18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਕਣਕ ਵੇਚਣ ਲਈ ਸਰਕਾਰ ਵਲੋਂ ਲਾਈਆਂ ਬੇਲੋੜੀਆਂ ਸ਼ਰਤਾਂ ਦੇ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਭਾਦਵੀਨ ਟੋਲ ਪਲਾਜ਼ੇ 'ਤੇ ਲਾਇਆ ਜਾਮ

Ad Position 21
No active advertisement
ਅਜੀਤ ਡੈਸਕ 12-04-2026
ਸਿਰਸਾ, 11 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਸਰਕਾਰ ਵਲੋਂ ਮੰਡੀਆਂ 'ਚ ਕਣਕ ਵੇਚਣ ਲਈ ਲਾਏ ਗਏ ਨਵੇਂ ਨਿਯਮਾਂ ਦੇ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੇ ਅੱਜ ਨੈਸ਼ਨਲ ਹਾਈਵੇ 'ਤੇ ਭਾਵਦੀਨ ਟੋਲ ਪਲਾਜੇ 'ਤੇ ਜਾਮ ਲਾਇਆ | ਕਿਸਾਨ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇ 'ਤੇ ਜਾਮ ਲਾਏ ਜਾਣ ਮਗਰੋਂ ਪ੍ਰਸ਼ਾਸਨ ਨੇ ਵਾਹਨਾਂ ਲਈ ਬਦਲਵੇਂ ਰਾਹਾਂ ਦਾ ਪ੍ਰਬੰਧ ਕੀਤਾ ਹੈ | ਕਿਸਾਨ ਜਥੇਬੰਦੀਆਂ ਨੇ ਅਮਰਜੈਂਸੀ ਵਾਲੇ ਵਾਹਨਾਂ ਨੂੰ ਛੱੜ ਕੇ ਹੋਰ ਕਿਸੇ ਵੀ ਵਾਹਨ ਨੂੰ ਭਾਵਦੀਨ ਟੋਲ ਪਲਾਜੇ ਤੋਂ ਨਹੀਂ ਲੰਘਣ ਦਿੱਤਾ | ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਬੰਧਾਂ ਲਈ ਪੁਲਿਸ ਫੋਰਸ ਵੱਡੀ ਗਿਣਤੀ 'ਚ ਤਾਇਨਾਤ ਕੀਤੀ ਗਈ ਸੀ |
ਇਸ ਮੌਕੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਐਸਕੇਐਮ ਦੇ ਮੈਂਬਰ ਅਤੇ ਕਿਸਾਨ ਸਭਾ ਦੇ ਸੂਬਾਈ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਜੰਮੂ, ਰਾਸ਼ਟਰੀ ਕਿਸਾਨ ਮੰਚ ਦੇ ਸੂਬਾ ਉਪ ਪ੍ਰਧਾਨ ਹਰਜਿੰਦਰ ਸਿੰਘ ਨਾਨੂਆਣਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਜ਼ਿਲ੍ਹਾ ਪ੍ਰਧਾਨ ਰਘੁਬੀਰ ਸਿੰਘ ਨਕੌੜਾ, ਭਾਰਤੀ ਕਿਸਾਨ ਯੂਨੀਅਨ ਟਿਕੈਤ ਦੇ ਭਰਤ ਸਿੰਘ ਨੇ ਸਰਕਾਰ ਵੱਲੋਂ ਲਾਈਆਂ ਗਈਆਂ ਬੇਲੋੜੀਆਂ ਸ਼ਰਤਾਂ ਦੇ ਖ਼ਿਲਾਫ਼ ਸੂਬੇ ਭਰ 'ਚ ਚੱਕਾ ਜਾਮ ਕੀਤਾ ਗਿਆ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਕਣਕ ਦੀ ਵਾਢੀ ਜੋਰ ਫੜ ਰਹੀ ਹੈ ਪਰ ਕਿਸਾਨਾਂ ਨੂੰ ਕਣਕ ਵੇਚਣ ਲਈ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਰਾਹੀਂ ਸਰਕਾਰ ਨੂੰ ਮੰਗ ਪੱਤਰ ਵੀ ਭੇਜੇ ਗਏ ਹਨ ਪਰ ਸਰਕਾਰ ਆਪਣੇ ਬੇਤੁਕੇ ਹੁਕਮਾਂ 'ਤੇ ਅੜੀ ਹੋਈ ਹੈ | ਉਨ੍ਹਾਂ ਨੇ ਕਿਹਾ ਕਿ ਸਰਕਾਰ ਵਲੋਂ ਲਿਆਂਦੇ ਗਏ ਨਵੇਂ ਨਿਯਮ ਨਾ ਸਿਰਫ ਕਿਸਾਨਾਂ ਲਈ ਬਲਕਿ ਆੜ੍ਹਤੀਆਂ ਲਈ ਵੀ ਖੱਜਲ ਖੁਆਰ ਕਰਨ ਵਾਲੇ ਹਨ | ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਲਿਆਂਦੀਆਂ ਗਈਆਂ ਸਾਰੀਆਂ ਖਰੀਦ ਸ਼ਰਤਾਂ ਅਵਿਵਹਾਰਕ ਹਨ | ਇਨ੍ਹਾਂ ਰਾਹੀਂ ਸਰਕਾਰ ਦਾ ਉਦੇਸ਼ ਬਾਜ਼ਾਰ ਪ੍ਰਣਾਲੀ ਨੂੰ ਖਤਮ ਕਰਨਾ ਹੈ ਜੋ ਕਿ ਲੋਕ ਵਿਰੋਧੀ ਹੈ | ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਸਰਕਾਰ ਨੇ ਹੁਣ ਵੀ ਇਹ ਨਵੇਂ ਨਿਯਮ ਵਾਪਿਸ ਨਾ ਲਏ ਤਾਂ ਸੰਯੁਕਤ ਕਿਸਾਨ ਮੋਰਚਾ ਹਰਿਆਣਾ 'ਚ ਤਿੱਖਾ ਅੰਦੋਲਨ ਕਰਨ ਲਈ ਮਜ਼ਬੂਰ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਪਿੰਡਾਂ ਦੀ ਨੁਹਾਰ ਬਦਲ ਰਹੀਆਂ ਹਨ - ਸੰਸਦ ਮੈਂਬਰ ਸੁਭਾਸ਼ ਬਰਾਲਾ ਅਗਲੀ ਖ਼ਬਰ ਹੈਰੋਇਨ ਸਮੇਤ ਮਹਿਲਾ ਮੁਲਜ਼ਮ ਗਿ੍ਫ਼ਤਾਰ
Ad Position 24