾਅਦ ਉਨ੍ਹਾਂ ਖਾਤਿਆਂ ਰਾਹੀਂ ਲੱਖਾਂ ਰੁਪਏ ਦਾ ਲੈਣ-ਦੇਣ ਕੀਤਾ ਜਾਂਦਾ ਹੈ, ਜਿਸ ਕਾਰਨ ਅਖੀਰ ਵਿੱਚ ਖਾਤਾ ਧਾਰਕ ਵਿਦਿਆਰਥੀ ਹੀ ਕਾਨੂੰਨੀ ਮੁਸੀਬਤ ਵਿੱਚ ਫਸ ਜਾਂਦੇ ਹਨ | ਹਾਲ ਹੀ ਵਿੱਚ ਟੋਹਾਣਾ ਖੇਤਰ ਦੇ ਤਿੰਨ ਵਿਦਿਆਰਥੀਆਂ ਨਾਲ ਇਸ ਤਰ੍ਹਾਂ ਦਾ ਮਾਮਲਾ ਸਾਹਮਣੇ ਆਇਆ ਹੈ | ਦੱਸਿਆ ਜਾ ਰਿਹਾ ਹੈ ਕਿ ਕੁਝ ਅਣਪਛਾਤੇ ਵਿਅਕਤੀਆਂ ਨੇ ਝਾਂਸਾ ਦੇ ਕੇ ਵਿਦਿਆਰਥੀਆਂ ਦੇ ਬੈਂਕ ਖਾਤਿਆਂ ਦੀ ਜਾਣਕਾਰੀ ਲੈ ਲਈ | ਜਦੋਂ ਵਿਦਿਆਰਥੀਆਂ ਨੂੰ ਸ਼ੱਕ ਹੋਇਆ ਤਾਂ ਉਹ ਬੈਂਕ ਪਹੁੰਚੇ, ਜਿੱਥੇ ਪਤਾ ਲੱਗਿਆ ਕਿ ਉਨ੍ਹਾਂ ਦੇ ਖਾਤਿਆਂ ਵਿੱਚੋਂ ਕਈ ਲੱਖ ਰੁਪਏ ਦਾ ਲੈਣ-ਦੇਣ ਹੋ ਚੁੱਕਾ ਹੈ | ਸਰੋਤਾਂ ਮੁਤਾਬਕ ਇਹ ਲੈਣ-ਦੇਣ ਤਮਿਲਨਾਡੂ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਵਰਗੇ ਵੱਖ-ਵੱਖ ਰਾਜਾਂ ਤੋਂ ਕੀਤਾ ਗਿਆ ਹੈ | ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਵਿਦਿਆਰਥੀਆਂ ਨੇ ਪੁਲਿਸ ਥਾਣੇ ਵਿੱਚ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਹੈ | ਐਸਪੀਸੀਏ ਮੈਂਬਰ ਫਤਿਹਾਬਾਦ ਨਵਜੋਤ ਸਿੰਘ ਢਿੱਲੋਂ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਿਸੇ ਵੀ ਅਣਜਾਣ ਵਿਅਕਤੀ ਨਾਲ ਆਪਣੀ ਬੈਂਕ ਸੰਬੰਧੀ ਜਾਣਕਾਰੀ ਸਾਂਝੀ ਨਾ ਕਰੋ | ਠੱਗ ਅਕਸਰ ਭਾਵਨਾਤਮਕ ਗੱਲਾਂ ਕਰਕੇ ਲੋਕਾਂ ਨੂੰ ਠੱਗਣ ਦੀ ਕੋਸ਼ਿਸ਼ ਕਰਦੇ ਹਨ, ਜਿਵੇਂ ਕਿ ਬੀਮਾਰੀ ਜਾਂ ਐਮਰਜੈਂਸੀ ਦਾ ਬਹਾਨਾ ਬਣਾਉਣਾ | ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਨੂੰ ਇਸ ਤਰ੍ਹਾਂ ਦੀ ਕੋਈ ਸ਼ੱਕੀ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਪੁਲਿਸ ਜਾਂ ਬੈਂਕ ਨੂੰ ਸੂਚਿਤ ਕੀਤਾ ਜਾਵੇ | ਖਾਸ ਕਰਕੇ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਹੋਰ ਵੀ ਜ਼ਿਆਦਾ ਸਾਵਧਾਨ ਰਹਿਣ ਦੀ ਲੋੜ ਹੈ |
Ad Position 22
No active advertisement
ਪਿਛਲੀ ਖ਼ਬਰ ਮੰਡੀ ਦੇ ਦੋਵੇ ਗੇਟ ਕਿਸਾਨਾਂ ਨੇ ਟਰੈਕਟਰ-ਟਰਾਲੀਆਂ ਲਗਾ ਕੇ ਕੀਤੇ ਬੰਦ ਅਗਲੀ ਖ਼ਬਰ ਕਿਸਾਨ ਅਤੇ ਕਮਿਸ਼ਨ ਏਜੰਟ ਦੋਵੇਂ ਸਰਕਾਰ ਵਲੋਂ ਲਗਾਈਆਂ ਸ਼ਰਤਾਂ ਤੋਂ ਪ੍ਰੇਸ਼ਾਨ-ਸੁਨੈਨਾ ਚੌਟਾਲਾ
Ad Position 24